ਵਾਟਰ ਸਪਲਾਈ ਦੀ ਪਾਈਪ ਲਾਈਨ ''ਚ ਲੀਕੇਜ ਕਾਰਨ ਲੋਕ ਗੰਦਾ ਪਾਣੀ ਪੀਣ ਲਈ ਮਜਬੂਰ

08/01/2017 12:30:26 PM

ਫਗਵਾੜਾ(ਜਲੋਟਾ)— ਇਕ ਪਾਸੇ ਪੰਜਾਬ ਸਰਕਾਰ ਲੋਕਾਂ ਨੂੰ ਸਾਫ-ਸੁਥਰਾ ਪਾਣੀ ਦੇਣ ਦੀਆਂ ਮਹਿਕਮੇ ਨੂੰ ਹਦਾਇਤਾਂ ਕਰ ਰਹੀ ਹੈ ਅਤੇ ਦੂਜੇ ਪਾਸੇ ਪਿੰਡ ਢੱਕ ਪੰਡੋਰੀ ਵਿਚ ਪਿਛਲੇ ਤਿੰਨ ਚਾਰ ਮਹੀਨਿਆਂ ਤੋਂ ਵਾਟਰ ਸਪਲਾਈ ਦੀ ਪਾਈਪ ਲਾਈਨ ਵਿਚ ਲੀਕੇਜ ਦੀ ਸਮੱਸਿਆ ਕਾਰਨ ਲੋਕ ਗੰਦਾ ਪਾਣੀ ਪੀਣ ਲਈ ਮਜਬੂਰ ਹਨ। 
ਪਿੰਡ ਵਾਸੀ ਬਲਾਕ ਸੰਮਤੀ ਮੈਂਬਰ ਵਿਜੇ ਪੰਡੋਰੀ, ਅਜੇ ਕੁਮਾਰ, ਮਹਿੰਦਰ ਪਾਲ ਅਤੇ ਰਾਮ ਮੂਰਤੀ ਆਦਿ ਨੇ ਦੱਸਿਆ ਕਿ ਸਬੰਧਤ ਮਹਿਕਮੇ ਨੂੰ ਜਾਣੂੰ ਕਰਵਾਏ ਜਾਣ ਦੇ ਬਾਵਜੂਦ ਕੋਈ ਹੱਲ ਨਹੀਂ ਹੋ ਰਿਹਾ। ਬਰਸਾਤ ਦੇ ਮੌਸਮ ਵਿਚ ਦੂਸ਼ਿਤ ਪਾਣੀ ਦੀ ਸਪਲਾਈ ਨਾਲ ਬੀਮਾਰੀ ਫੈਲਣ ਦਾ ਖਤਰਾ ਬਣਿਆ ਹੋਇਆ ਹੈ। ਉਨ੍ਹਾਂ ਨੇ ਮੰਗ ਕੀਤੀ ਕਿ ਉਨ੍ਹਾਂ ਦੀ ਇਸ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇ।