ਜਲ ਸਪਲਾਈ ਵਰਕਰਜ਼ ਯੂਨੀਅਨ ਨੇ ਕੀਤੀ ਆਪਣੀਆਂ ਮੰਗਾਂ ਦੇ ਹੱਕ ''ਚ ਆਵਾਜ਼ ਬੁਲੰਦ
Monday, Mar 26, 2018 - 04:04 PM (IST)
ਟਾਂਡਾ ਉੜਮੁੜ (ਪੰਡਿਤ ਵਰਿੰਦਰ)— ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਦੀ ਇਕ ਅਹਿਮ ਮੀਟਿੰਗ ਸਥਾਨਿਕ ਸ਼ਿਮਲਾ ਪਹਾੜੀ ਪਾਰਕ 'ਚ ਜ਼ਿਲਾ ਪ੍ਰਧਾਨ ਸੁਖਵਿੰਦਰ ਸਿੰਘ ਦੀ ਅਗਵਾਈ 'ਚ ਹੋਈ। ਮੀਟਿੰਗ ਦੌਰਾਨ ਵਰਕਰਾਂ ਨੇ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦਾ ਵਿਰੋਧ ਕਰਨ ਦੇ ਨਾਲ-ਨਾਲ ਆਪਣੀਆਂ ਮੰਗਾਂ ਦੇ ਹੱਕ 'ਚ ਆਵਾਜ਼ ਬੁਲੰਦ ਕੀਤੀ। ਉਨਾਂ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਸੱਤਾ 'ਚ ਆਉਣ ਤੋਂ ਪਹਿਲਾਂ ਮੁਲਾਜ਼ਮਾਂ ਨਾਲ ਜੋ ਵਾਅਦੇ ਕੀਤੇ ਸਨ, ਉਨਾਂ ਤੋਂ ਸਰਕਾਰ ਹੁਣ ਮੁਕਰ ਰਹੀ ਹੈ।
ਉਨਾਂ ਨੇ ਕਿਹਾ ਕ ਜੇਕਰ ਸਰਕਾਰ ਨੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨਾਂ ਮੰਨੀਆਂ ਤਾਂ ਮਜਬੂਰਨ ਉਨਾਂ ਨੂੰ ਸੰਘਰਸ਼ ਤੇਜ਼ ਕਰਨਾ ਪਵੇਗਾ, ਜਿਸ ਦੀ ਸਾਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਮੀਟਿੰਗ ਉਪਰੰਤ ਉੱਪ ਮੰਡਲ ਇੰਜੀਨੀਅਰ ਨੂੰ ਇਕ ਮੰਗ ਪੱਤਰ ਵੀ ਦਿੱਤਾ ਗਿਆ। ਇਸ ਮੌਕੇ ਸੀਨੀਅਰ ਜ਼ਿਲਾ ਮੀਤ ਪ੍ਰਧਾਨ ਮਨਪ੍ਰੀਤ ਸਿੰਘ, ਕਮਲਜੀਤ ਸਿੰਘ ਜੌੜਾ, ਬਲਜਿੰਦਰ ਸਿੰਘ ਸੈਣੀ, ਮਹਿਮੰਦਰ ਸਿੰਘ ਤੋਨ ਇਲਾਵਾ ਵੱਡੀ ਗਿਣਤੀ 'ਚ ਮੁਲਾਜ਼ਮ ਮੌਜੂਦ ਸਨ।
