ਅਸੀਂ ਭਾਜਪਾ ਤੇ ਕੈਪਟਨ ਨਾਲ ਗਠਜੋੜ ਨਹੀਂ ਕਰ ਸਕਦੇ : ਬ੍ਰਹਮਪੁਰਾ, ਪੀਰਮੁਹੰਮਦ

Thursday, Dec 23, 2021 - 12:18 AM (IST)

ਅਸੀਂ ਭਾਜਪਾ ਤੇ ਕੈਪਟਨ ਨਾਲ ਗਠਜੋੜ ਨਹੀਂ ਕਰ ਸਕਦੇ : ਬ੍ਰਹਮਪੁਰਾ, ਪੀਰਮੁਹੰਮਦ

ਮੋਹਾਲੀ (ਪਰਦੀਪ)- ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸਰਪ੍ਰਸਤ ਅਤੇ ਟਕਸਾਲੀ ਅਕਾਲੀ ਆਗੂ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ, ਸੀਨੀਅਰ ਮੀਤ ਪ੍ਰਧਾਨ ਜਥੇਦਾਰ ਉਜਾਗਰ ਸਿੰਘ ਬੰਡਾਲੀ, ਸੀਨੀਅਰ ਮੀਤ ਪ੍ਰਧਾਨ ਜਥੇਦਾਰ ਮਹਿੰਦਰ ਸਿੰਘ ਹੁਸੈਨਪੁਰ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸੀਨੀਅਰ ਮੀਤ ਪ੍ਰਧਾਨ ਜਥੇਦਾਰ ਗੋਪਾਲ ਸਿੰਘ ਜਾਣੀਆ, ਜਨਰਲ ਸਕੱਤਰ ਅਤੇ ਪਾਰਟੀ ਦੇ ਮੁੱਖ ਬੁਲਾਰੇ ਕਰਨੈਲ ਸਿੰਘ ਪੀਰਮੁਹੰਮਦ, ਜਨਰਲ ਸਕੱਤਰ ਮਨਮੋਹਨ ਸਿੰਘ ਸਠਿਆਲਾ, ਪੱਛੜੀਆ ਸ਼੍ਰੇਣੀਆਂ ਵਿੰਗ ਦੇ ਸਕੱਤਰ ਜਨਰਲ ਕੈਪਟਨ ਅਜੀਤ ਸਿੰਘ ਰੰਗਰੇਟਾ, ਜ਼ਿਲਾ ਪ੍ਰਧਾਨ ਸ਼ਹਿਰੀ ਗੁਰਪ੍ਰੀਤ ਸਿੰਘ ਕਲਕੱਤਾ, ਜ਼ਿਲਾ ਪ੍ਰਧਾਨ ਦਲਜਿੰਦਰਬੀਰ ਸਿੰਘ ਜਾਣੀਆ, ਸੀਨੀਅਰ ਆਗੂ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈੱਡਰੇਸ਼ਨ ਦੇ ਪ੍ਰਧਾਨ ਜਗਰੂਪ ਸਿੰਘ ਚੀਮਾ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਐਕਟਿੰਗ ਜਥੇਦਾਰ ਸਿੰਘ ਸਾਹਿਬ ਭਾਈ ਹਰਪ੍ਰੀਤ ਸਿੰਘ ਦੀ ਪੰਥਕ ਏਕਤਾ ਦੀ ਅਪੀਲ ਦਾ ਜ਼ੋਰਦਾਰ ਸਵਾਗਤ ਕੀਤਾ ਹੈ। ਉਹਨਾਂ ਕਿਹਾ ਕਿ ਅਸੀਂ ਜੰਮੇ ਅਕਾਲੀ ਹਾਂ ਤੇ ਮਰਾਂਗੇ ਵੀ ਅਕਾਲੀ, ਪਰ ਬੀਤੇ ਸਮੇਂ ਵਿਚ ਸ਼੍ਰੋਮਣੀ ਅਕਾਲੀ ਦਲ ਪੰਥਕ ਪਹਿਰੇਦਾਰੀ ਤੋਂ ਥਿੜਕਿਆ ਹੈ, ਪਰ ਦੂਜੇ ਪਾਸੇ ਅੱਜ ਪੰਥਕ ਸੋਚ ਨੂੰ ਜਿੰਦਾ ਰੱਖਣ ਲਈ ਅਸੀਂ ਹਰ ਕੁਰਬਾਨੀ ਕਰਨ ਨੂੰ ਤਿਆਰ ਹਾਂ ਅਤੇ ਪੰਥ ਵਿਰੋਧੀ ਸ਼ਕਤੀਆ ਦਾ ਮੁਕਾਬਲਾ ਇਕਜੁੱਟ ਹੋ ਕੇ ਹੀ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ- ਬੇਅਦਬੀ ਮਾਮਲਾ: ਬੀਬਾ ਬਾਦਲ ਨੇ ਘੇਰੀ ਪੰਜਾਬ ਸਰਕਾਰ, ਕਿਹਾ- 5 ਦਿਨਾਂ ਬਾਅਦ ਵੀ ਨਹੀਂ ਹੋਈ ਕਾਰਵਾਈ
ਇਸ ਦੌਰਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਤੇ ਕਰਨੈਲ ਸਿੰਘ ਪੀਰਮੁਹਮੰਦ ਨੇ ਕਿਹਾ ਕਿ ਅਸੀਂ ਭਾਜਪਾ ਤੇ ਕੈਪਟਨ ਅਮਰਿੰਦਰ ਸਿੰਘ ਨਾਲ ਗਠਜੋੜ ਕਦੇ ਨਹੀਂ ਕਰ ਸਕਦੇ। ਇਹ ਫੈਸਲਾ ਪਾਰਟੀ ਵਰਕਰਾਂ ਨਾਲ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਕਰਾਂਗੇ। ਪਾਰਟੀ ਦੇ ਜਨਰਲ ਸਕੱਤਰ ਅਤੇ ਬੁਲਾਰੇ ਕਰਨੈਲ ਸਿੰਘ ਪੀਰਮੁਹੰਮਦ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ 100 ਸਾਲਾ ਸੁਨਿਹਰੀ ਇਤਿਹਾਸ ਹੈ, ਜਿਸ ਨੂੰ ਮਜ਼ਬੂਤ ਕਰਨ ਲਈ ਧਾਰਮਿਕ, ਰਾਜਨੀਤਕ ਤੌਰ ’ਤੇ ਪ੍ਰਪੱਕ ਕਰਨਾ ਸਾਡੀ ਸਾਰਿਆਂ ਦੀ ਅਹਿਮ ਜ਼ਿੰਮੇਵਾਰੀ ਹੈ। ਸਾਡੇ ਪੁਰਖਿਆਂ ਵੱਲੋ ਖੂਨ ਨਾਲ ਸਿੰਜੀ ਇਸ ਮਹਾਨ ਜਥੇਬੰਦੀ ਨੂੰ ਮਜ਼ਬੂਤ ਕਰਨ ਦੀ ਲੋੜ ਹੈ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Bharat Thapa

Content Editor

Related News