ਪੰਜਾਬ ਨੂੰ ਅੱਗੇ ਵਧਾਉਣ ਲਈ ਸਾਨੂੰ ਮਿਲ ਕੇ ਕੰਮ ਕਰਨਾ ਪਵੇਗਾ : ਲਾਲਪੁਰਾ
Wednesday, Jan 14, 2026 - 02:57 PM (IST)
ਸ੍ਰੀ ਮੁਕਤਸਰ ਸਾਹਿਬ : ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਮੇਲੇ 'ਚ ਭਾਰਤੀ ਜਨਤਾ ਪਾਰਟੀ ਪੰਜਾਬ ਵਲੋਂ ਪਹਿਲੀ ਸਿਆਸੀ ਕਾਨਫਰੰਸ ਕੀਤੀ ਜਾ ਰਹੀ ਹੈ। ਇਸ ਦੌਰਾਨ ਪਾਰਟੀ ਦੀ ਲੀਡਰਿਸ਼ਪ ਸਣੇ ਵੱਡੇ ਆਗੂ ਮੌਜੂਦ ਹਨ। ਸਿਆਸੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਭਾਜਪਾ ਦੇ ਕੌਮੀ ਸੰਸਦੀ ਬੋਰਡ ਦੇ ਮੈਂਬਰ ਇਕਬਾਲ ਸਿੰਘ ਲਾਲਪੁਰਾ ਨੇ ਕਿਹਾ ਕਿ ਅੱਜ ਪੂਰਾ ਦੇਸ਼ ਅੱਗੇ ਵੱਧ ਰਿਹਾ ਹੈ ਅਤੇ ਅਸੀਂ 11 ਸਾਲਾਂ 'ਚ ਦੁਨੀਆ ਦੀ ਚੌਥੀ ਵੱਡੀ ਸ਼ਕਤੀ ਬਣ ਗਏ ਹਾਂ ਅਤੇ ਅਸੀਂ ਚੌਦਵੇਂ ਨੰਬਰ ਤੋਂ ਇਹ ਮੁਕਾਮ ਹਾਸਲ ਕੀਤਾ ਹੈ।
ਅਸੀਂ ਛੇਤੀ ਹੀ ਇਕ ਨੰਬਰ ਬਣਨ ਜਾ ਰਹੇ ਹਨ ਅਤੇ ਅਸੀਂ ਪੰਜਾਬ ਨੂੰ ਵੀ ਖ਼ੁਸ਼ਹਾਲ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਅੱਗੇ ਵਧਾਉਣ ਲਈ ਸਾਨੂੰ ਮਿਲ ਕੇ ਕੰਮ ਕਰਨਾ ਪਵੇਗਾ। ਉਨ੍ਹਾਂ ਨੇ ਇਸ ਮੌਕੇ ਮੌਜੂਦ ਭਾਜਪਾ ਦੀ ਲੀਡਰਿਸ਼ਪ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅੱਜ ਭਾਜਪਾ ਪੰਜਾਬ ਨੂੰ ਵੀ ਅੱਗੇ ਲਿਜਾਣ ਲਈ ਹਰ ਕੋਸ਼ਿਸ਼ ਕਰ ਰਹੀ ਹੈ। ਅਸੀਂ ਪੰਜਾਬ ਨੂੰ ਵੀ ਦੇਸ਼ ਦੇ ਨਾਲ ਲੈ ਕੇ ਚੱਲਣਾ ਹੈ। ਉਨ੍ਹਾਂ ਨੇ ਸਾਰੀਆਂ ਸਿਆਸੀ ਧਿਰਾਂ ਨੂੰ ਹਰ ਤਰ੍ਹਾਂ ਦੇ ਵਿਵਾਦ ਨੂੰ ਬਾਹਰ ਆ ਕੇ ਪੰਜਾਬ ਦੀ ਖ਼ੁਸ਼ਹਾਲੀ ਲਈ ਕੰਮ ਕਰਨ ਦੀ ਗੱਲ ਕਹੀ।
