ਕਾਂਗਰਸ ਦੇ ਹਰ ਜੁਲਮ ਦਾ ਟਾਕਰਾ ਕਰਨ ਲਈ ਤਿਆਰ ਰਹਾਂਗੇ : ਜਥੇਦਾਰ ਬੀਰੋਕੇ

Saturday, Feb 17, 2018 - 10:07 PM (IST)

ਕਾਂਗਰਸ ਦੇ ਹਰ ਜੁਲਮ ਦਾ ਟਾਕਰਾ ਕਰਨ ਲਈ ਤਿਆਰ ਰਹਾਂਗੇ : ਜਥੇਦਾਰ ਬੀਰੋਕੇ

ਬੁਢਲਾਡਾ (ਮਨਜੀਤ)—  ਕੈਪਟਨ ਨੇ ਪੰਜਾਬ ਦੇ ਲੋਕਾਂ ਨੂੰ ਸਬਜ ਬਾਗ ਦਿਖਾ ਕੇ ਕਾਂਗਰਸ ਸਰਕਾਰ ਸੱਤਾ ਵਿੱਚ ਲਿਆਂਦੀ ਹੈ ਪਰ ਲੋਕਾਂ ਨਾਲ ਵੋਟਾਂ ਤੋਂ ਪਹਿਲਾਂ ਕੀਤੇ ਵਾਅਦੇ ਪੂਰੇ ਕਰਨ ਤੋਂ ਮੁੱਕਰ ਰਹੀ ਹੈ। ਇਹ ਸ਼ਬਦ ਨਵ-ਨਿਯੁਕਤ ਸਰਕਲ ਬੱਛੌਆਣਾ ਦੇ ਜਥੇਦਾਰ ਬਲਵੀਰ ਸਿੰਘ ਬੀਰੋਕੇ ਨੇ ਗੱਲਬਾਤ ਕਰਦਿਆਂ ਕਿਹਾ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਵੱਲੋਂ ਗਰੀਬ ਵਰਗ ਲਈ ਚਲਾਈਆਂ ਸਕੀਮਾਂ ਬੰਦ ਕਰ ਦਿੱਤੀਆ ਹਨ। ਕਾਂਗਰਸ ਸਰਕਾਰ ਵੱਲੋਂ ਕੀਤੇ ਵਾਅਦੇ ਪੂਰੇ ਕਰਵਾਉਣ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੋਲ ਖੋਲ੍ਹੋ ਰੈਲੀਆਂ ਰਾਹੀਂ ਪੰਜਾਬ ਦੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਕਿ ਸੁੱਤੀ ਪਈ ਸਰਕਾਰ ਨੂੰ ਜਗਾਇਆ ਜਾ ਸਕੇ। ਉਨ੍ਹਾਂ ਅਖੀਰ ਵਿੱਚ ਕਿਹਾ ਕਿ ਪਾਰਟੀ ਵੱਲੋਂ ਦਿੱਤੀ ਜਿੰਮੇਵਾਰੀ ਨੂੰ ਤਨਦੇਹੀ ਅਤੇ ਇਮਨਾਦਾਰੀ ਨਿਭਾਉਣਗੇ ਅਤੇ ਕਾਂਗਰਸ ਦੇ ਹਰ ਜੁਲਮਾਂ ਦਾ ਟਾਕਰਾ ਕਰਨ ਲਈ ਤਿਆਰ-ਬਰ ਤਿਆਰ ਰਹਿਣਗੇ। ਇਸ ਮੌਕੇ ਹਲਕੇ ਦੀ ਜਥੇਬੰਦੀ ਵੱਲੋਂ ਸ: ਬੀਰੋਕੇ ਦੇ ਸਰੋਪਾ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਚੇਅਰਮੈਨ ਸ਼ਮਸ਼ੇਰ ਸਿੰਘ ਗੁੜੱਦੀ, ਚੇਅਰਮੈਨ ਬੱਲਮ ਸਿੰਘ ਕਲੀਪੁਰ, ਜਥੇਦਾਰ ਅਮਰਜੀਤ ਸਿੰਘ ਕੁਲਾਣਾ, ਜਥੇਦਾਰ ਜੋਗਾ ਸਿੰਘ ਬੋਹਾ, ਚੇਅਰਮੈਨ ਦਰਸ਼ਨ ਸਿੰਘ ਭੰਦੋਲ, ਪ੍ਰਧਾਨ ਗੁਰਜੀਤ ਸਿੰਘ ਬੱਗਾ, ਜਥੇਦਾਰ ਹਰਮੇਲ ਸਿੰਘ ਕਲੀਪੁਰ, ਪ੍ਰਧਾਨ ਬੂਟਾ ਸਿੰਘ ਤੋਂ ਇਲਾਵਾ ਹੋਰ ਵੀ ਮੋਜੂਦ ਸਨ।


Related News