ਕੇਂਦਰ ਦੀ ਹੰਕਾਰੀ ਸਰਕਾਰ ਨੂੰ ਝੁਕਾ ਕੇ ਹੀ ਦਮ ਲਵਾਂਗੇ : ਹਰਸਿਮਰਤ ਬਾਦਲ

04/08/2021 9:48:00 PM

ਬਠਿੰਡਾ, (ਜ. ਬ.)– ਮੋਦੀ ਦੀ ਅਗਵਾਈ ਵਾਲੀ ਕੇਂਦਰ ਦੀ ਹੰਕਾਰੀ ਭਾਜਪਾ ਸਰਕਾਰ ਨੂੰ ਝੁਕਾ ਹੀ ਦਮ ਲਵਾਂਗੇ ਅਤੇ ਕਿਸਾਨਾਂ ਦੇ ਮਸਲੇ ਹਰ ਹਾਲਤ ’ਚ ਹੱਲ ਕਰਵਾਵਾਂਗੇ। ਇਹ ਗੱਲ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਬਠਿੰਡਾ ਵਿਖੇ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਹੀ।

ਇਹ ਵੀ ਪੜ੍ਹੋ : ਪੰਜਾਬ 'ਚ ਵੀਰਵਾਰ ਨੂੰ ਕੋਰੋਨਾ ਦੇ 3119 ਨਵੇਂ ਮਾਮਲੇ ਆਏ ਸਾਹਮਣੇ, 56 ਦੀ ਮੌਤ

ਬੀਬਾ ਹਰਸਿਰਤ ਕੌਰ ਬਾਦਲ ਨੇ ਕੇਂਦਰ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਇਹ ਸਰਕਾਰ ਕਿਸਾਨਾਂ ਨੂੰ ਤਬਾਹ ਕਰਨ ’ਤੇ ਤੁਲੀ ਹੋਈ ਹੈ ਅਤੇ ਸਰਮਾਏਦਾਰਾਂ ਦੇ ਪੱਖ ਪੂਰ ਰਹੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ’ਚ ਬੈਠ ਕੇ ਪ੍ਰਧਾਨ ਮੰਤਰੀ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਅਜਿਹੇ ਗਲਤ ਫੈਸਲੇ ਕਰਦੇ ਹਨ, ਜਿਨ੍ਹਾਂ ਦਾ ਖਮਿਆਜ਼ਾ ਪੰਜਾਬ ’ਚ ਭਾਜਪਾ ਦੇ ਹੇਠਲੇ ਵਰਕਰਾਂ ਨੂੰ ਭੁਗਤਣਾ ਪੈ ਰਿਹਾ ਹੈ। ਮਲੋਟ ’ਚ ਭਾਜਪਾ ਵਿਧਾਇਕ ਦੀ ਹੋਈ ਕੁੱਟਮਾਰ ਵੀ ਮੋਦੀ-ਸ਼ਾਹ ਦੇ ਗਲਤ ਫੈਸਲੇ ਕਰਕੇ ਹੀ ਹੋਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਿਰੰਦਰ ਸਿੰਘ ਦੀ ਸ਼ਹਿ ਤੋਂ ਬਿਨਾਂ ਭਾਜਪਾ ਵਿਧਾਇਕ ਦੀ ਕੁੱਟਮਾਰ ਨਹੀਂ ਹੋ ਸਕਦੀ ਅਤੇ ਇਹ ਸਾਰਾ ਡਰਾਮਾ ਕੈਪਟਨ ਨੇ ਹੀ ਰਚਿਆ ਸੀ।

ਇਹ ਵੀ ਪੜ੍ਹੋ : ਗੋਰਾਇਆ ਮੇਨ ਹਾਈਵੇਅ ’ਤੇ ਵਾਪਰੇ ਦਰਦਨਾਕ ਹਾਦਸੇ ਵਿਚ ਕਬੱਡੀ ਖਿਡਾਰੀ ਦੀ ਮੌਤ

ਕੇਂਦਰ ਸਰਕਾਰ ਤੇ ਕੈਪਟਨ ਅਮਰਿੰਦਰ ਸਿੰਘ ਚਾਹੁੰਦੇ ਹਨ ਕਿ ਸੂਬੇ ਦੇ ਲੋਕ ਆਪਸ ’ਚ ਫਸ ਪੈਣ ਅਤੇ ਸੂਬੇ ਦਾ ਮਾਹੌਲ ਖਰਾਬ ਹੋ ਜਾਵੇ। ਅਜਿਹੀਆਂ ਗੱਲਾਂ ਕਰਕੇ ਸੂਬਾ ਤਰੱਕੀ ਨਹੀਂ ਕਰ ਸਕਦਾ ਤੇ ਪੰਜਾਬ ਦੀ ਤਾਂ ਪਹਿਲਾਂ ਹੀ ਬਹੁਤ ਤਬਾਹੀ ਹੋ ਚੁੱਕੀ ਹੈ ਅਤੇ ਹੁਣ ਅਕਾਲੀ ਦਹੋਰ ਨਹੀਂ ਹੋਣ ਦੇਵੇਗਾ। ਪੰਜਾਬ ਦੇ ਲੋਕਾਂ ਨੇ ਪਹਿਲਾਂ ਹੀ ਬਹੁਤ ਕੁਰਬਾਨੀਆਂ ਦੇ ਕੇ ਸੂਬੇ ’ਚ ਸ਼ਾਂਤੀ ਲਿਆਂਦੀ ਹੈ, ਜਿਸ ਨੂੰ ਕਾਇਮ ਰੱਖਣ ਲਈ ਅਕਾਲੀ ਦਲ ਹਰ ਹਰਬਾ ਵਰਤੇਗਾ। ਬੀਬਾ ਹਰਸਿਮਰਤ ਬਾਦਲ ਨੇ ਕਿਹਾ ਕਿ ਸੂਬੇ ’ਚ ਅਮਨ ਸ਼ਾਂਤੀ ਤੇ ਭਾਈਚਾਰਕ ਤਰੱਕੀ ਕਰੇਗਾ। ਕੇਂਦਰ ਸਰਕਾਰ ’ਤੇ ਕਿਸਾਨ ਵਿਰੋਧੀ ਹੋਣ ਦਾ ਦੋਸ਼ ਲਾਉਂਦਿਆਂ ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੀ ਨਲਾਇਕੀ ਕਰਕੇ ਹੀ ਪੰਜਾਬ ਦਾ ਅੰਨਦਾਤਾ ਦਿੱਲੀ ਦੀਆਂ ਸਰਹੱਦਾਂ ’ਤੇ ਪਿਛਲੇ ਲੰਮੇ ਸਮੇਂ ਤੋਂ ਰੁਲ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਕੇਂਦਰ ਸਰਕਾਰ ਵਲੋਂ ਕਿਸਾਨ ’ਤੇ ਠੋਸੇ ਗਏ ਤਿੰਨੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾ ਕੇ ਹੀ ਦਮ ਲਵੇਗਾ।


Bharat Thapa

Content Editor

Related News