''ਤੇਰਾ ਕੇਸ ਰਫ਼ਾ-ਦਫ਼ਾ ਕਰਵਾ ਦਿਆਂਗੇ....'' ਕਹਿ ਕੇ ਵੱਡਾ ਕਾਂਡ ਕਰਨ ਨੂੰ ਫ਼ਿਰਦੇ ਸੀ ਇਹ ''ਪੁਲਸ ਵਾਲੇ''
Tuesday, Mar 04, 2025 - 02:43 AM (IST)

ਫਗਵਾੜਾ (ਜਲੋਟਾ)- ਪੰਜਾਬ 'ਚ ਲੋਕਾਂ ਨਾਲ ਠੱਗੀਆਂ ਮਾਰਨ ਲਈ ਲੋਕ ਨਿੱਤ ਨਵੇਂ-ਨਵੇਂ ਹਥਕੰਡੇ ਅਪਣਾਉਂਦੇ ਹਨ। ਅਜਿਹਾ ਹੀ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੁਲਸ ਵੱਲੋਂ ਦਰਜ ਕੀਤੇ ਗਏ ਇੱਕ ਮਾਮਲੇ ਨੂੰ ਕਥਿਤ ਤੌਰ 'ਤੇ ਰਫਾ-ਦਫਾ ਕਰਾਉਣ ਲਈ ਪੁਲਸ ਵਾਲੇ ਬਣ ਕੇ ਦੋ ਲੱਖ ਰੁਪਏ ਦੀ ਮੰਗ ਕਰਨ ਵਾਲੇ ਦੋ ਵਿਅਕਤੀਆਂ ਖਿਲਾਫ਼ ਥਾਣਾ ਰਾਵਲਪਿੰਡੀ ਦੀ ਪੁਲਸ ਨੇ ਮਾਮਲਾ ਦਰਜ ਕੀਤਾ ਹੈ।
ਜਾਣਕਾਰੀ ਮੁਤਾਬਕ ਭਾਵਨਾ ਪੁੱਤਰੀ ਰਵੀ ਕੁਮਾਰ ਕੰਡਾ ਵਾਸੀ ਦੀਪ ਨਗਰ, ਲੁਧਿਆਣਾ ਜ਼ਿਲ੍ਹਾ ਲੁਧਿਆਣਾ ਦੀ ਸ਼ਿਕਾਇਤ 'ਤੇ ਪੁਲਸ ਨੇ ਦਮਨਪ੍ਰੀਤ ਸਿੰਘ ਪੁੱਤਰ ਗੁਰਜੀਤ ਸਿੰਘ ਵਾਸੀ ਜ਼ਿਲ੍ਹਾ ਲੁਧਿਆਣਾ ਅਤੇ ਮਨਜੀਤ ਸਿੰਘ ਪੁੱਤਰ ਅਮਰ ਸਿੰਘ ਵਾਸੀ ਜ਼ਿਲ੍ਹਾ ਲੁਧਿਆਣਾ ਖਿਲਾਫ਼ ਮਾਮਲਾ ਦਰਜ ਕਰਾਇਆ ਹੈ।
ਇਹ ਵੀ ਪੜ੍ਹੋ- ਦੋਸਤ ਨੇ ਹੀ ਦੋਸਤ ਨੂੰ ਦਿੱਤੀ ਰੂਹ ਕੰਬਾਊ ਮੌਤ, ਕਤਲ ਕਰ ਲਾਸ਼ ਦੇ ਕਰ'ਤੇ ਟੋਟੇ, ਗੰਦੇ ਨਾਲ਼ੇ 'ਚ ਸੁੱਟਿਆ ਸਿਰ
ਸ਼ਿਕਾਇਤ 'ਚ ਉਨ੍ਹਾਂ ਕਿਹਾ ਕਿ ਉਕਤ ਮੁਲਜ਼ਮ ਉਨ੍ਹਾਂ 'ਤੇ ਹੋਏ ਪੁਲਸ ਕੇਸ ਨੂੰ ਰਫਾ-ਦਫਾ ਕਰਾਉਣ ਲਈ ਪੁਲਸ ਅਧਿਕਾਰੀਆਂ ਦੇ ਨਾਂ 'ਤੇ ਉਸ ਪਾਸੋਂ 2 ਲੱਖ ਰੁਪਏ ਦੀ ਮੰਗ ਕਰ ਰਹੇ ਸਨ। ਪੁਲਸ ਨੇ ਦੋਵਾਂ ਮੁਲਜਮਾਂ ਦਮਨਪ੍ਰੀਤ ਸਿੰਘ ਅਤੇ ਮਨਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਚੱਲ ਰਿਹਾ ਵੱਡਾ Fraud, ਕਿਤੇ ਤੁਸੀਂ ਤਾਂ ਨਹੀਂ ਲਵਾ ਲਿਆ 'ਚੂਨਾ' !
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e