328 ਪਾਵਨ ਸਰੂਪਾਂ ਦੇ ਇਨਸਾਫ਼ ਲਈ 7 ਸਤੰਬਰ ਨੂੰ ਕਰਾਂਗੇ ਭਾਰੀ ਇਕੱਠ : ਡੱਲੇਵਾਲ

Monday, Jul 28, 2025 - 08:09 AM (IST)

328 ਪਾਵਨ ਸਰੂਪਾਂ ਦੇ ਇਨਸਾਫ਼ ਲਈ 7 ਸਤੰਬਰ ਨੂੰ ਕਰਾਂਗੇ ਭਾਰੀ ਇਕੱਠ : ਡੱਲੇਵਾਲ

ਅੰਮ੍ਰਿਤਸਰ (ਸਰਬਜੀਤ) : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਲਾਪਤਾ ਹੋਏ ਪਾਵਨ ਸਰੂਪਾਂ ਦੇ ਇਨਸਾਫ਼ ਲਈ ਪਿਛਲੇ ਪੰਜ ਸਾਲ ਤੋਂ ਹੈਰੀਟੇਜ ਸਟਰੀਟ ਵਿਖੇ ਭਾਈ ਵਡਾਲਾ ਵੱਲੋਂ ਦਿੱਤੇ ਜਾ ਰਹੇ ਪੰਥਕ ਹੋਕੇ ਨੂੰ ਸਮਰਥਨ ਦੇਣ ਪੁੱਜੇ ਕਿਸਾਨ ਮੋਰਚੇ ਦੇ ਆਗੂ ਭਾਈ ਜਗਜੀਤ ਸਿੰਘ ਡੱਲੇਵਾਲ ਨੇ ਆਖਿਆ ਹੈ ਕਿ ਅਸੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਸਰਬਉੱਚਤਾ ਨੂੰ ਮੁੱਖ ਰੱਖ ਕੇ ਜੋ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਫੌਜੀ ਮੁਕੱਦਮੇ ਦਰਜ ਕਰਵਾਉਣ ਦੀ ਗੱਲ ਆਖੀ ਸੀ, ਉਹ ਮੰਗ ਭਾਈ ਬਲਦੇਵ ਸਿੰਘ ਵਡਾਲਾ ਤੇ ਸਾਥੀ ਲਗਾਤਾਰ ਕਰਦੇ ਆ ਰਹੇ ਹਨ, ਜਿਸ ਵਿੱਚ ਸਰਕਾਰ ਨੇ ਪੂਰੀ ਤਰ੍ਹਾਂ ਅਣਗਹਿਲੀ ਕੀਤੀ ਹੈ ਅਤੇ ਦੋਸ਼ੀਆਂ ਖਿਲਾਫ ਅਜੇ ਤੱਕ ਕੋਈ ਕਾਰਵਾਈ ਕਰਨੀ ਜ਼ਰੂਰੀ ਨਹੀਂ ਸਮਝੀ ਹੈ।

ਇਹ ਵੀ ਪੜ੍ਹੋ : ਡਾਕਟਰ ਘਰੋਂ ਲਾਇਸੰਸੀ ਰਿਵਾਲਵਰ ਚੋਰੀ! ਪੁਲਸ ਵੱਲੋਂ FIR ਦਰਜ

ਡੱਲੇਵਾਲ ਨੇ ਅੱਗੇ ਕਿਹਾ ਕਿ ਜਿਸ ਦੀ ਕਾਰਵਾਈ ਲਈ ਸਰਕਾਰ ਨੂੰ 15 ਦਿਨਾਂ ਦਾ ਸਮਾਂ ਦਿੱਤਾ ਸੀ, ਕੋਈ ਕਾਰਵਾਈ ਨਾ ਹੋਣ ਦੀ ਸੂਰਤ ਵਿੱਚ ਉਨ੍ਹਾਂ 7 ਸਤੰਬਰ ਨੂੰ ਵੱਡਾ ਇਕੱਠ ਕਰਨ ਦਾ ਐਲਾਨ ਕੀਤਾ ਹੈ ਅਤੇ ਇਸ ਵਾਸਤੇ ਗੁਰ ਨਾਨਕ ਨਾਮ ਲੇਵਾ ਸਿੱਖ ਸੰਗਤਾਂ ਤੋਂ ਸਹਿਯੋਗ ਮੰਗਿਆ ਹੈ। ਇੱਥੇ ਬੋਲਦਿਆਂ ਭਾਈ ਵਡਾਲਾ ਨੇ ਆਖਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ ਹੋਏ ਸਰੂਪਾਂ ਬਾਰੇ ਅਜੇ ਤੱਕ ਕੋਈ ਵੀ ਸੁਰਾਗ ਨਹੀਂ ਮਿਲਿਆ ਅਤੇ ਇਸ 'ਤੇ ਕਾਰਵਾਈ ਕਰਨ ਲਈ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਸੀ। ਇਸ ਮੌਕੇ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ, ਸੁਖਦੇਵ ਸਿੰਘ ਭੋਜਰਾਜ, ਸਤਨਾਮ ਸਿੰਘ ਬਾਗੜੀਆਂ, ਅਮਰਜੀਤ ਸਿੰਘ ਰੜਾ, ਮਨਪ੍ਰੀਤ ਸਿੰਘ ਬਾਠ, ਰਘਬੀਰ ਸਿੰਘ ਭੰਗਾਲਾ, ਸ਼ੇਰਾ ਅਠਵਾਲ ਅਤੇ ਐਡਵੋਕੇਟ ਅਰੁਣ ਸ਼ਰਮਾ ਹਾਈਕੋਰਟ, ਐਡਵੋਕੇਟ ਕਮਲਦੀਪ ਕੌਰ ਹਾਈਕੋਰਟ, ਭਾਈ ਪਰਮਜੀਤ ਸਿੰਘ, ਭਾਈ ਕੁਲਦੀਪ ਸਿੰਘ, ਭਾਈ ਗੁਰਵਤਨ ਸਿੰਘ ਤੋਂ ਇਲਾਵਾ ਹੋਰ ਵੀ ਕਿਸਾਨ ਜਥੇਬੰਦੀਆਂ ਦੇ ਆਗੂ ਹਾਜ਼ਰ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News