ਪੰਜਾਬ ’ਚ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕਿਸੇ ਨੂੰ ਇਜਾਜ਼ਤ ਨਹੀਂ ਦੇਵਾਂਗੇ : ਸੁਖਜਿੰਦਰ ਰੰਧਾਵਾ

Tuesday, Nov 16, 2021 - 01:22 AM (IST)

ਜਲੰਧਰ(ਧਵਨ)– ਪੰਜਾਬ ਦੇ ਉੱਪ ਮੁੱਖ ਮੰਤਰੀ (ਗ੍ਰਹਿ) ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ’ਚ ਅਮਨ ਸ਼ਾਂਤੀ ਨੂੰ ਭੰਗ ਕਰਨ ਦੀ ਕਿਸੇ ਨੂੰ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਕਾਨੂੰਨ ਅਤੇ ਵਿਵਸਥਾ ਦੀ ਸਥਿਤੀ ਨੂੰ ਹਰ ਹਾਲ ’ਚ ਬਣਾ ਕੇ ਰੱਖਿਆ ਜਾਵੇਗਾ।

ਰੰਧਾਵਾ ਨੇ ਡੇਰਾ ਬਾਬਾ ਨਾਨਕ ’ਚ ਪੈਂਦੇ ਪਿੰਡ ਮਾਨ ’ਚ ਸਾਬਕਾ ਕਮੇਟੀ ਮੈਂਬਰ ਸਕੱਤਰ ਸਿੰਘ ਸਮੇਤ ਦਰਜਨਾਂ ਪਰਿਵਾਰਾਂ ਨੂੰ ਅਕਾਲੀ ਦਲ ਨਾਲੋਂ ਤੋੜ ਕੇ ਕਾਂਗਰਸ ’ਚ ਸ਼ਾਮਲ ਕਰਵਾਉਣ ’ਚ ਸਫਲਤਾ ਹਾਸਲ ਕੀਤੀ।

ਇਹ ਵੀ ਪੜ੍ਹੋ- ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਮੁੜ ਖੁੱਲ੍ਹਵਾਉਣ ਨੂੰ ਲੈ ਕੇ ਪੰਜਾਬ ਭਾਜਪਾ ਦੇ ਵਫ਼ਦ ਵੱਲੋਂ ਅਮਿਤ ਸ਼ਾਹ ਨਾਲ ਮੁਲਾਕਾਤ
ਉੱਪ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ’ਚ ਕਾਂਗਰਸ ਦੇ ਅੰਦਰ ਹੋਏ ਬਦਲਾਅ ਤੋਂ ਬਾਅਦ ਜਨਤਾ ਦਾ ਝੁਕਾਅ ਕਾਂਗਰਸ ਵੱਲ ਵਧਾ ਦਿੱਤਾ ਹੈ ਅਤੇ ਵਿਰੋਧੀ ਪਾਰਟੀਆਂ ਦੇ ਅੰਦਰ ਖਲਬਲੀ ਮਚੀ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਜਨਤਾ ਨੂੰ ਮਹਿਸੂਸ ਹੋ ਰਿਹਾ ਹੈ ਕਿ ਕਾਂਗਰਸ ਮੁੜ ਸੂਬੇ ’ਚ ਆਪਣੀ ਸਰਕਾਰ ਬਣਾਉਣ ਜਾ ਰਹੀ ਹੈ। ਅਜਿਹੀ ਸਥਿਤੀ ’ਚ ਅਕਾਲੀ ਦਲ ਸਮੇਤ ਸਾਰੀਆਂ ਪਾਰੀਟਆਂ ਤੋਂ ਉਨ੍ਹਾਂ ਦੇ ਨੇਤਾ ਅਤੇ ਵਰਕਰ ਕਾਂਗਰਸ ’ਚ ਸ਼ਾਮਲ ਹੋ ਰਹੇ ਹਨ।

ਉੱਪ ਮੁੱਖ ਮੰਤਰੀ ਨੇ ਕਿਹਾ ਕਿ ਸਮਾਂ ਆ ਗਿਆ ਹੈ ਜਦੋਂ ਲੋਕਾਂ ਨੂੰ ਇਕ ਵਾਰ ਮੁੜ ਕਾਂਗਰਸ ਦੇ ਪੱਖ ’ਚ ਵੋਟਾਂ ਪਾਉਣੀਆਂ ਹਨ ਤਾਂ ਕਿ ਸਰਕਾਰ ਨੂੰ ਇਕ ਹੋਰ ਮੌਕਾ ਦਿੱਤਾ ਜਾਵੇ, ਜਿਸ ਨਾਲ ਅਧੂਰੇ ਪਏ ਸਾਰੇ ਕੰਮਾਂ ਨੂੰ ਪੂਰਾ ਕੀਤਾ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਸਥਿਰ ਅਤੇ ਸਥਾਈ ਸਰਕਾਰ ਦੇਣ ਦੀ ਸਥਿਤੀ ’ਚ ਹੈ।


Bharat Thapa

Content Editor

Related News