ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਖੁੰਬ ਉਤਪਾਦਕਾਂ ਦੀਆਂ ਸਮੱਸਿਆਵਾਂ ਨੂੰ ਜਲਦੀ ਦੂਰ ਕਰਾਂਗੇ : ਚੇਤਨ ਸਿੰਘ ਜੌੜਾਮਾਜਰਾ

Monday, Sep 25, 2023 - 06:15 PM (IST)

ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਖੁੰਬ ਉਤਪਾਦਕਾਂ ਦੀਆਂ ਸਮੱਸਿਆਵਾਂ ਨੂੰ ਜਲਦੀ ਦੂਰ ਕਰਾਂਗੇ : ਚੇਤਨ ਸਿੰਘ ਜੌੜਾਮਾਜਰਾ

ਚੰਡੀਗੜ੍ਹ (ਬਿਊਰੋ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਸੂਬੇ ’ਚ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਬਾਗ਼ਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਮਸ਼ਰੂਮ ਉਤਪਾਦਕਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਛੇਤੀ ਹੱਲ ਕੱਢਿਆ ਜਾਵੇਗਾ। ਇੱਥੇ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ’ਚ ਬਾਗ਼ਬਾਨੀ, ਉਦਯੋਗ ਤੇ ਵਣਜ ਵਿਭਾਗਾਂ ਅਤੇ ਪੀ. ਐੱਸ. ਪੀ. ਸੀ. ਐੱਲ. ਦੇ ਅਧਿਕਾਰੀਆਂ ਅਤੇ ਮਸ਼ਰੂਮ ਉਤਪਾਦਕਾਂ ਨਾਲ ਮੀਟਿੰਗ ਦੌਰਾਨ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਖੁੰਬ ਉਤਪਾਦਕ ਸੂਬੇ ਦੀ ਫ਼ਸਲੀ ਵਿਭਿੰਨਤਾ ਮੁਹਿੰਮ ’ਚ ਅਹਿਮ ਯੋਗਦਾਨ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਫ਼ਸਲ ਦੀ ਖ਼ਪਤ ਜ਼ਿਆਦਾ ਹੋਣ ਕਰਕੇ ਇਹ ਕਿੱਤਾ ਬਹੁਤ ਲਾਹੇਵੰਦ ਵੀ ਹੈ।

PunjabKesari

ਖੁੰਬ ਉਤਪਾਦਕਾਂ ਨੇ ਮੰਤਰੀ ਨੂੰ ਦੱਸਿਆ ਕਿ ਸੂਬੇ ’ਚ ਕਰੀਬ 200 ਛੋਟੇ ਅਤੇ ਵੱਡੇ ਯੂਨਿਟਾਂ ’ਚ ਮਸ਼ਰੂਮ ਦਾ ਉਤਪਾਦਨ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਕਈ ਕਿਸਾਨ ਅਸੰਗਠਿਤ ਤੌਰ ’ਤੇ ਵੀ ਖੁੰਬਾਂ ਦੀ ਖੇਤੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਿਉਂ ਜੋ ਉਹ ਖੁੰਬਾਂ ਦੀ ਖੇਤੀ ਕਰਦੇ ਹਨ, ਇਸ ਲਈ ਖੁੰਬ ਯੂਨਿਟਾਂ ਨੂੰ ਖੇਤੀਬਾੜੀ ਕਿੱਤੇ ’ਚ ਸ਼ਾਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਗਰਮੀ ਦੀ ਰੁੱਤ ਦੌਰਾਨ ਖੁੰਬਾਂ ਦਾ ਉਤਪਾਦਨ ਬਹੁਤ ਮੁਸ਼ਕਿਲ ਹੋ ਜਾਂਦਾ ਹੈ ਅਤੇ ਬਿਜਲੀ ਸਪਲਾਈ ਸਣੇ ਹੋਰ ਲਾਗਤ ਖ਼ਰਚੇ ਵੀ ਵਧ ਜਾਂਦੇ ਹਨ। 

ਇਹ ਵੀ ਪੜ੍ਹੋ : ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਪਰਾਲੀ ਦਾ ਸਹੀ ਉਪਚਾਰ ਕਰਨ ਵਾਲੇ ਕਿਸਾਨਾਂ ਨੂੰ ਕੀਤਾ ਸਨਮਾਨਿਤ, ਕੀਤੀ ਇਹ ਅਪੀਲ

ਬਾਗ਼ਬਾਨੀ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖੁੰਬ ਉਤਪਾਦਕ ਆਪਣੀਆਂ ਯੂਨਿਟਾਂ ’ਚ ਕਿਸੇ ਵਸਤੂ ਦਾ ਨਿਰਮਾਣ ਨਹੀਂ ਕਰ ਰਹੇ, ਸਗੋਂ ਮਹਿਜ਼ ਖੁੰਬਾਂ ਦੀ ਖੇਤੀ ਕਰਦੇ ਹਨ। ਇਸ ਲਈ ਇਸ ਕਿੱਤੇ ਨੂੰ ਮੁੜ-ਪ੍ਰਭਾਸ਼ਿਤ ਕਰਨ ਦੀ ਲੋੜ ਹੈ। ਇਸੇ ਤਰ੍ਹਾਂ ਕਿਰਤ, ਫ਼ੈਕਟਰੀਜ਼ ਅਤੇ ਭਾਰ ਤੇ ਨਾਪਤੋਲਣ ਵਿਭਾਗ ਨੂੰ ਵੀ ਸਥਿਤੀ ਸਪੱਸ਼ਟ ਕੀਤੀ ਜਾਵੇ ਤਾਂ ਜੋ ਖੁੰਬ ਉਤਪਾਦਕਾਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਖੁੰਬ ਉਤਪਾਦਕਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਠੋਸ ਯਤਨ ਕੀਤੇ ਜਾਣਗੇ।

PunjabKesari

ਕੈਬਨਿਟ ਮੰਤਰੀ ਨੇ ਖੁੰਬ ਉਤਪਾਦਕਾਂ ਦੀਆਂ ਸਮੱਸਿਆਵਾਂ ਦੇ ਛੇਤੀ ਨਿਪਟਾਰੇ ਲਈ ਕਿਰਤ, ਫ਼ੈਕਟਰੀਜ਼ ਅਤੇ ਭਾਰ ਤੇ ਨਾਪਤੋਲਣ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਛੇਤੀ ਬੁਲਾਉਣ ਦੇ ਆਦੇਸ਼ ਵੀ ਦਿੱਤੇ। ਮੀਟਿੰਗ ਦੌਰਾਨ ਡਾਇਰੈਕਟਰ ਉਦਯੋਗ ਤੇ ਕਾਮਰਸ ਪੁਨੀਤ ਗੋਇਲ, ਡਾਇਰੈਕਟਰ ਬਾਗ਼ਬਾਨੀ ਸ੍ਰੀਮਤੀ ਸ਼ੈਲਿੰਦਰ ਕੌਰ, ਪੀ. ਐੱਸ. ਪੀ. ਸੀ. ਐੱਲ. ਦੇ ਡਿਪਟੀ ਚੀਫ਼ ਦਮਨਜੀਤ ਸਿੰਘ ਤੂਰ, ਬਾਗ਼ਬਾਨੀ ਵਿਕਾਸ ਅਫ਼ਸਰ ਅਮਨਪ੍ਰੀਤ ਕੌਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

ਇਹ ਵੀ ਪੜ੍ਹੋ : ਨਗਰ ਨਿਗਮ ਚੋਣ : ਆਖਿਰ ਫਾਈਨਲ ਹੋਈ ਨਵੀਂ ਵਾਰਡਬੰਦੀ, ਜਲਦ ਜਾਰੀ ਹੋਵੇਗਾ ਨੋਟੀਫਿਕੇਸ਼ਨ

‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Anuradha

Content Editor

Related News