ਫਿਰੋਜ਼ਪੁਰ: ਹਥਿਆਰਾਂ ਦੀ ਨੋਕ ’ਤੇ 3 ਲੁਟੇਰੇ ਸ਼ਰਾਬ ਦੇ ਠੇਕੇ ਤੋਂ ਕਰੀਬ 50 ਹਜ਼ਾਰ ਰੁਪਏ ਲੁੱਟ ਕੇ ਫ਼ਰਾਰ

Thursday, Jan 28, 2021 - 11:39 AM (IST)

ਫਿਰੋਜ਼ਪੁਰ: ਹਥਿਆਰਾਂ ਦੀ ਨੋਕ ’ਤੇ 3 ਲੁਟੇਰੇ ਸ਼ਰਾਬ ਦੇ ਠੇਕੇ ਤੋਂ ਕਰੀਬ 50 ਹਜ਼ਾਰ ਰੁਪਏ ਲੁੱਟ ਕੇ ਫ਼ਰਾਰ

ਫਿਰੋਜ਼ਪੁਰ (ਕੁਮਾਰ): ਫਿਰੋਜ਼ਪੁਰ ਛਾਉਣੀ ਦੀ ਵਜੀਰ ਅਲੀ ਬਿਲਡਿੰਗ ਵਿਚ ਸਥਿਤ ਇਕ ਸ਼ਰਾਬ ਦੇ ਠੇਕੇ ਵਿਚੋਂ 3 ਹਥਿਆਰਬੰਦ ਲੁਟੇਰੇ ਕਰੀਬ 50 ਹਜ਼ਾਰ ਰੁਪਏ ਦੀ ਲੁੱਟ ਕਰਕੇ ਫ਼ਰਾਰ ਹੋ ਗਏ। ਇਸ ਘਟਨਾ ਦਾ ਪਤਾ ਚੱਲਦੇ ਹੀ ਪੁਲਸ ਉਥੇ ਪਹੁੰਚ ਗਈ ਅਤੇ ਏਰੀਆ ਨੂੰ ਸੀਲ ਕਰਦੇ ਹੋਏ ਪੁਲਸ ਵਲੋਂ ਲੁਟੇਰਿਆਂ ਨੂੰ ਗਿ੍ਰਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਦਿੱਲੀ ਟਰੈਕਟਰ ਪਰੇਡ ਤੋਂ ਵਾਪਸ ਪਰਤ ਰਹੇ ਕਿਸਾਨ ਦੀ ਸੜਕ ਹਾਦਸੇ ’ਚ ਮੌਤ

PunjabKesari

ਸ਼ਰਾਬ ਦੇ ਠੇਕੇਦਾਰ ਅਸ਼ੋਕ ਕੁਮਾਰ ਨੇ ਦੱਸਿਆ ਕਿ ਸੇਲਜਮੈਨ ਵੱਲੋਂ ਸੂਚਿਤ ਕਰਨ ’ਤੇ ਉਹ ਘਟਨਾ ਸਥਾਨ ’ਤੇ ਪਹੁੰਚੇ ਹਨ। ਉਨ੍ਹਾਂ ਦੱਸਿਆ ਕਿ ਬੀਤੀ ਰਾਤ 3 ਹਥਿਆਰਬੰਦ ਲੁਟੇਰੇ ਇਸ ਠੇਕੇ ’ਤੇ ਆਏ, ਜਿਨ੍ਹਾਂ ’ਚੋਂ ਦੋ ਦੇ ਕੋਲ ਪਿਸਤੌਲ ਸਨ ਤੇ ਦੋ ਲੁਟੇਰੇ ਠੇਕੇ ਅੰਦਰ ਦਾਖ਼ਲ ਹੋ ਗਏ ਤੇ ਤੀਸਰਾ ਲੁਟੇਰਾ ਠੇਕੇ ਦੇ ਬਾਹਰ ਖੜ੍ਹਾ ਰਿਹਾ। ਠੇਕੇਦਾਰ ਮੁਤਾਬਕ ਲੁਟੇਰੇ ਕਰੀਬ 40 ਤੋਂ 50 ਹਜ਼ਾਰ ਰੁਪਏ ਲੁੱਟ ਕੇ ਫ਼ਰਾਰ ਹੋ ਗਏ। ਉਨ੍ਹਾਂ ਦੱਸਿਆ ਕਿ ਲੁਟੇਰਿਆਂ ਦੀ ਇਹ ਸਾਰੀ ਘਟਨਾ ਸੀ.ਸੀ.ਟੀ.ਵੀ. ਕੈਮਰੇ ਵਿਚ ਕੈਦ ਹੋ ਗਈ ਅਤੇ ਉਨ੍ਹਾਂ ਨੇ ਸਾਰੀ ਫੁਟੇਜ ਪੁਲਸ ਨੂੰ ਸੌਂਪ ਦਿੱਤੀ ਹੈ। ਪੁਲਸ ਵੱਲੋਂ ਇਸ ਫੁਟੇਜ ਦੇ ਆਧਾਰ ’ਤੇ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਦੁਖ਼ਦਾਇਕ ਖ਼ਬਰ: ਪਿੰਡ ਨੰਦਗੜ੍ਹ ਦੇ ਨੌਜਵਾਨ ਕਿਸਾਨ ਦੀ ਸੰਘਰਸ਼ ’ਚੋਂ ਵਾਪਸੀ ਸਮੇਂ ਮੌਤ

PunjabKesari

ਇਹ ਵੀ ਪੜ੍ਹੋ: ਹੈੱਡ ਕਾਂਸਟੇਬਲ ਹਰਪਾਲ ਸਿੰਘ ਨੇ ਕੀਤੀ ਖ਼ੁਦਕੁਸ਼ੀ, ਸੁਸਾਇਡ ਨੋਟ 'ਚ ਕੀਤੇ ਗੰਭੀਰ ਖ਼ੁਲਾਸੇ


author

Shyna

Content Editor

Related News