ਹਥਿਆਰਾਂ ਦੀ ਨੋਕ ’ਤੇ ਵਪਾਰੀ ਤੋਂ ਬਲੈਰੋ ਗੱਡੀ ਖੋਹਣ ਵਾਲਿਆਂ ਨੇ ਪੁਲਸ ਪਾਰਟੀ ’ਤੇ ਕੀਤੀ ਫਾਈਰਿੰਗ
Friday, Jan 15, 2021 - 11:14 AM (IST)
ਤਰਨਤਾਰਨ (ਰਮਨ) - ਵਪਾਰੀ ਦੀ ਬਲੈਰੋ ਗੱਡੀ ਖੋਹ ਫਰਾਰ ਹੋਣ ਵਾਲੇ ਲੁਟੇਰਿਆਂ ਦਾ ਪਿੱਛਾ ਕਰ ਰਹੀ ਪੁਲਸ ਪਾਰਟੀ ’ਤੇ ਗੋਲੀਆਂ ਚਲਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਪੁਲਸ ਚੌਕੀ ਦਬੁਰਜੀ ਦੇ ਇੰਚਾਰਜ ਨੂੰ ਲੋਹੜੀ ਵਾਲੀ ਰਾਤ 1.30 ਵਜੇ ਸੂਚਨਾ ਮਿਲੀ ਕਿ ਉਸ ਦੇ ਇਲਾਕੇ ’ਚ ਬਲੈਰੋ ਪਿੱਕਅੱਪ ਗੱਡੀ, ਜਿਸ ’ਚ ਨਛੱਤਰ ਸਿੰਘ ਪੁੱਤਰ ਸੁੱਖਾ ਸਿੰਘ ਵਾਸੀ ਟਿੱਬਣ ਕਲਾਂ ਅਤੇ ਦੋ ਹੋਰ ਵਿਅਕਤੀ ਸਵਾਰ ਸਨ, ਨੂੰ ਹਥਿਆਰਾਂ ਦੀ ਨੌਕ ’ਤੇ ਇਕ ਸਫੈਦ ਰੰਗ ਦੀ ਕਾਰ ਸਵਾਰ ਲੁਟੇਰਿਆਂ ਵਲੋਂ ਖੋਹ ਲਿਆ।
ਪੜ੍ਹੋ ਇਹ ਵੀ ਖ਼ਬਰ - Health Alert : ਹਾਰਟ ਅਟੈਕ ਹੋਣ ਤੋਂ ਪਹਿਲਾਂ ਦਿਖਾਈ ਦਿੰਦੇ ਨੇ ਇਹ ਲੱਛਣ, ਤਾਂ ਹੋ ਜਾਵੋ ਸਾਵਧਾਨ
ਇਸ ਸੂਚਨਾ ਤੋਂ ਬਾਅਦ ਉਕਤ ਕਾਰ ਦਾ ਪਿੱਛਾ ਕਰਦੇ ਹੋਏ ਪੁਲਸ ਪਾਰਟੀ ਨੇ ਅੰਮ੍ਰਿਤਸਰ ਰੋਡ ਨਜ਼ਦੀਕ ਰਿਲਾਇੰਸ ਪੰਪ ਦੇ ਇਲਾਕੇ ਨੂੰ ਘੇਰਾ ਪਾ ਲਿਆ। ਪੁਲਸ ਦੀ ਇਸ ਕਾਰਵਾਈ ਨੂੰ ਵੇਖਦੇ ਹੋਏ ਉਕਤ ਕਾਰ ਸਵਾਰ ਲੁਟੇਰਿਆਂ ਨੇ ਕਰੀਬ ਇਕ ਦਰਜਨ ਗੋਲੀਆਂ ਪੁਲਸ ਪਾਰਟੀ ’ਤੇ ਚਲਾਈਆਂ, ਜਿਸ ਦੇ ਜਵਾਬ ’ਚ ਚੌਕੀ ਇੰਚਾਰਜ ਨੇ ਆਪਣੇ ਸਰਕਾਰੀ ਪਿਸਤੌਲ ਨਾਲ ਫਾਈਰਿੰਗ ਕੀਤੀ। ਜਿਸ ਤੋਂ ਬਾਅਦ ਲੁਟੇਰੇ ਖੋਹੀ ਗਈ ਬਲੈਰੋ ਗੱਡੀ ਨੂੰ ਮੌਕੇ ’ਤੇ ਛੱਡ ਪਿੰਡ ਖਾਰਾ ਰਾਹੀਂ ਫਰਾਰ ਹੋ ਗਏ।
ਪੜ੍ਹੋ ਇਹ ਵੀ ਖ਼ਬਰ - Health Tips : ਸਰਵਾਈਕਲ ਤੇ ਗਰਦਨ ’ਚ ਹੋਣ ਵਾਲੇ ਦਰਦ ਤੋਂ ਜੇਕਰ ਤੁਸੀਂ ਵੀ ਹੋ ਪਰੇਸ਼ਾਨ ਤਾਂ ਪੜ੍ਹੋ ਇਹ ਖ਼ਬਰ
ਇਸ ਸਬੰਧੀ ਜਾਣਜਾਰੀ ਦਿੰਦੇ ਹੋਏ ਡੀ. ਐੱਸ. ਪੀ. ਸਿਟੀ ਸੁੱਚਾ ਸਿੰਘ ਬੱਲ ਨੇ ਦੱਸਿਆ ਕਿ ਉਨ੍ਹਾਂ ਦੀ ਅਗਵਾਈ ’ਚ ਨਾਕਾਬੰਦੀ ਕਰ ਲਈ ਗਈ ਸੀ ਪਰ ਦੇਰ ਰਾਤ ਧੁੰਦ ਦਾ ਲਾਭ ਲੈ ਲੁਟੇਰੇ ਫਰਾਰ ਹੋਣ ’ਚ ਕਾਮਯਾਬ ਹੋ ਗਏ। ਉਨ੍ਹਾਂ ਦੱਸਿਆ ਕਿ ਬਲੈਰੋ ਮਾਲਕ ਨਛੱਤਰ ਸਿੰਘ ਦੇ ਬਿਆਨਾਂ ਹੇਠ ਥਾਣਾ ਸਿਟੀ ਵਿਖੇ ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਸੀ. ਸੀ. ਟੀ. ਵੀ. ਫੁੱਟੇਜ਼ ਦੀ ਮਦਦ ਨਾਲ ਮੁਲਜ਼ਮਾਂ ਦੀ ਭਾਲ ਜਾਰੀ ਹੈ।
ਪੜ੍ਹੋ ਇਹ ਵੀ ਖ਼ਬਰ - ਵਾਸਤੂ ਸ਼ਾਸਤਰ : ਇਨ੍ਹਾਂ ਗੱਲਾਂ ਨੂੰ ਕਦੇ ਨਾ ਕਰੋ ਨਜ਼ਰਅੰਦਾਜ਼, ਤਰੱਕੀ 'ਚ ਆ ਸਕਦੀਆਂ ਨੇ ਰੁਕਾਵਟਾਂ