ਬੀੜੀ ਮੰਗਣ ਨੂੰ ਲੈ ਕੇ ਹੋਈ ਤਕਰਾਰ, ਤੇਜ਼ਧਾਰ ਹਥਿਆਰਾਂ ਨਾਲ ਕਰ ਦਿੱਤਾ ਕਤਲ

Saturday, Oct 28, 2023 - 04:20 PM (IST)

ਬੀੜੀ ਮੰਗਣ ਨੂੰ ਲੈ ਕੇ ਹੋਈ ਤਕਰਾਰ, ਤੇਜ਼ਧਾਰ ਹਥਿਆਰਾਂ ਨਾਲ ਕਰ ਦਿੱਤਾ ਕਤਲ

ਜਲਾਲਾਬਾਦ (ਬਜਾਜ) : ਬੀਤੀ ਰਾਤ ਸਥਾਨਕ ਸ਼ਹੀਦ ਊਧਮ ਸਿੰਘ ਚੌਕ ਦੇ ਕੋਲ ਬੀੜੀ ਮੰਗਣ ’ਤੇ ਹੋਏ ਝਗੜੇ ਦੌਰਾਨ ਇਕ ਵਿਅਕਤੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਗਿਆ। ਇਸ ਮਾਮਲੇ ਵਿਚ ਮੁਲਜ਼ਮ ਖ਼ਿਲਾਫ਼ ਥਾਣਾ ਸਿਟੀ ਦੀ ਪੁਲਸ ਵੱਲੋਂ ਪਰਚਾ ਦਰਜ ਕੀਤਾ ਗਿਆ ਹੈ। ਇਸ ਬਾਰੇ ਥਾਣਾ ਸਿਟੀ ਦੇ ਐੱਸ. ਐੱਚ. ਓ. ਲੇਖ ਰਾਜ ਨੇ ਕਿਹਾ ਕਿ ਬੀਤੀ ਰਾਤ ਨੂੰ ਸ਼ਹੀਦ ਊਧਮ ਸਿੰਘ ਦੇ ਚੌਕ ਕੋਲ ਬੀੜੀ ਮੰਗਣ ’ਤੇ ਦੋ ਵਿਅਕਤੀਆਂ ਦਾ ਆਪਸ ਵਿਚ ਝਗੜਾ ਹੋ ਗਿਆ ਸੀ ਅਤੇ ਇਸ ਝਗੜੇ ਦੌਰਾਨ ਇਕ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤਾ ਗਿਆ ਹੈ।

ਮ੍ਰਿਤਕ ਵਿਅਕਤੀ ਦੀ ਪਛਾਣ ਪੰਮਾ (ਕਰੀਬ 45) ਵਾਸੀ ਬਸਤੀ ਕੰਬੋਜ ਫਿਰੋਜ਼ਪੁਰ ਦੇ ਰੂਪ ਵਿਚ ਹੋਈ ਹੈ। ਜਿਵੇਂ ਹੀ ਪੁਲਸ ਨੂੰ ਇਸ ਬਾਰੇ ਜਾਣਕਾਰੀ ਮਿਲੀ ਤਾਂ ਪੁਲਸ ਮੌਕੇ ’ਤੇ ਪੁੱਜੀ ਅਤੇ ਪੰਮਾ ਨਾਮਕ ਵਿਅਕਤੀ ਨੂੰ ਸਥਾਨਕ ਸਰਕਾਰੀ ਹਸਪਤਾਲ ਵਿਖੇ ਪਹੁੰਚਾਇਆ ਜਿੱਥੇ ਡਾਕਟਰਾਂ ਨੇ ਪੰਮਾ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਐੱਸ. ਐੱਚ. ਓ. ਨੇ ਦੱਸਿਆ ਕਿ ਪੁਲਸ ਵੱਲੋਂ ਇਕ ਵਿਅਕਤੀ ਖ਼ਿਲਾਫ ਧਾਰਾ 302 ਤਹਿਤ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।


author

Gurminder Singh

Content Editor

Related News