ਪੰਜਾਬ ਵਿਚ ਟਲੀ ਵੱਡੀ ਵਾਰਦਾਤ, ਏਕੇ-47 ਸਮੇਤ ਫੜਿਆ ਗਿਆ ਭਾਰੀ ਅਸਲਾ
Thursday, Jan 22, 2026 - 12:20 PM (IST)
ਤਰਨਤਾਰਨ (ਰਮਨ) : ਸੀਆਈਏ ਸਟਾਫ ਤਰਨਤਾਰਨ ਦੀ ਪੁਲਸ ਨੇ ਪਾਕਿਸਤਾਨ ਤੋਂ ਡਰੋਨ ਦੀ ਮਦਦ ਨਾਲ ਹਥਿਆਰ ਅਤੇ ਅਸਲਾ ਮੰਗਵਾਉਣ ਵਾਲੇ ਛੇ ਮੈਂਬਰੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਸ ਦੌਰਾਨ ਪੁਲਸ ਨੇ ਸਰਹੱਦ ਨੇੜਿਓਂ ਗੈਂਗਸਟਰ ਪ੍ਰਭ ਦਾਸੂਵਾਲ ਦੇ ਤਿੰਨ ਗੁਰਗਿਆਂ ਨੂੰ 2 ਪਿਸਤੋਲ 30 ਬੋਰ ਸਮੇਤ ਮੈਗਜ਼ੀਨ ਅਤੇ 20 ਜਿੰਦਾ ਰੋਂਦ ਏਕੇ-47 ਰਾਈਫਲ ਸਮੇਤ 2 ਮੈਗਜ਼ੀਨ ਬਰਾਮਦ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ। ਪੁਲਸ ਨੇ ਇਸ ਸਬੰਧੀ ਥਾਣਾ ਖਾਲੜਾ ਵਿਖੇ ਪਰਚਾ ਦਰਜ ਕਰਦੇ ਹੋਏ ਗ੍ਰਿਫਤਾਰ ਮੁਲਜ਼ਮਾਂ ਦਾ ਮਾਣਯੋਗ ਅਦਾਲਤ ਪਾਸੋਂ ਰਿਮਾਂਡ ਹਾਸਲ ਕਰਦੇ ਹੋਏ ਅਗਲੇਰੀ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ ਜਿਸ ਵਿਚ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ। ਇਸ ਗਿਰੋਹ ਦੇ ਸਬੰਧ ਵਿਚ ਜ਼ਿਲ੍ਹਾ ਪੁਲਸ ਅੱਜ ਪ੍ਰੈਸ ਕਾਨਫਰੰਸ ਵੀ ਕਰ ਸਕਦੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਬਿਜਲੀ ਵਾਲੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਹੁਣ ਚਿੱਪ ਵਾਲੇ ਮੀਟਰ...
ਜਾਣਕਾਰੀ ਦਿੰਦੇ ਹੋਏ ਜ਼ਿਲ੍ਹੇ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਗੈਂਗਸਟਰ ਪ੍ਰਭ ਦਾਸੂਵਾਲ ਨਾਲ ਮਿਲ ਕੇ ਗੁਆਂਢੀ ਦੇਸ਼ ਪਾਕਿਸਤਾਨ ਤੋਂ ਡਰੋਨ ਦੀ ਮਦਦ ਨਾਲ ਹਥਿਆਰ ਅਤੇ ਹੋਰ ਅਸਲਾ ਮੰਗਵਾਉਣ ਵਾਲੇ ਛੇ ਮੈਂਬਰੀ ਗਿਰੋਹ ਦਾ ਪਰਦਾਫਾਸ਼ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸੀਆਈਏ ਸਟਾਫ ਦੀ ਪੁਲਸ ਵੱਲੋਂ ਗੁਪਤ ਸੂਚਨਾ ਦੇ ਆਧਾਰ ਉੱਪਰ ਭਾਰਤ ਪਾਕਿਸਤਾਨ ਨੂੰ ਸਰਹੱਦ ਨੇੜਿਓ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਿਨ੍ਹਾਂ ਦੀ ਪਛਾਣ ਸੁਖਦੇਵ ਸਿੰਘ ਉਰਫ ਸੁੱਖਾ ਗਿੱਲ ਪੁੱਤਰ ਰਣਜੀਤ ਸਿੰਘ ਵਾਸੀ ਤਲਵੰਡੀ ਮਸੰਦਾਂ ਸਿੰਘ, ਗੁਰਪ੍ਰੀਤ ਸਿੰਘ ਉਰਫ ਗੋਪਾ ਪੁੱਤਰ ਸਾਹਿਬ ਸਿੰਘ ਵਾਸੀ ਡਲੀਰੀ ਅਤੇ ਮਾਨ ਸਿੰਘ ਉਰਫ ਮਾਹਣਾ ਪੁੱਤਰ ਸੁਖਵਿੰਦਰ ਸਿੰਘ ਵਾਸੀ ਪਿੰਡ ਡਲੀਰੀ ਵਜੋਂ ਹੋਈ ਹੈ ਜਿਨ੍ਹਾਂ ਪਾਸੋਂ ਸੀਆਈਏ ਸਟਾਫ ਦੀ ਪੁਲਸ ਨੇ 2 ਪਿਸਤੋਲ 30 ਬੋਰ ਸਮੇਤ ਮੈਗਜ਼ੀਨ ਅਤੇ 2 ਮੈਗਜ਼ੀਨ ਏਕੇ-47 ਰਾਈਫਲ ਸਮੇਤ 20 ਜਿੰਦਾ ਰੌਂਦ ਏਕੇ-47 ਬਰਾਮਦ ਕੀਤੇ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਸ਼ੁੱਕਰਵਾਰ ਨੂੰ ਰਾਖਵੀਂ ਛੁੱਟੀ
ਅਧਿਕਾਰੀ ਨੇ ਦੱਸਿਆ ਕਿ ਇਸ ਦੇ ਨਾਲ ਹੀ ਪੁਲਸ ਵੱਲੋਂ ਸ਼ੁਰੂਆਤੀ ਪੁਛਗਿੱਛ ਵਿਚ ਇਹ ਗੱਲ ਸਾਹਮਣੇ ਆਈ ਹੈ ਕਿ ਗ੍ਰਿਫਤਾਰ ਮੁਲਜ਼ਮ ਦੇ ਹੋਰ ਸਾਥੀ ਜਿਨ੍ਹਾਂ ਦੀ ਪਛਾਣ ਜੋਬਨਪ੍ਰੀਤ ਸਿੰਘ ਉਰਫ ਬਿੱਟੂ ਪੁੱਤਰ ਸੁਰਜੀਤ ਸਿੰਘ ਵਾਸੀ ਚੀਮਾ ਅਤੇ ਆਕਾਸ਼ਦੀਪ ਸਿੰਘ ਉਰਫ ਕੈਮਰਾ ਪੁੱਤਰ ਸਰਵਣ ਸਿੰਘ ਵਾਸੀ ਡਲੀਰੀ ਵਜੋਂ ਹੋਈ ਹੈ ਦੀ ਗ੍ਰਿਫਤਾਰੀ ਲਈ ਪੁਲਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਉਕਤ ਸਾਰੇ ਮੁਲਜ਼ਮ ਗੈਂਗਸਟਰ ਪ੍ਰਭ ਦਾਸੂਵਾਲ ਦੇ ਇਸ਼ਾਰੇ ਉੱਪਰ ਵੱਖ-ਵੱਖ ਵਾਰਦਾਤਾਂ ਨੂੰ ਅੰਜਾਮ ਦੇਣ ਵਿਚ ਕੰਮ ਕਰਦੇ ਸਨ। ਉਨ੍ਹਾਂ ਦੱਸਿਆ ਕਿ ਭੁਗਤ ਮੁਲਜ਼ਮਾਂ ਵੱਲੋਂ ਇਨ੍ਹਾਂ ਹਥਿਆਰਾਂ ਦੀ ਵਰਤੋਂ ਆਉਣ ਵਾਲੇ ਦਿਨਾਂ ਵਿਚ ਕਿੱਥੇ ਕੀਤੀ ਜਾਣੀ ਸੀ ਅਤੇ ਇਨ੍ਹਾਂ ਦਾ ਕੌਣ ਟਾਰਗੇਟ ਸੀ ਉਸ ਦੀ ਜਾਂਚ ਪੁਲਸ ਵੱਲੋਂ ਕੀਤੀ ਜਾ ਰਹੀ ਹੈ। ਫਿਲਹਾਲ ਪੁਲਸ ਨੇ ਥਾਣਾ ਖਾਲੜਾ ਵਿਖੇ ਪ੍ਰਭ ਦਾਸੂਵਾਲ ਸਮੇਤ 5 ਵਿਅਕਤੀਆਂ ਖਿਲਾਫ ਪਰਚਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ : ਪਾਵਰਕਾਮ ਨੇ ਡਿਫਾਲਟਰਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਕੀਤੀ ਕਾਰਵਾਈ, ਕੁਨੈਕਸ਼ਨ ਕੱਟਣਗੀਆਂ 13 ਟੀਮਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
