ਨਾਕੇਬੰਦੀ ਦੌਰਾਨ ਪੁਲਸ ਨੇ ਹਥਿਆਰਾਂ ਸਣੇ ਕਾਬੂ ਕੀਤੇ 5 ਸ਼ੱਕੀ ਨੌਜਵਾਨ

Tuesday, Apr 16, 2019 - 05:06 PM (IST)

ਨਾਕੇਬੰਦੀ ਦੌਰਾਨ ਪੁਲਸ ਨੇ ਹਥਿਆਰਾਂ ਸਣੇ ਕਾਬੂ ਕੀਤੇ 5 ਸ਼ੱਕੀ ਨੌਜਵਾਨ

ਹੁਸ਼ਿਆਰਪੁਰ (ਅਮਰੀਕ) - ਹੁਸ਼ਿਆਰਪੁਰ ਦੀ ਪੁਲਸ ਨੇ ਵੱਖ-ਵੱਖ ਥਾਵਾਂ ਦੀ ਨਾਕੇਬੰਦੀ ਕਰਕੇ 5 ਨੌਜਵਾਨਾਂ ਨੂੰ ਹਥਿਆਰਾਂ ਸਣੇ ਕਾਬੂ ਕਰ ਲਿਆ ਹੈ, ਜਿਨਾਂ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ। ਕਾਬੂ ਕੀਤੇ ਗਏ ਨੌਜਵਾਨਾਂ ਤੋਂ ਪੁਲਸ ਨੂੰ ਨਸ਼ੀਲਾ ਪਦਾਰਥ, ਦੇਸੀ ਕੱਟਾ ਅਤੇ ਪਿਸਤੋਲ ਬਰਾਮਦ ਹੋਇਆ ਹੈ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਡੀ. ਐੱਸ. ਪੀ. ਰਾਕੇਸ਼ ਕੁਮਾਰ ਨੇ ਦੱਸਿਆ ਕਿ ਪਹਿਲੇ ਮਾਮਲੇ 'ਚ ਹੁਸ਼ਿਆਰਪੁਰ ਦੀ ਪੁਲਸ ਨੇ ਨਾਕੇਬੰਦੀ ਦੌਰਾਨ ਐਕਟਿਵਾ ਸਵਾਰ 3 ਨੌਜਵਾਨਾਂ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਲਿਆ, ਜਿਨਾਂ ਦੀ ਤਲਾਸ਼ੀ ਲੈਣ 'ਤੇ 200 ਨਸ਼ੀਲਾ ਪਦਾਰਥ, ਦੇਸੀ ਕੱਟਾ ਅਤੇ ਸੋਨੇ ਦੇ ਗਹਿਣੇ ਬਰਾਮਦ ਹੋਏ ਹਨ। ਇਸੇ ਤਰ੍ਹਾਂ ਦੂਜੇ ਮਾਮਲੇ 'ਚ ਪੁਲਸ ਨੇ 2 ਲੋਕਾਂ ਨੂੰ ਦੇਸੀ ਕੱਟਾ, ਖਿਡੌਣਾ ਪਿਸਤੋਲ, ਏ.ਟੀ.ਐੱਮ. ਕਾਰਡ, ਮੋਬਾਇਲ ਅਤੇ ਹੋਰ ਲੁੱਟ ਦੇ ਸਾਮਾਨ ਸਣੇ ਕਾਬੂ ਕਰ ਲਿਆ ਹੈ, ਜਿਨ੍ਹਾਂ ਤੋਂ ਪੁਲਸ ਵਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।


author

rajwinder kaur

Content Editor

Related News