ਮਾਰੂ ਹਥਿਆਰਾਂ ਨਾਲ ਲੈਸ ਹੋ ਕੇ ਘਰ ਅੰਦਰ ਦਾਖਲ ਹੋਏ 2 ਵਿਅਕਤੀ, ਇਕ ਨੂੰ ਕੀਤਾ ਕਾਬੂ

Monday, May 09, 2022 - 01:15 PM (IST)

ਮਾਰੂ ਹਥਿਆਰਾਂ ਨਾਲ ਲੈਸ ਹੋ ਕੇ ਘਰ ਅੰਦਰ ਦਾਖਲ ਹੋਏ 2 ਵਿਅਕਤੀ, ਇਕ ਨੂੰ ਕੀਤਾ ਕਾਬੂ

ਨਿਹਾਲ ਸਿੰਘ ਵਾਲਾ/ਬਿਲਾਸਪੁਰ (ਬਾਵਾ) : ਚੋਰੀ ਕਰਨ ਦੀ ਨੀਅਤ ਨਾਲ ਮਾਰੂ ਹਥਿਆਰਾਂ ਨਾਲ ਲੈਸ ਹੋ ਕੇ ਕੰਧ ਟੱਪ ਕੇ ਇਕ ਘਰ ਅੰਦਰ ਦਾਖਲ ਹੋਏ ਦੋ ਵਿਅਕਤੀਆਂ ਵਿਚੋਂ ਇਕ ਨੂੰ ਪੁਲਸ ਚੌਂਕੀ ਬਿਲਾਸਪੁਰ ਦੇ ਮੁਲਾਜ਼ਮਾਂ ਵੱਲੋਂ ਚੌਂਕੀ ਇੰਚਾਰਜ ਜਸਵੰਤ ਸਿੰਘ ਸਰਾਂ ਦੀ ਅਗਵਾਈ ਵਿਚ ਕਾਬੂ ਕਰ ਲਿਆ ਗਿਆ। ਚੌਂਕੀ ਇੰਚਾਰਜ ਜਸਵੰਤ ਸਿੰਘ ਸਰਾਂ ਨੇ ਦੱਸਿਆ ਕਿ ਨਿਰਮਲ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਬਿਲਾਸਪੁਰ ਅਤੇ ਗੋਰਾ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਕੁੱਸਾ ਜੋ ਕਿ ਮਾਰੂ ਹਥਿਆਰਾਂ ਨਾਲ ਲੈਸ ਹੋ ਕੇ ਪਿੰਡ ਬਿਲਾਸਪੁਰ ਵਿਖੇ ਸੁਰਿੰਦਰ ਕੁਮਾਰ ਦੇ ਘਰ ਕੰਧ ਟੱਪ ਕੇ ਦਾਖਲ ਹੋ ਗਏ, ਜਿਸ ਦਾ ਪਰਿਵਾਰ ਅਤੇ ਆਂਢ-ਗੁਆਂਢ ਨੂੰ ਪਤਾ ਲੱਗਣ ’ਤੇ ਉਨ੍ਹਾਂ ਦੇ ਰੌਲਾ ਪਾਉਣ ’ਤੇ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ।

ਪੁਲਸ ਚੌਂਕੀ ਬਿਲਾਸਪੁਰ ਦੇ ਅਧਿਕਾਰੀਆਂ ਨੂੰ ਪਤਾ ਲੱਗਣ ’ਤੇ ਪੁਲਸ ਮੌਕੇ ’ਤੇ ਪਹੁੰਚ ਗਈ ਅਤੇ ਦੋ ਵਿਚੋਂ ਇਕ ਵਿਅਕਤੀ ਨਿਰਮਲ ਸਿੰਘ ਨੂੰ ਕਾਬੂ ਕਰ ਲਿਆ ਗਿਆ। ਪੁਲਸ ਨੇ ਇਸ ਮਾਮਲੇ ਵਿਚ ਸ਼ਾਮਲ ਨਿਰਮਲ ਸਿੰਘ ਅਤੇ ਗੋਰਾ ਸਿੰਘ ਖਿਲਾਫ ਥਾਣਾ ਨਿਹਾਲ ਸਿੰਘ ਵਾਲਾ ਵਿਖੇ ਮਾਮਲਾ ਦਰਜ ਕਰ ਲਿਆ। ਚੌਂਕੀ ਇੰਚਾਰਜ ਜਸਵੰਤ ਸਿੰਘ ਸਰਾਂ ਨੇ ਦੱਸਿਆ ਕਿ ਪੁਲਸ ਵੱਲੋਂ ਦੂਰੇ ਵਿਅਕਤੀ ਗੋਰਾ ਸਿੰਘ ਦੀ ਵੀ ਭਾਲ ਕੀਤੀ ਜਾ ਰਹੀ ਹੈ ਅਤੇ ਜਲਦ ਉਸਨੂੰ ਕਾਬੂ ਕਰ ਲਿਆ ਜਾਵੇਗਾ।


author

Gurminder Singh

Content Editor

Related News