ਮੈਰਿਜ ਪੈਲਸਾਂ 'ਚ ਹਥਿਆਰ ਲੈ ਕੇ ਜਾਣ ਦੀ ਪਾਬੰਦੀ ਦੇ ਆਦੇਸ਼
Sunday, Feb 11, 2018 - 03:55 PM (IST)

ਰੂਪਨਗਰ (ਵਿਜੇ)— ਗੁਰਨੀਤ ਤੇਜ ਜ਼ਿਲਾ ਮੈਜਿਸਟਰੇਟ ਰੂਪਨਗਰ ਨੇ ਜਾਬਤਾ ਫੌਜਦਾਰੀ ਸੰਘਤਾ 1973 (1974 ਦੇ ਐਕਟ ਨੰਬਰ 2) ਦੀ ਧਾਰਾ 144 ਅਧੀਨ ਜਿਲ੍ਹੇ ਵਿਚ ਚੱਲ ਰਹੇ ਮੈਰਿਜ ਪੈਲਸਾਂ ਵਿਚ ਹਥਿਆਰ ਆਦਿ ਲੈ ਕੇ ਆਉਣ ਅਤੇ ਫਾਇਰ ਕਰਨ 'ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਇਹ ਹੁਕਮ ਇਸ ਲਈ ਜਾਰੀ ਕੀਤੇ ਗਏ ਹਨ ਕਿਉਂਕਿ ਜ਼ਿਲਾ ਰੂਪਨਗਰ ਵਿਚ ਕਾਫੀ ਗਿਣਤੀ ਵਿਚ ਮੈਰਿਜ ਪੈਲਸ ਚੱਲ ਰਹੇ ਹਨ, ਜਿਨ੍ਹਾਂ ਵਿਚ ਹੁੰਦੇ ਸਮਾਰੋਹਾਂ ਦੌਰਾਨ ਕਈ ਲੋਕਾਂ ਵੱਲੋਂ ਹਥਿਆਰ ਨਾਲ ਲੈ ਕੇ ਜਾਣ ਅਤੇ ਹਵਾਈ ਫਾਇਰ ਕਰਨਾ ਇਕ ਜਸ਼ਨ ਜਿਹਾ ਬਣ ਗਿਆ ਹੈ ਜਿਸ ਨਾਲ ਕਈ ਵਾਰ ਅਣਸੁਖਾਵੀਆਂ ਘਟਨਾਵਾਂ ਵਾਪਰਨ ਦੀ ਸੰਭਾਵਨਾ ਬਣੀ ਰਹਿੰਦੀ ਹੈ। ਇਸ ਲਈ ਜਿਲ੍ਹੇ ਵਿਚ ਚੱਲ ਰਹੇ ਮੈਰਿਜ ਪੈਲਸਾਂ ਅੰਦਰ ਹਥਿਆਰ ਲੈ ਕੇ ਜਾਣ ਅਤੇ ਹਵਾਈ ਫਾਇਰ ਕਰਨ 'ਤੇ ਰੋਕ ਲਗਾਈ ਜਾਣੀ ਅਤੀ ਜ਼ਰੂਰੀ ਹੈ। ਇਹ ਹੁਕਮ ਤੁਰੰਤ ਲਾਗੂ ਹੋ ਗਏ ਹਨ ਅਤੇ 11 ਅਪ੍ਰੈਲ 2018 ਤੱਕ ਲਾਗੂ ਰਹਿਣਗੇ।