ਡਰੋਨ ਦੀ ਮਦਦ ਨਾਲ ਪਾਕਿਸਤਾਨ ਤੋਂ ਹਥਿਆਰ ਮੰਗਵਾਉਣ ਵਾਲੇ 2 ਸਮੱਗਲਰ ਕਾਬੂ

Sunday, Feb 11, 2024 - 08:30 AM (IST)

ਤਰਨਤਾਰਨ (ਰਮਨ ਚਾਵਲਾ) - ਪਾਕਿਸਤਾਨੀ ਸਮੱਗਲਰਾਂ ਨਾਲ ਸਬੰਧ ਬਣਾਉਂਦੇ ਹੋਏ ਡਰੋਨ ਦੀ ਮਦਦ ਨਾਲ ਨਾਜਾਇਜ਼ ਹਥਿਆਰ ਅਤੇ ਹੋਰ ਸਾਮਾਨ ਮੰਗਵਾਉਣ ਵਾਲੇ 2 ਮੁਲਜ਼ਮਾਂ ਨੂੰ ਜ਼ਿਲਾ ਪੁਲਸ ਵਲੋਂ ਗ੍ਰਿਫਤਾਰ ਕਰਦੇ ਹੋਏ ਉਨ੍ਹਾਂ ਪਾਸੋਂ 3 ਨਾਜਾਇਜ਼ ਗਲੌਕ ਪਿਸਤੌਲ 9 ਐੱਮ. ਐੱਮ. ਸਣੇ 9 ਰੌਂਦ ਅਤੇ ਇਕ ਮੋਟਰਸਾਈਕਲ ਬਰਾਮਦ ਕਰਨ ’ਚ ਵੱਡੀ ਸਫਲਤਾ ਹਾਸਿਲ ਕੀਤੀ ਹੈ। ਪੁਲਸ ਨੇ ਇਸ ਸਬੰਧੀ ਥਾਣਾ ਸਰਾਏ ਅਮਾਨਤ ਖਾਂ ਵਿਖੇ ਮਾਮਲਾ ਦਰਜ ਕਰਦੇ ਹੋਏ ਗ੍ਰਿਫਤਾਰ ਮੁਲਜ਼ਮਾਂ ਦਾ ਮਾਨਯੋਗ ਅਦਾਲਤ ਪਾਸੋਂ ਰਿਮਾਂਡ ਹਾਸਲ ਕਰ ਅਗਲੇਰੀ ਪੁੱਛਗਿਛ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ :   ਪਾਕਿਸਤਾਨ : ਚੋਣਾਂ 'ਚ ਬੇਨਿਯਮੀਆਂ ਕਾਰਨ ਸਿਆਸਤ ਗਰਮ, ਵੋਟਾਂ ਦੀ ਗਿਣਤੀ 'ਚ ਧਾਂਦਲੀ ਦੀਆਂ ਵੀਡੀਓ ਵਾਇਰਲ

ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਜ਼ਿਲੇ ਦੇ ਐੱਸ. ਐੱਸ. ਪੀ. ਅਸ਼ਵਨੀ ਕਪੂਰ ਨੇ ਦੱਸਿਆ ਕਿ ਸੀ. ਆਈ. ਏ. ਸਟਾਫ ਤਰਨਤਰਨ ਦੀ ਪੁਲਸ ਵਲੋਂ ਕਾਰਵਾਈ ਕਰਦੇ ਹੋਏ ਟੀ-ਪੁਆਇੰਟ ਚੀਮਾਂ ਵਿਖੇ ਨਾਕਾਬੰਦੀ ਦੌਰਾਨ ਇਕ ਮੋਟਰਸਾਈਕਲ ’ਤੇ ਸਵਾਰ ਬਲਜਿੰਦਰ ਸਿੰਘ ਉਰਫ ਬਿੱਲਾ ਪੁੱਤਰ ਕੁਲਵੰਤ ਸਿੰਘ ਵਾਸੀ ਨੌਸ਼ਹਿਰਾ ਢਾਲਾ ਅਤੇ ਯਾਦਵਿੰਦਰ ਸਿੰਘ ਉਰਫ ਯਾਦੂ ਪੁੱਤਰ ਗੁਰਮੀਤ ਸਿੰਘ ਵਾਸੀ ਨੂੰ ਨੌਸ਼ਹਿਰਾ ਢਾਲਾ ਦੀ ਤਲਾਸ਼ੀ ਲੈਣ ਉਪਰੰਤ ਉਨ੍ਹਾਂ ਪਾਸੋਂ 3 ਨਾਜਾਇਜ਼ ਗਲੌਕ ਪਿਸਤੌਲ 9 ਐੱਮ. ਐੱਮ. ਸਣੇ 9 ਰੌਂਦ ਬਰਾਮਦ ਕੀਤੇ ਗਏ ਹਨ।

ਇਹ ਵੀ ਪੜ੍ਹੋ :   ਹੁਣ ਟੂਟੀ ਫਰੂਟੀ ਵੀ ਵੇਚਣਗੇ ਮੁਕੇਸ਼ ਅੰਬਾਨੀ ! ਖ਼ਰੀਦੀ 82 ਸਾਲ ਪੁਰਾਣੀ ਕੰਪਨੀ , ਇੰਨੇ 'ਚ ਹੋਈ ਡੀਲ

ਉਨ੍ਹਾਂ ਦੱਸਿਆ ਕਿ ਪੁਲਸ ਵਲੋਂ ਸ਼ੁਰੂ ਕੀਤੀ ਗਈ ਪੁੱਛਗਿੱਛ ’ਚ ਇਹ ਗੱਲ ਸਾਹਮਣੇ ਆਈ ਹੈ ਕਿ ਦੋਵੇਂ ਸਮੱਗਲਰ ਪਾਕਿਸਤਾਨ ’ਚ ਬੈਠੇ ਸਮੱਗਲਰਾਂ ਨਾਲ ਸਬੰਧ ਬਣਾਉਂਦੇ ਹੋਏ ਡਰੋਨ ਦੀ ਮਦਦ ਨਾਲ ਨਾਜਾਇਜ਼ ਹਥਿਆਰਾਂ ਦਾ ਕਾਰੋਬਾਰ ਕਰਦੇ ਸਨ। ਉਨ੍ਹਾਂ ਦੱਸਿਆ ਕਿ ਦੋਵਾਂ ਮੁਲਜ਼ਮਾਂ ਦਾ ਮਾਨਯੋਗ ਅਦਾਲਤ ਪਾਸੋਂ ਰਿਮਾਂਡ ਹਾਸਲ ਕਰਦੇ ਹੋਏ ਅਗਲੇਰੀ ਪੁੱਛਗਿੱਛ ਸ਼ੁਰੂ ਕਰ ਦਿੱਤੀ ਗਈ ਹੈ ਕਿ ਇਹ ਪਹਿਲਾਂ ਹਥਿਆਰਾਂ ਦੀਆਂ ਕਿੰਨੀਆਂ ਖੇਪਾਂ ਪਾਕਿਸਤਾਨ ਵਲੋਂ ਡਰੋਨ ਦੀ ਮਦਦ ਨਾਲ ਮੰਗਵਾ ਚੁੱਕੇ ਹਨ।

ਇਹ ਵੀ ਪੜ੍ਹੋ :    EPFO Interest Rate: ਨੌਕਰੀ ਕਰਨ ਵਾਲਿਆਂ ਲਈ ਖੁਸ਼ਖਬਰੀ, PF 'ਤੇ ਵਧਿਆ ਵਿਆਜ, 3 ਸਾਲਾਂ 'ਚ ਸਭ ਤੋਂ ਵੱਧ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 


Harinder Kaur

Content Editor

Related News