ਪੰਜਾਬ ਪੁਲਸ ਵੱਲੋਂ ਹਥਿਆਰ ਤਸਕਰੀ ਗਿਰੋਹ ਦਾ ਪਰਦਾਫਾਸ਼, ਅਮਰੀਕਾ ਨਾਲ ਜੁੜੇ ਤਾਰ
Sunday, Dec 15, 2024 - 06:03 PM (IST)
ਅੰਮ੍ਰਿਤਸਰ/ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਪੁਲਸ ਨੇ ਅਮਰੀਕਾ ਸਥਿਤ ਹੈਂਡਲਰਾਂ ਦੀ ਮਦਦ ਨਾਲ ਚਲਾਏ ਜਾ ਰਹੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮੋਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਤਹਿਤ ਅੰਮ੍ਰਿਤਸਰ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਦੀ ਟੀਮ ਨੇ 2 ਮੁਲਜ਼ਮਾਂ ਨੂੰ 10 ਦੇਸੀ ਪਿਸਤੌਲਾਂ ਸਣੇ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮ ਇਕ ਦੂਜੇ ਦੇ ਰਿਸ਼ਤੇਦਾਰ ਹੀ ਹਨ।
ਇਹ ਖ਼ਬਰ ਵੀ ਪੜ੍ਹੋ - 4 ਦਿਨ ਬੰਦ ਰਹੇਗਾ ਇੰਟਰਨੈੱਟ, ਕਿਸਾਨ ਅੰਦੋਲਨ ਕਾਰਨ ਜਾਰੀ ਹੋਏ ਹੁਕਮ
ਇਸ ਸਬੰਧੀ ਵਧੇਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ DGP ਗੌਰਵ ਯਾਦਵ ਨੇ ਦੱਸਿਆ ਕਿ ਸਟੇਟ ਸਪੈਸ਼ਲ ਅਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵੱਲੋਂ ਇਕ ਖੁਫੀਆ-ਅਧਾਰਤ ਜਾਣਕਾਰੀ 'ਤੇ ਕਾਰਵਾਈ ਕਰਦਿਆਂ ਅਮਰੀਕਾ ਸਥਿਤ ਹੈਂਡਲਰਾਂ ਦੀ ਮੱਦਦ ਨਾਲ ਚਲਾਏ ਜਾ ਰਹੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇਕ ਮੋਡੀਊਲ ਦਾ ਪਰਦਾਫਾਸ਼ ਕੀਤਾ ਗਿਆ ਹੈ।
In an intelligence-based operation, State Special Operating cell (#SSOC) Amritsar, has busted an illegal weapons smuggling module backed by #USA based handlers.
— DGP Punjab Police (@DGPPunjabPolice) December 15, 2024
Satnam Singh @ Prince and his relative Manjit Singh have been arrested along with 10 pistols of .32 calibre… pic.twitter.com/gaoMRB1AyX
ਇਹ ਖ਼ਬਰ ਵੀ ਪੜ੍ਹੋ - ਪੰਜਾਬੀਆਂ ਲਈ ਖ਼ਤਰੇ ਦੀ ਘੰਟੀ! ਹੋਸ਼ ਉਡਾ ਦੇਵੇਗੀ ਇਹ ਖ਼ਬਰ
DGP ਨੇ ਅੱਗੇ ਦੱਸਿਆ ਕਿ ਸਤਨਾਮ ਸਿੰਘ ਉਰਫ਼ ਪ੍ਰਿੰਸ ਅਤੇ ਉਸ ਦੇ ਰਿਸ਼ਤੇਦਾਰ ਮਨਜੀਤ ਸਿੰਘ ਨੂੰ ਮੱਧ ਪ੍ਰਦੇਸ਼ ਤੋਂ ਤਸਕਰੀ ਕੀਤੇ .32 ਕੈਲੀਬਰ ਦੇ 10 ਦੇਸੀ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁੱਢਲੀ ਤਫ਼ਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੰਨੀ ਮਸੀਹ ਵਾਸੀ ਬਟਾਲਾ, ਜੋ ਕਿ ਇਸ ਵੇਲੇ ਅਮਰੀਕਾ ਵਿਚ ਹੈ, ਲਈ ਮਾਲੀ ਸਹਾਇਤਾ ਪ੍ਰਦਾਨ ਕਰ ਰਹੇ ਸਨ। ਪੁਲਸ ਵੱਲੋਂ ਐੱਫ.ਆਈ.ਆਰ ਦਰਜ ਕੀਤੀ ਗਈ ਹੈ ਅਤੇ ਪੂਰੇ ਯੂ.ਐੱਸ. ਨੈਟਵਰਕ ਦਾ ਪਤਾ ਲਗਾਉਣ ਲਈ ਪਿਛਲੇ ਅਤੇ ਅਗਲੇ ਸਬੰਧ ਸਥਾਪਤ ਕਰਨ ਲਈ ਜਾਂਚ ਜਾਰੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8