ਫਤਿਹਗੜ੍ਹ ਸਾਹਿਬ ਦੀ ਨਹਿਰ ''ਚੋਂ ਲਾਸ਼ ਦੀ ਤਲਾਸ਼ ਦੌਰਾਨ ਹਥਿਆਰਾਂ ਦਾ ਜ਼ਖ਼ੀਰਾਂ ਬਰਾਮਦ

11/16/2021 8:46:31 AM

ਫਤਿਹਗੜ੍ਹ ਸਾਹਿਬ (ਸੁਰੇਸ਼, ਜਗਦੇਵ) : ਜ਼ਿਲ੍ਹਾ ਫਤਿਹਗੜ੍ਹ ਸਾਹਿਬ ’ਚ ਲੰਘਦੀ ਭਾਖੜਾ ਨਹਿਰ ’ਚੋਂ ਲਾਸ਼ ਦੀ ਭਾਲ ਕਰਦੇ ਗੋਤਾਖ਼ੋਰਾਂ ਨੂੰ ਹਥਿਆਰਾਂ ਦਾ ਜ਼ਖੀਰਾ ਮਿਲਣ ਦੀ ਸੂਚਨਾ ਮਿਲੀ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਸਰਹਿੰਦ-ਪਟਿਆਲਾ ਮਾਰਗ ’ਤੋਂ ਭਾਖੜਾ ਨਹਿਰ ਦੀ ਨਰਵਾਣਾ ਬ੍ਰਾਂਚ ’ਚ ਗੋਤਾਖ਼ੋਰ ਲਾਸ਼ ਦੀ ਤਲਾਸ਼ ਕਰ ਰਹੇ ਸਨ ਕਿ ਇਸ ਦੌਰਾਨ ਗੋਤਾਖ਼ੋਰਾਂ ਨੂੰ ਨਹਿਰ ਦੀ ਸਤ੍ਹਾ ’ਤੇ ਹਥਿਆਰ ਅਤੇ ਬੰਬ ਮਿਲੇ, ਜਿਸ ਦੀ ਸੂਚਨਾ ਗੋਤਾਖ਼ੋਰਾਂ ਦੀ ਟੀਮ ਵੱਲੋਂ ਪੁਲਸ ਨੂੰ ਦਿੱਤੀ ਗਈ।

ਇਹ ਵੀ ਪੜ੍ਹੋ : ਚੰਡੀਗੜ੍ਹ 'ਚ 2 ਮੁੰਡਿਆਂ ਦੀ ਦੋਸਤੀ ਨੇ ਧਾਰਿਆ ਖ਼ੌਫ਼ਨਾਕ ਰੂਪ, ਇਕ ਨੇ ਦੂਜੇ ਨੂੰ ਚਾਕੂਆਂ ਨਾਲ ਵਿੰਨ੍ਹਿਆ (ਤਸਵੀਰਾਂ)

ਸੂਚਨਾ ਮਿਲਦੇ ਹੀ ਫਤਿਹਗੜ੍ਹ ਸਾਹਿਬ ਦੇ ਡੀ. ਐੱਸ. ਪੀ. ਮਨਜੀਤ ਸਿੰਘ, ਬ੍ਰਿਜ ਮੋਹਨ ਅਤੇ ਥਾਣਾ ਸਰਹਿੰਦ ਦੇ ਮੁਖੀ ਇੰਸਪੈਕਟਰ ਜੀ. ਐੱਸ. ਸਿਕੰਦਰ ਦੀ ਅਗਵਾਈ ਹੇਠ ਪੁਲਸ ਪਾਰਟੀ ਮੌਕੇ ’ਤੇ ਪੁੱਜੀ ਅਤੇ ਪਿੰਡ ਆਦਮਪੁਰ ਦੇ ਨਜ਼ਦੀਕ ਨਹਿਰ ’ਚੋਂ ਬਰਾਮਦ ਹਥਿਆਰਾਂ ਨੂੰ ਕਬਜ਼ੇ ’ਚ ਲੈ ਲਿਆ।

ਇਹ ਵੀ ਪੜ੍ਹੋ : ਸਰਕਾਰੀ ਤੇ ਨਿੱਜੀ ਖੇਤਰ 'ਚ ਪੰਜਾਬੀਆਂ ਦੀਆਂ ਨੌਕਰੀਆਂ ਬਾਰੇ ਮੁੱਖ ਮੰਤਰੀ ਚੰਨੀ ਨੇ ਕਹੀ ਵੱਡੀ ਗੱਲ

ਜਾਣਕਾਰੀ ਅਨੁਸਾਰ ਇਨ੍ਹਾਂ ਹਥਿਆਰਾਂ ’ਚ ਬੰਬ, ਰਾਇਫਲਾਂ, ਮਾਊਜ਼ਰ, ਦੇਸੀ ਕੱਟੇ ਆਦਿ ਸ਼ਾਮਲ ਹਨ। ਡੀ. ਐੱਸ. ਪੀ. ਬ੍ਰਿਜ ਮੋਹਨ ਨੇ ਦੱਸਿਆ ਕਿ ਪੁਲਸ ਨੇ ਹਥਿਆਰ ਕਬਜ਼ੇ ’ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

Babita

This news is Content Editor Babita