ਭਾਰਤ ਪਾਕਿ ਸਰਹੱਦ ਤੋਂ ਡਰੋਨ ਦੀ ਮਦਦ ਨਾਲ ਭੇਜੇ ਗਏ ਹਥਿਆਰ ਬਰਾਮਦ

Thursday, Jul 18, 2024 - 01:08 PM (IST)

ਭਾਰਤ ਪਾਕਿ ਸਰਹੱਦ ਤੋਂ ਡਰੋਨ ਦੀ ਮਦਦ ਨਾਲ ਭੇਜੇ ਗਏ ਹਥਿਆਰ ਬਰਾਮਦ

ਤਰਨਤਾਰਨ(ਰਮਨ)- ਭਾਰਤ ਪਾਕਿਸਤਾਨ ਸਰਹੱਦ ਨੇੜਿਓਂ ਥਾਣਾ ਖਾਲੜਾ ਪੁਲਸ ਅਤੇ ਬੀ. ਐੱਸ. ਐੱਫ਼ ਵੱਲੋਂ ਚਲਾਏ ਗਏ ਸਾਂਝੇ ਆਪ੍ਰੇਸ਼ਨ ਦੌਰਾਨ ਬੀਤੀ ਰਾਤ ਡਰੋਨ ਦੀ ਮਦਦ ਨਾਲ ਭਾਰਤ ਪੁੱਜੇ ਅਸਲੇ ਨੂੰ ਬਰਾਮਦ ਕੀਤਾ ਗਿਆ ਹੈ। ਇਸ ਸਬੰਧੀ ਥਾਣਾ ਖਾਲੜਾ ਵਿਖੇ ਮਾਮਲਾ ਦਰਜ ਕਰ ਪੁਲਸ ਵੱਲੋਂ ਅਗਲੇਰੀ ਜਾਂਚ ਸ਼ੁਰੂ ਕਰ ਕੇ ਦਿੱਤੀ ਗਈ ਹੈ। 

ਇਹ ਵੀ ਪੜ੍ਹੋ- 15 ਦਿਨਾਂ ਤੋਂ ਲਾਪਤਾ ਪਤੀ ਦਾ ਲਾਲ-ਸੂਹੇ ਚੂੜੇ ਵਾਲੀ ਪਤਨੀ ਰੋ-ਰੋ ਕਰ ਰਹੀ ਇੰਤਜ਼ਾਰ, ਨਹੀਂ ਦੇਖ ਹੁੰਦਾ ਹਾਲ (ਵੀਡੀਓ)

ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ ਭਿਖੀਵਿੰਡ ਪ੍ਰੀਤ ਇੰਦਰ ਸਿੰਘ ਨੇ ਦੱਸਿਆ ਕਿ ਭਾਰਤ ਪਾਕਿਸਤਾਨ ਸਰਹੱਦ ਨੇੜੇ ਮਾੜੇ ਅਨਸਰਾਂ 'ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ, ਜਿਸ ਦੇ ਚਲਦਿਆਂ ਬੀਤੀ ਰਾਤ ਥਾਣਾ ਖਾਲੜਾ ਦੀ ਪੁਲਸ ਅਤੇ ਬੀ. ਐੱਸ. ਐੱਫ਼ ਵੱਲੋਂ ਸਾਂਝੇ ਤੌਰ 'ਤੇ ਤਲਾਸ਼ੀ ਅਭਿਆਨ ਚਲਾਇਆ ਜਾ ਰਿਹਾ ਸੀ। ਇਸ ਦੌਰਾਨ ਟੀਮ ਵੱਲੋਂ 4 ਪਿਸਤੌਲ (7.62), 50 ਰੌਂਦ ਬਰਾਮਦ ਕੀਤੇ ਗਏ ਹਨ। ਉਹਨਾਂ ਦੱਸਿਆ ਕਿ ਇਹ ਅਸਲਾ ਪਾਕਿਸਤਾਨ ਵੱਲੋਂ ਡਰੋਨ ਦੀ ਮਦਦ ਨਾਲ ਭਾਰਤ ਪੁੱਜਾ ਹੋਵੇਗਾ ਜਿਸ ਨੂੰ ਅੱਗੇ ਕਿਸੇ ਤਸਕਰ ਵੱਲੋਂ ਵਾਰਦਾਤਾਂ ਕਰਨ ਲਈ ਲਜਾਇਆ ਜਾਣਾ ਸੀ ਪਰ ਪੁਲਸ ਅਤੇ  ਬੀ. ਐੱਸ. ਐੱਫ਼ ਵੱਲੋਂ ਇਸ ਅਸਲੇ  ਨੂੰ ਬਰਾਮਦ ਕਰ ਲਿਆ ਗਿਆ ਹੈ। 

ਇਹ ਵੀ ਪੜ੍ਹੋ- ਗੁਆਂਢੀਆਂ ਦੇ ਘਰ ਖੇਡਣ ਗਈ 8 ਸਾਲਾ ਬੱਚੀ ਨਾਲ ਵਾਪਰਿਆ ਭਾਣਾ, ਮਿਲੀ ਦਰਦਨਾਕ ਮੌਤ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News