ਫਿਰੋਜ਼ਪੁਰ ਵਿਖੇ ਖੇਤ 'ਚੋਂ ਮਿਲੀ ਹਥਿਆਰਾਂ ਦੀ ਖੇਪ, ਸਰਹੱਦ ਪਾਰੋਂ ਡਰੋਨ ਰਾਹੀਂ ਭੇਜੇ ਜਾਣ ਦਾ ਖ਼ਦਸ਼ਾ

Wednesday, Sep 28, 2022 - 01:20 PM (IST)

ਫਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ ਦੇ ਨਜ਼ਦੀਕੀ ਪਿੰਡ ਆਰਿਫ਼ਕੇ ਨੇੜੇ ਇਕ ਖੇਤ 'ਚੋਂ ਲੱਕੜ ਨਾਲ ਲਪੇਟੀ ਹੋਈ ਇਕ ਬੋਰੀ ਬਰਾਮਦ ਹੋਈ। ਜਾਣਕਾਰੀ ਮੁਤਾਬਕ ਜਦੋਂ ਉਸ ਨੂੰ ਖੋਲ੍ਹ ਕੇ ਦੇਖਿਆ ਗਿਆ ਤਾਂ ਉਸ ਵਿੱਚੋਂ ਹਥਿਆਰ ਨਿਕਲੇ। ਇਸ ਸੰਬੰਧੀ ਗੱਲ ਕਰਦਿਆਂ ਪਿੰਡ ਦੇ ਲੋਕਾਂ ਨੇ ਦੱਸਿਆ ਜਦੋਂ ਇਕ ਮਜ਼ਦੂਰ ਖੇਤ ਵਿੱਚ ਸਪਰੇਅ ਕਰ ਰਿਹਾ ਸੀ ਤਾਂ ਉਸ ਨੇ ਇਕ ਬੋਰੀ ਦੇਖੀ, ਜਿਸ ਬਾਰੇ ਉਸ ਨੇ ਆਪਣੇ ਮਾਲਕ ਨੂੰ ਦੱਸਿਆ। ਜਿਸ ਤੋਂ ਬਾਅਦ ਉਨ੍ਹਾਂ ਨੇ ਤੁਰੰਤ ਇਸ ਦੀ ਸੂਚਨਾ ਸਥਾਨਕ ਪੁਲਸ ਥਾਣੇ ਦਿੱਤੀ। ਫਿਰੋਜ਼ਪੁਰ ਦੇ ਐੱਸ.ਐੱਸ.ਪੀ. ਨੇ ਪੁਲਸ ਪਾਰਟੀ ਨਾਲ ਮੌਕੇ 'ਤੇ ਪਹੁੰਚ ਕੇ ਉਕਤ ਸਾਮਾਨ ਨੂੰ ਆਪਣੇ ਕਬਜ਼ੇ 'ਚ ਲੈ ਲਿਆ।

ਇਹ ਵੀ ਪੜ੍ਹੋ- ਫਾਜ਼ਿਲਕਾ 'ਚ ਨਾਜਾਇਜ਼ ਮਾਈਨਿੰਗ ਰੋਕਣ ਗਈ ਟੀਮ ’ਤੇ ਜਾਨਲੇਵਾ ਹਮਲਾ, ਗੱਡੀ ਦੀ ਵੀ ਕੀਤੀ ਭੰਨ-ਤੋੜ

ਇਹ ਵੀ ਕਿਹਾ ਜਾ ਰਿਹਾ ਹੈ ਕਿ ਇਸ ਗੰਢ 'ਚੋਂ AK 47 ਅਤੇ ਮੈਗਜ਼ੀਨ ਬਰਾਮਦ ਹੋਏ ਹਨ ਪਰ ਅਜੇ ਤੱਕ ਅਧਿਕਾਰਤ ਤੌਰ 'ਤੇ ਇਸ ਦੀ ਪੁਸ਼ਟੀ ਨਹੀਂ ਕੀਤੀ ਗਈ। ਦੱਸ ਦੇਈਏ ਕਿ ਇਸ ਗੰਢ 'ਤੇ 1 ਲਿਖਿਆ ਹੋਇਆ ਹੈ , ਜਿਸ ਤੋਂ ਅੰਦਾਜ਼ਾ ਲਿਆ ਜਾ ਰਿਹਾ ਹੈ ਕਿ ਹਥਿਆਰਾਂ ਨਾਲ ਭਰੀਆਂ ਅਜਿਹੀਆਂ ਹੋਰ ਵੀ ਗੰਢਾਂ ਹੋ ਸਕਦੀਆਂ ਹਨ। ਜ਼ਿਕਰਯੋਗ ਹੈ ਕਿ ਬੀਤੇ ਦਿਨ ਸਥਾਨਕ ਖੇਤਰ 'ਚ ਭਾਰਤ-ਪਾਕਿ ਸਰਹੱਦ ਨੇੜੇ 2 ਵਾਰ ਡਰੋਨ ਦੀ ਹਰਕਤ ਵੀ ਦੇਖੀ ਗਈ ਸੀ, ਜਿਸ 'ਤੇ ਬੀ.ਐੱਸ.ਐੱਫ. ਦੇ ਜਵਾਨਾਂ ਵੱਲੋਂ ਗੋਲ਼ੀਬਾਰੀ ਵੀ ਕੀਤੀ ਗਈ ਸੀ। ਇਹ ਵੀ ਸ਼ੱਕ ਜਾਹਰ ਕੀਤਾ ਜਾ ਰਿਹਾ ਹੈ ਕਿ ਜਿਹੜੇ ਡਰੋਨ ਭਾਰਤ-ਪਾਕਿ ਸਰਹੱਦ 'ਤੇ ਨਜ਼ਰ ਆ ਰਹੇ ਸਨ, ਉਨ੍ਹਾਂ ਰਾਹੀਂ ਹੀ ਇਹ ਹਥਿਆਰਾਂ ਦੀ ਖੇਪ ਭੇਜੀ ਗਈ ਹੈ। ਇਹ ਹਥਿਆਰਾਂ ਦੀ ਖੇਪ ਮਿਲਣ ਤੋਂ ਬਾਅਦ ਬੀ.ਐੱਸ.ਐੱਫ. ਅਤੇ ਪੁਲਸ ਵੱਲੋਂ ਬਸਤੀ ਰਾਮਲਾਲ ਦੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ ਹੈ। 

ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


Simran Bhutto

Content Editor

Related News