ਫਿਰੋਜ਼ਪੁਰ : ਭਾਰਤ-ਪਾਕਿ ਸਰਹੱਦ 'ਤੇ 5 AK-47 ਸਮੇਤ ਬਰਾਮਦ ਹੋਈ ਹਥਿਆਰਾਂ ਦਾ ਵੱਡੀ ਖੇਪ

11/30/2022 11:59:12 AM

ਚੰਡੀਗੜ੍ਹ/ਫਿਰੋਜ਼ਪੁਰ (ਕੁਮਾਰ, ਵੈੱਬ ਡੈਸਕ) : ਫਿਰੋਜ਼ਪੁਰ 'ਚ ਭਾਰਤ-ਪਾਕਿ ਸਰਹੱਦ 'ਤੇ ਅੰਮ੍ਰਿਤਸਰ ਪੁਲਸ ਅਤੇ ਬੀ. ਐੱਸ. ਐੱਫ਼ ਨੇ ਸਾਂਝੇ ਆਪ੍ਰੇਸ਼ਨ 'ਚ ਹਥਿਆਰਾਂ ਦੀ ਖੇਪ ਬਰਾਮਦ ਕੀਤੀ ਹੈ। ਜਾਣਕਾਰੀ ਮੁਤਾਬਕ ਫਿਰੋਜ਼ਪੁਰ ਦੇ ਭਾਰਤ-ਪਾਕਿ ਸਰਹੱਦ ਦੇ ਦੋਨਾ ਤੇਲੂ ਮੱਲ ਇਲਾਕੇ 'ਚ 5 AK-47 ਰਾਈਫ਼ਲਾਂ , 5 ਪਿਸਤੌਲ , 9 ਮੈਗਜ਼ੀਨ ਤੋਂ ਇਲਾਵਾ 13 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸ ਦੀ ਜਾਣਕਾਰੀ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਟਵੀਟ ਕਰਕੇ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਅਤੇ ਬੀ. ਐੱਸ. ਐੱਫ਼ ਨੇ ਸਾਂਝੇ ਆਪ੍ਰੇਸ਼ਨ ਦੌਰਾਨ ਫਿਰੋਜ਼ਪੁਰ ਤੋਂ ਹਥਿਆਰ ਬਰਾਮਦ ਕੀਤੇ ਹਨ। ਡੀ. ਜੀ. ਪੀ. ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਪੰਜਾਬ ਪੁਲਸ ਸੂਬੇ ਨੂੰ ਸੁਰੱਖਿਅਤ ਰੱਖਣ ਲਈ ਵਚਨਬੱਧ ਹੈ। 

ਇਹ ਵੀ ਪੜ੍ਹੋ- ਜਲੰਧਰ : ਚਾਈਂ-ਚਾਈਂ ਕਰਵਾਈ ਲਵ ਮੈਰਿਜ ਦਾ ਖ਼ੌਫਨਾਕ ਅੰਤ, ਪਤੀ-ਪਤਨੀ ਨੇ ਇਕੱਠਿਆਂ ਕੀਤੀ ਖ਼ੁਦਕੁਸ਼ੀ

ਦੱਸਿਆ ਜਾ ਰਿਹਾ ਹੈ ਕਿ ਇਹ ਹਥਿਆਰ ਬੀ. ਐੱਸ. ਐੱਫ਼ ਦੀ 136 ਬਟਾਲੀਅਨ ਦੇ ਖੇਤਰ 'ਚ ਗੁਰਜੰਟ ਸਿੰਘ ਨਾਮ ਦੇ ਇੱਕ ਕਿਸਾਨ ਦੇ ਖੇਤਾਂ 'ਚੋਂ ਮਿਲੇ ਹਨ ਅਤੇ ਅੰਦਾਜ਼ਾ ਲਾਇਆ ਜਾ ਰਿਹਾ ਹੈ ਕਿ ਇਹ ਹਥਿਆਰ ਪਾਕਿਸਤਾਨ ਤੋਂ ਭੇਜੇ ਗਏ ਹਨ। ਪੁਲਸ ਅਤੇ ਬੀ. ਐੱਸ. ਐੱਫ਼ ਵੱਲੋਂ ਲਗਾਤਾਰ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। 

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

Simran Bhutto

This news is Content Editor Simran Bhutto