ਪੰਜਾਬ ’ਚ ਫਿਰ ਬਦਲੇਗਾ ਮੌਸਮ, ਜਲਦ ਮਿਲੇਗੀ ਗਰਮੀ ਤੋਂ ਰਾਹਤ, ਇਸ ਦਿਨ ਪਵੇਗਾ ਮੀਂਹ
Friday, Sep 02, 2022 - 06:42 PM (IST)
ਲੁਧਿਆਣਾ (ਨਰਿੰਦਰ ਮਹਿੰਦਰੂ) : ਪਿਛਲੇ ਕੁਝ ਦਿਨਾਂ ਤੋਂ ਹੁੰਮਸ ਭਰੀ ਗਰਮੀ ਨਾਲ ਹਾਲੋ-ਬੇਹਾਲ ਹੋਏ ਪੰਜਾਬ ਵਾਸੀਆਂ ਲਈ ਕੁਝ ਰਾਹਤ ਪਹੁੰਚਾਉਣ ਵਾਲੀ ਖ਼ਬਰ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਮੌਸਮ ਵਿਗਿਆਨੀ ਡਾਕਟਰ ਕੇ. ਕੇ. ਗਿੱਲ ਨੇ ਦਾਅਵਾ ਕੀਤਾ ਹੈ ਕਿ 5 ਤਾਰੀਖ਼ ਪੰਜਾਬ ਦੇ ਕਈ ਹਿੱਸਿਆਂ ਵਿਚ ਬਰਸਾਤ ਹੋਣ ਦੀ ਸੰਭਾਵਨਾ ਪ੍ਰਗਟਾਈ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲ ਸਕਦੀ ਹੈ। ਮੌਸਮ ਵਿਗਿਆਨੀ ਡਾਕਟਰ ਕੇ. ਕੇ. ਮੁਤਾਬਕ ਆਉਣ ਵਾਲੇ ਦਿਨਾਂ ’ਚ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ, ਉਥੇ ਹੀ 5 ਅਤੇ 9 ਤਾਰੀਖ਼ ਨੂੰ ਵੀ ਮੌਸਮ ’ਚ ਤਬਦੀਲੀ ਦੇਖਣ ਨੂੰ ਮਿਲ ਸਕਦੀ ਹੈ। ਇਨ੍ਹਾਂ ਦਿਨਾਂ ਨੂੰ ਪੰਜਾਬ ਦੇ ਬਹੁਤੇ ਹਿੱਸਿਆਂ ’ਚ ਬਰਸਾਤ ਹੋ ਸਕਦੀ ਹੈ।
ਇਹ ਵੀ ਪੜ੍ਹੋ : ਤਰਨਤਾਰਨ ’ਚ ਚਰਚ ਬੇਅਦਬੀ ਮਾਮਲੇ ’ਚ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ
ਇਸ ਤੋਂ ਇਲਾਵਾ ਭਾਰਤੀ ਮੌਸਮ ਵਿਭਾਗ ਨੇ ਵੀ ਮਾਨਸੂਨ ਨੂੰ ਲੈ ਕੇ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਵੱਲੋਂ ਸਤੰਬਰ ਵਿਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਆਈ. ਐੱਮ. ਡੀ. ਮੁਤਾਬਕ ਉੱਤਰ-ਪੱਛਮੀ ਬੰਗਾਲ ਦੀ ਖਾੜੀ ’ਤੇ ਚੱਕਰਵਾਤ ਚੱਕਰ 7 ਸਤੰਬਰ ਦੇ ਆਸਪਾਸ ਮਾਨਸੂਨ ਟ੍ਰਾਫ ਨੂੰ ਦੱਖਣ ਵੱਲ ਬਦਲ ਦੇਵੇਗਾ। ਇਸ ਕਾਰਨ ਮੱਧ ਅਤੇ ਉੱਤਰੀ ਭਾਰਤ ਵਿਚ ਮੀਂਹ ਦੀ ਗਤੀਵਿਧੀ ਵਧੇਗੀ। ਇਸ ਕਾਰਨ ਮੌਨਸੂਨ ਦੇ ਛੇਤੀ ਵਾਪਸੀ ਲਈ ਹਾਲਾਤ ਅਨੁਕੂਲ ਨਹੀਂ ਹਨ। ਲਿਹਾਜ਼ਾ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਆਈ. ਐੱਮ. ਡੀ. ਮੁਤਾਬਕ ਪੂਰੇ ਦੇਸ਼ ਵਿਚ ਔਸਤ ਮੀਂਹ ਆਮ ਨਾਲੋਂ ਵੱਧ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਸਟਰ ਮਾਈਂਡ ਗੈਂਗਸਟਰ ਗੋਲਡੀ ਬਰਾੜ ਨੇ ਪੰਜਾਬ ਪੁਲਸ ਨੂੰ ਦਿੱਤੀ ਧਮਕੀ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।