ਪੰਜਾਬ 'ਚ 2 ਦਿਨ ਮੌਸਮ ਨੂੰ ਲੈ ਕੇ ਅਲਰਟ ! ਵਿਭਾਗ ਨੇ ਦਿੱਤੀ ਅਹਿਮ ਜਾਣਕਾਰੀ
Friday, Dec 05, 2025 - 05:59 PM (IST)
ਜਲੰਧਰ- ਪੰਜਾਬ ’ਚ ਸਰਦੀ ਦਾ ਮੌਸਮ ਪੂਰੀ ਤਰ੍ਹਾਂ ਦਸਤਕ ਦੇ ਚੁੱਕਾ ਹੈ ਅਤੇ ਕਈ ਇਲਾਕਿਆਂ ’ਚ ਧੁੰਦ ਪੈਣੀ ਸ਼ੁਰੂ ਹੋ ਗਈ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ 5 ਦਿਨਾਂ ’ਚ ਧੁੰਦ ਦੀ ਤੀਬਰਤਾ ਵਿਚ ਹੋਰ ਵੀ ਵਾਧਾ ਹੋਵੇਗਾ ਅਤੇ ਤਾਪਮਾਨ 'ਚ ਤੇਜ਼ੀ ਨਾਲ ਗਿਰਾਵਟ ਨਜ਼ਰ ਆਵੇਗੀ। ਰਿਪੋਰਟ ਮੁਤਾਬਕ ਸੂਬੇ ਦੇ ਕੁਝ ਦੱਖਣ-ਪੱਛਮੀ ਜ਼ਿਲ੍ਹਿਆਂ 'ਚ ਕੋਲਡ ਵੇਵ ਦੇ ਹਾਲਾਤ ਬਣ ਸਕਦੇ ਹਨ।
ਇਹ ਵੀ ਪੜ੍ਹੋ- ਕਹਿਰ ਓ ਰੱਬਾ: ਸ਼ੱਕੀ ਹਾਲਾਤ 'ਚ ਮਾਪਿਆਂ ਦੀ ਸੋਹਣੀ-ਸੁਨੱਖੀ ਧੀ ਦੀ ਮੌਤ ! ਪੇਕੇ ਪਰਿਵਾਰ ਨੇ ਲਾਏ ਕਤਲ ਦੇ ਇਲਜ਼ਾਮ
5 ਤੇ 6 ਦਸੰਬਰ ਤੱਕ ਕਈ ਜ਼ਿਲ੍ਹਿਆਂ ’ਚ ਤਾਪਮਾਨ ਵਿਚ ਵੱਡੀ ਗਿਰਾਵਟ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਫਾਜ਼ਿਲਕਾ, ਮੁਕਤਸਰ, ਫਿਰੋਜ਼ਪੁਰ, ਬਠਿੰਡਾ, ਮਾਨਸਾ ਅਤੇ ਬਰਨਾਲਾ ਜ਼ਿਲ੍ਹਿਆਂ ਲਈ ਕੋਲਡ ਵੇਵ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਇਲਾਕਿਆਂ ਵਿੱਚ ਰਾਤ ਤੇ ਸਵੇਰੇ ਤਾਪਮਾਨ ਕਾਫੀ ਘਟ ਸਕਦਾ ਹੈ ਅਤੇ ਸਵੇਰ ਤੇ ਸ਼ਾਮ ਨੂੰ ਕੜਾਕੇ ਦੀ ਠੰਡ ਪੈ ਸਕਦੀ ਹੈ। ਇਸ ਤੋਂ ਬਾਅਦ 7 ਤੋਂ 9 ਦਸੰਬਰ ਨੂੰ ਮੌਸਮ ਸਾਫ਼ ਰਹੇਗਾ ਅਤੇ ਸੀਤ ਲਹਿਰ ਤੋਂ ਥੌੜੀ ਰਾਹਤ ਮਿਲਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਕਈ ਉਡਾਣਾਂ ਲੇਟ, ਸਾਹਮਣੇ ਆਇਆ ਹੈਰਾਨੀਜਨਕ ਕਾਰਣ
ਮੌਸਮ ਮਾਹਿਰਾਂ ਮੁਤਾਬਕ ਰਾਤਾਂ ਲਗਾਤਾਰ ਠੰਡੀਆਂ ਹੁੰਦੀਆਂ ਜਾਣਗੀਆਂ ਅਤੇ ਆਸਮਾਨ ਵਧੇਰੇ ਸਾਫ ਰਹਿਣ ਦੀ ਉਮੀਦ ਹੈ, ਹਾਲਾਂਕਿ ਹਲਕੀ ਧੁੰਦ ਅਤੇ ਠੰਡੀਆਂ ਹਵਾਵਾਂ ਸਵੇਰੇ-ਸ਼ਾਮ ਚੱਲ ਸਕਦੀਆਂ ਹਨ। ਬਦਲਦੇ ਮੌਸਮ ਦੇ ਚਲਦੇ ਮਾਹਿਰਾਂ ਨੇ ਬਜ਼ੁਰਗਾਂ ਅਤੇ ਬੱਚਿਆਂ ਨੂੰ ਵਿਸ਼ੇਸ਼ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ। ਸਵੇਰੇ-ਸ਼ਾਮ ਬਾਹਰ ਨਿਕਲਦੇ ਸਮੇਂ ਗਰਮ ਕੱਪੜਿਆਂ ਦੀ ਵਰਤੋਂ ਕਰਨਾ ਜ਼ਰੂਰੀ ਦੱਸਿਆ ਗਿਆ ਹੈ। ਸਵੇਰੇ-ਸ਼ਾਮ ਗਰਮ ਕੱਪੜੇ, ਧੁੱਪ ਨਿਕਲਣ ’ਤੇ ਥੋੜ੍ਹੀ ਦੇਰ ਧੁੱਪ ਸੇਕਣ, ਰਾਤ ਵਿਚ ਬੱਚਿਆਂ ਅਤੇ ਬਜ਼ੁਰਗਾਂ ਦਾ ਵਿਸ਼ੇਸ਼ ਧਿਆਨ ਰੱਖੋ, ਸਰਦ ਹਵਾਵਾਂ ਤੋਂ ਬਚਣ ਲਈ ਟੋਪੀ, ਮਫਲਰ ਅਤੇ ਜੈਕੇਟ ਦੀ ਵਰਤੋਂ ਕਰੋ।
ਇਹ ਵੀ ਪੜ੍ਹੋ- ਪੰਜਾਬ 'ਚ ਰੂਹ ਕੰਬਾਊ ਹਾਦਸਾ, 2 ਔਰਤਾਂ ਨੂੰ ਦਰੜ ਗਿਆ ਟਿੱਪਰ, ਤੜਫ਼-ਤੜਫ਼ ਕੇ ਹੋਈ ਮੌਤ
