ਪੰਜਾਬ ''ਚ ਅਗਲੇ 5 ਦਿਨਾਂ ਲਈ ਮੌਸਮ ਦਾ ਅਲਰਟ, ਪੜ੍ਹੋ ਵਿਭਾਗ ਦੀ ਤਾਜ਼ਾ ਭਵਿੱਖਬਾਣੀ
Monday, Jun 16, 2025 - 06:25 PM (IST)

ਜਲੰਧਰ- ਪੰਜਾਬ 'ਚ ਲਗਾਤਾਰ ਵੱਧ ਰਹੀ ਗਰਮੀ ਤੋਂ ਬਾਅਦ ਹੁਣ ਮੌਸਮ ਦਾ ਇਕ ਵਾਰ ਫਿਰ ਰੁਖ ਬਦਲ ਗਿਆ ਹੈ। ਭਾਰਤੀ ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਤਾਜ਼ਾ ਭਵਿੱਖਬਾਣੀ ਮੁਤਾਬਕ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ ਵਗਣ ਦੀ ਸੰਭਾਵਨਾ ਜਤਾਈ ਗਈ ਹੈ।
ਇਹ ਵੀ ਪੜ੍ਹੋ-ਪੰਜਾਬੀਓ ਪਹਿਲਾਂ ਹੀ ਕਰ ਲਓ ਤਿਆਰੀ, 2 ਦਿਨ ਬਿਜਲੀ ਸਪਲਾਈ ਰਹੇਗੀ ਬੰਦ
ਵਿਭਾਗ ਨੇ ਤਾਜ਼ਾ ਅਨੁਮਾਨ ਜਾਰੀ ਕਰਦਿਆਂ ਚੇਤਾਵਨੀ ਦਿੱਤੀ ਹੈ ਕਿ ਮੋਹਾਲੀ (SAS ਨਗਰ), ਰੂਪਨਗਰ ਅਤੇ ਸ਼ਹੀਦ ਭਗਤ ਸਿੰਘ ਨਗਰ 'ਚ ਅੱਜ ਦੀ ਸ਼ਾਮ ਜਾਂ ਰਾਤ ਤੱਕ ਅਸਮਾਨੀ ਬਿਜਲੀ ਚਮਕਣ ਅਤੇ 40-50 ਕਿਮੀ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਹ ਮੌਸਮੀ ਤਬਦੀਲੀ ਕਿਸੇ ਵੀ ਸਮੇਂ ਆ ਸਕਦੀ ਹੈ, ਇਸ ਲਈ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਬਿਨਾਂ ਲੋੜ ਘਰੋਂ ਬਾਹਰ ਨਾ ਨਿਕਲਣ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਬਣਿਆ ਕਰਫਿਊ ਵਰਗਾ ਮਾਹੌਲ, ਸੁੰਨੀਆਂ ਪਈਆਂ ਸੜਕਾਂ ਤੇ ਬਾਜ਼ਾਰ
ਅੱਜ ਤੋਂ 20 ਜੂਨ ਤੱਕ ਵਿਭਾਗ ਨੇ ਪਠਾਨਕੋਟ, ਗੁਰਦਾਸਪੁਰ, ਹੋਸ਼ਿਆਰਪੁਰ, ਰੂਪਨਗਰ, ਐਸਏਐਸ ਨਗਰ, ਪਟਿਆਲਾ, ਫਤਿਹਗੜ੍ਹ ਸਾਹਿਬ, ਬਰਨਾਲਾ, ਕਪੂਰਥਲਾ, ਨਵਾਂਸ਼ਹਿਰ, ਆਦਿ ਜ਼ਿਲ੍ਹਿਆਂ ਲਈ ਪੀਲਾ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਇਨ੍ਹਾਂ ਜ਼ਿਲ੍ਹਿਆਂ ਵਿਚ ਹਲਕੀ ਬਾਰਿਸ਼ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਜਤਾਈ ਗਈ ਹੈ। ਜਿਸ ਕਾਰਨ ਪੰਜਾਬ ਦੇ ਬਾਕੀ ਜ਼ਿਲ੍ਹਿਆਂ ਨੂੰ ਗਰਮੀ ਤੋਂ ਥੋੜ੍ਹੀ ਰਾਹਤ ਮਿਲ ਸਕਦੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਮੁਫ਼ਤ ਟੋਲ ਦੀ ਸਹੂਲਤ ਖਤਮ, ਨਵੇਂ ਨਿਯਮਾਂ ਨੇ ਖੜ੍ਹਾ ਕੀਤਾ ਵਿਵਾਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8