ਪੰਜਾਬ 'ਚ 'ਮੌਸਮ' ਨੂੰ ਲੈ ਕੇ ਨਵਾਂ ਅਲਰਟ ਜਾਰੀ, ਇਨ੍ਹਾਂ ਤਾਰੀਖ਼ਾਂ ਨੂੰ ਸੋਚ-ਸਮਝ ਕੇ ਨਿਕਲੋ ਘਰੋਂ ਬਾਹਰ

Tuesday, Mar 28, 2023 - 02:34 PM (IST)

ਲੁਧਿਆਣਾ (ਨਰਿੰਦਰ) : ਪੰਜਾਬ 'ਚ ਮੌਸਮ ਨੂੰ ਲੈ ਕੇ ਇਕ ਵਾਰ ਫਿਰ ਨਵਾਂ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਨੇ 30 ਅਤੇ 31 ਮਾਰਚ ਨੂੰ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਜਾਣਕਾਰੀ ਮੁਤਾਬਕ ਪੰਜਾਬ ਦੇ ਵੱਖ-ਵੱਖ ਹਿੱਸਿਆਂ 'ਚ ਪਿਛਲੇ ਦਿਨੀਂ ਪਏ ਭਾਰੀ ਮੀਂਹ, ਤੇਜ਼ ਹਵਾਵਾਂ ਅਤੇ ਗੜ੍ਹੇਮਾਰੀ ਕਾਰਨ ਕਣਕ ਦੀ ਫ਼ਸਲ ਨੂੰ ਭਾਰੀ ਨੁਕਸਾਨ ਹੋਇਆ ਹੈ, ਜਿਸ ਕਾਰਨ ਕਿਸਾਨਾਂ ਦੀਆਂ ਮੁਸ਼ਕਲਾਂ ਵੀ ਵੱਧ ਗਈਆਂ ਹਨ।

ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਮੁੜ ਤੋਂ 'ਕੋਵਿਡ' ਨੂੰ ਲੈ ਕੇ ਐਡਵਾਈਜ਼ਰੀ ਜਾਰੀ, ਲਗਾਤਾਰ ਸਾਹਮਣੇ ਆ ਰਹੇ ਨਵੇਂ ਕੇਸ

ਮੌਸਮ ਵਿਭਾਗ ਦੇ ਮੁਖੀ ਡਾ. ਪਵਨੀਤ ਕੌਰ ਕਿੰਗਰਾ ਨੇ ਦੱਸਿਆ ਕਿ ਪਿਛਲੇ ਦਿਨੀਂ ਸਰਗਰਮ ਹੋਏ ਪੱਛਮੀ ਚੱਕਰਵਾਤ ਕਾਰਨ ਦਿਨ ਦਾ ਤਾਪਮਾਨ ਆਮ ਨਾਲੋਂ ਘੱਟ ਹੈ। ਉੱਥੇ ਹੀ ਬੀਤੇ ਦਿਨ ਵੱਧ ਤੋਂ ਵੱਧ ਤਾਪਮਾਨ 26.4 ਡਿਗਰੀ ਸੈਲਸੀਅਸ ਰਿਹਾ, ਜਦੋਂ ਕਿ ਆਮ ਤਾਪਮਾਨ 29.07 ਡਿਗਰੀ ਸੈਲਸੀਅਸ ਹੈ। ਇਸੇ ਤਰ੍ਹਾਂ ਅੱਜ ਦਾ ਘੱਟੋ-ਘੱਟ ਤਾਪਮਾਨ 14 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਆਮ ਤਾਪਮਾਨ 14.5 ਡਿਗਰੀ ਸੈਲਸੀਅਸ ਰਿਹਾ।

ਇਹ ਵੀ ਪੜ੍ਹੋ : ਅੰਮ੍ਰਿਤਪਾਲ ਸਿੰਘ ਮਾਮਲੇ ਦੀ ਹਾਈਕੋਰਟ 'ਚ ਹੋਈ ਸੁਣਵਾਈ, ਅਦਾਲਤ ਨੇ ਪੰਜਾਬ ਸਰਕਾਰ ਨੂੰ ਦਿੱਤੇ ਹੁਕਮ

ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ 'ਚ ਪੱਛਮੀ ਚੱਕਰਵਾਤ ਇਕ ਵਾਰ ਫਿਰ ਸਰਗਰਮ ਹੋ ਰਿਹਾ ਹੈ, ਜਿਸ ਕਾਰਨ 30 ਅਤੇ 31 ਮਾਰਚ ਨੂੰ ਪੰਜਾਬ 'ਚ ਆਮ ਤੋਂ ਦਰਮਿਆਨਾ ਮੀਂਹ ਪੈ ਸਕਦਾ ਹੈ, ਹਾਲਾਂਕਿ ਤੇਜ਼ ਹਵਾਵਾਂ ਅਤੇ ਗੜ੍ਹੇਮਾਰੀ ਦੀ ਕੋਈ ਸੰਭਾਵਨਾ ਨਹੀਂ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News