ਪੰਜਾਬ ''ਚ 15 ਜਨਵਰੀ ਤੱਕ ਮੌਸਮ ਨੂੰ ਲੈ ਕੇ Alert, ਜਾਣੋ ਅਗਲੇ ਦਿਨਾਂ ਦਾ ਹਾਲ

01/12/2024 6:38:52 PM

ਚੰਡੀਗੜ੍ਹ : ਪੰਜਾਬ 'ਚ ਇਸ ਸਮੇਂ ਕੜਾਕੇ ਦੀ ਠੰਡ ਪੈ ਰਹੀ ਹੈ ਅਤੇ ਤੇਜ਼ ਹਵਾਵਾਂ ਵੀ ਚੱਲ ਰਹੀਆਂ ਹਨ। ਸੰਘਣੀ ਧੁੰਦ ਨੇ ਆਮ ਜਨ-ਜੀਵਨ ਨੂੰ ਕਾਫੀ ਪ੍ਰਭਾਵਿਤ ਕੀਤਾ ਹੈ। ਬਰਫ਼ੀਲੀਆਂ ਹਵਾਵਾਂ ਤੋਂ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ। ਹੁਣ ਮੌਸਮ ਵਿਭਾਗ ਵਲੋਂ ਦਿਨ-ਰਾਤ ਸੰਘਣੀ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਇਸ ਸਮੇਂ ਦੌਰਾਨ ਵਿਜ਼ੀਬਿਲਟੀ ਵੀ ਘੱਟ ਜਾਵੇਗੀ। ਮੌਸਮ ਵਿਭਾਗ ਦੇ ਮੁਤਾਬਕ 15 ਜਨਵਰੀ ਤੱਕ ਮੌਸਮ ਇੱਕੋ ਜਿਹਾ ਹੀ ਰਹੇਗਾ। ਪੰਜਾਬ ਦੇ ਜ਼ਿਲ੍ਹੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਹੋਰ ਧੁੰਦ ਪਏਗੀ।

ਇਹ ਵੀ ਪੜ੍ਹੋ : ਪੰਜਾਬ 'ਚ ਰੂਹ ਕੰਬਾਊ ਹਾਦਸਾ, ਕਾਰ ਨੂੰ ਅੱਗ ਲੱਗਣ ਮਗਰੋਂ ਜ਼ਿੰਦਾ ਸੜਿਆ ਨੌਜਵਾਨ (ਤਸਵੀਰਾਂ)

ਸੂਬੇ ਦਾ ਤਾਪਮਾਨ ਆਮ ਨਾਲੋਂ ਹੇਠਾਂ ਰਹੇਗਾ। ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਵੇਗੀ। ਚੰਡੀਗੜ੍ਹ ਵਿੱਚ ਮੌਸਮ ਆਮ ਵਾਂਗ ਰਹੇਗਾ। ਸਵੇਰੇ ਇੱਥੇ ਧੁੰਦ ਛਾਈ ਰਹਿੰਦੀ ਹੈ। ਇੱਥੇ ਦੁਪਹਿਰ ਵੇਲੇ ਧੁੱਪ ਨਿਕਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ 12 ਅਤੇ 13 ਜਨਵਰੀ ਨੂੰ ਪੰਜਾਬ ਵਿੱਚ ਤੇਜ਼ ਹਵਾਵਾਂ ਚੱਲਣਗੀਆਂ। ਇਸ ਦੇ ਨਾਲ ਹੀ ਕਿਹਾ ਗਿਆ ਹੈ ਕਿ 4-5 ਦਿਨਾਂ ਤੱਕ ਧੁੰਦ ਦਾ ਕਹਿਰ ਜਾਰੀ ਰਹੇਗਾ। ਬੀਤੇ ਦਿਨੀ ਪੰਜਾਬ ਦੇ ਅੰਮ੍ਰਿਤਸਰ ਅਤੇ ਲੁਧਿਆਣਾ ਵਿੱਚ ਵਿਜ਼ੀਬਿਲਟੀ 50 ਮੀਟਰ ਤੋਂ ਘੱਟ ਰਹੀ।

ਇਹ ਵੀ ਪੜ੍ਹੋ : AGTF ਨੂੰ ਵੱਡੀ ਸਫ਼ਲਤਾ, ਪੰਜਾਬ 'ਚ ਵੱਡੀਆਂ ਵਾਰਦਾਤਾਂ ਲਈ ਅਸਲਾ ਸਪਲਾਈ ਕਰਨ ਵਾਲਾ ਮੁਲਜ਼ਮ ਗ੍ਰਿਫ਼ਤਾਰ

ਮੌਸਮ ਵਿਭਾਗ ਮੁਤਾਬਕ 12 ਤੋਂ 16 ਜਨਵਰੀ ਤੱਕ ਬੇਹੱਦ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਪੰਜਾਬ ਵਿੱਚ ਰਾਤ ਦੇ ਤਾਪਮਾਨ ਵਿੱਚ 0.8 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹਾਲਾਂਕਿ, ਇਹ ਹੁਣ ਆਮ ਦੇ ਨੇੜੇ ਹੈ। ਫਰੀਦਕੋਟ ਵਿੱਚ ਸਭ ਤੋਂ ਘੱਟ ਤਾਪਮਾਨ 3.6 ਡਿਗਰੀ ਦਰਜ ਕੀਤਾ ਗਿਆ। ਬਠਿੰਡਾ ਵਿੱਚ ਘੱਟੋ-ਘੱਟ ਤਾਪਮਾਨ 4.2 ਡਿਗਰੀ, ਗੁਰਦਾਸਪੁਰ ਵਿੱਚ 4.5, ਐਸਬੀਐਸ ਨਗਰ ਵਿੱਚ 5.4, ਅੰਮ੍ਰਿਤਸਰ ਵਿੱਚ 5.6 ਅਤੇ ਲੁਧਿਆਣਾ ਵਿੱਚ 6.3 ਡਿਗਰੀ ਰਿਹਾ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8



 


Babita

Content Editor

Related News