ਪੰਜਾਬ ''ਚ ਮੌਸਮ ਨੂੰ ਲੈ ਕੇ ਖ਼ਤਰੇ ਦੀ ਘੰਟੀ, ਅਗਲੇ 48 ਘੰਟੇ ਭਾਰੀ, ਮੀਂਹ ਸਣੇ ਚੱਲਣਗੀਆਂ ਤੇਜ਼ ਹਵਾਵਾਂ

Friday, Jan 03, 2025 - 05:26 PM (IST)

ਪੰਜਾਬ ''ਚ ਮੌਸਮ ਨੂੰ ਲੈ ਕੇ ਖ਼ਤਰੇ ਦੀ ਘੰਟੀ, ਅਗਲੇ 48 ਘੰਟੇ ਭਾਰੀ, ਮੀਂਹ ਸਣੇ ਚੱਲਣਗੀਆਂ ਤੇਜ਼ ਹਵਾਵਾਂ

ਜਲੰਧਰ (ਵੈੱਬ ਡੈਸਕ)- ਦੇਸ਼ ਭਰ ਵਿਚ ਹੁਣ ਕੜਾਕੇ ਦੀ ਠੰਡ ਪੈਣੀ ਸ਼ੁਰੂ ਹੋ ਗਈ। ਪਹਾੜਾਂ 'ਤੇ ਬਰਫ਼ਬਾਰੀ ਅਤੇ ਹਲਕੀ ਬਾਰਿਸ਼ ਵੀ ਹੋ ਰਹੀ ਹੈ। ਮੌਸਮ ਵਿਭਾਗ ਨੇ ਚਿਤਾਵਨੀ ਜਾਰੀ ਕਰਦਿਆਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਇਕ ਤੋਂ ਬਾਅਦ ਇਕ ਪੱਛਮੀ ਗੜਬੜੀ ਬਣ ਰਹੀ ਹੈ। ਮੌਸਮ ਨੂੰ ਲੈ ਕੇ ਅਗਲੇ 48 ਘੰਟੇ ਪੰਜਾਬ ਲਈ ਵੀ ਖ਼ਤਰੇ ਦੀ ਘੰਟੀ ਹੋ ਸਕਦੇ ਹਨ ਅਤੇ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਮੈਦਾਨੀ ਇਲਾਕਿਆਂ ਵਿਚ ਬੱਦਲਵਾਈ ਰਹਿਣ ਦੀ ਭਵਿੱਖਬਾਣੀ ਕੀਤੀ ਹੈ।

ਪੰਜਾਬ, ਹਰਿਆਣਾ ਅਤੇ ਦਿੱਲੀ ਦੇ ਨਾਲ-ਨਾਲ ਉੱਤਰ ਭਾਰਤ ਦੇ ਕਈ ਇਲਾਕਿਆਂ ‘ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। 4 ਜਨਵਰੀ ਤੋਂ ਮੌਸਮ ਬਦਲ ਸਕਦਾ ਹੈ। ਕਈ ਜ਼ਿਲ੍ਹਿਆਂ ਵਿਚ ਭਾਰੀ ਬਾਰਿਸ਼ ਵੀ ਹੋ ਸਕਦੀ ਹੈ। ਨਵੇਂ ਸਾਲ ਦੀ ਸ਼ੁਰੂਆਤ ਤੋਂ ਹੀ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਬਿਹਾਰ ਦੇ ਨਾਲ-ਨਾਲ ਦਿੱਲੀ ਐੱਨ. ਸੀ. ਆਰ. ਵਿੱਚ ਵੀ ਠੰਡ ਵਧ ਗਈ ਹੈ। ਆਉਣ ਵਾਲੇ ਹਫ਼ਤੇ ਬਹੁਤ ਮਹੱਤਵਪੂਰਨ ਹੋਣ ਜਾ ਰਹੇ ਹਨ।  ਮਾਹਿਰਾਂ ਅਨੁਸਾਰ ਸੰਘਣੀ ਧੁੰਦ ਕਾਰਨ ਆਉਣ ਵਾਲੇ ਦਿਨਾਂ ਵਿੱਚ ਲੋਕਾਂ ਦੀਆਂ ਮੁਸ਼ਕਿਲਾਂ ਵੱਧਣ ਵਾਲੀਆਂ ਹਨ। ਦੂਜੇ ਪਾਸੇ ਸਵੇਰੇ-ਸ਼ਾਮ ਪੈ ਰਹੀ ਧੁੰਦ ਨੇ ਜਨਜੀਵਨ ਨੂੰ ਹੋਰ ਪ੍ਰਭਾਵਿਤ ਕੀਤਾ ਹੈ। 

ਇਹ ਵੀ ਪੜ੍ਹੋ- ਵੱਡੀ ਖ਼ਬਰ: ਕਿਸਾਨ ਅੰਦੋਲਨ 'ਚ ਸ਼ਹੀਦ ਹੋਏ ਕਿਸਾਨਾਂ ਦੇ ਵਾਰਿਸਾਂ ਨੂੰ ਮਿਲੀ ਸਰਕਾਰੀ ਨੌਕਰੀ, ਜਾਣੋ ਪੂਰੀ ਸੂਚੀ

ਅਗਲੇ 48 ਘੰਟਿਆਂ ਦੀ ਸਥਿਤੀ
ਸਕਾਈਮੇਟ ਵੈਦਰ ਨੇ ਅਗਲੇ 48 ਘੰਟਿਆਂ ਲਈ ਮੌਸਮ ਦੀ ਭਵਿੱਖਬਾਣੀ ਕੀਤੀ ਹੈ। ਵੈੱਬਸਾਈਟ ਮੁਤਾਬਕ ਪੱਛਮੀ ਹਿਮਾਲੀਅਨ ਖੇਤਰਾਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ। ਤੱਟਵਰਤੀ ਤਾਮਿਲਨਾਡੂ ਵਿੱਚ ਵੱਖ-ਵੱਖ ਥਾਵਾਂ ‘ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੇ ਕੁਝ ਹਿੱਸਿਆਂ ਵਿੱਚ ਸੰਘਣੀ ਧੁੰਦ ਅਤੇ ਮੀਂਹ ਪੈ ਸਕਦੀ ਹੈ। ਉੱਤਰ-ਪੱਛਮੀ ਭਾਰਤ ਵਿੱਚ ਅਗਲੇ 48 ਘੰਟਿਆਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਮਾਮੂਲੀ ਵਾਧਾ ਹੋ ਸਕਦਾ ਹੈ। 4 ਜਨਵਰੀ ਨੂੰ ਪਠਾਨਕੋਟ, ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ ਅਤੇ ਹੁਸ਼ਿਆਰਪੁਰ 'ਚ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਬਾਅਦ 5-6 ਜਨਵਰੀ ਨੂੰ ਵੀ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ 'ਚ ਮੌਸਮ ਵਿਭਾਗ ਵੱਲੋਂ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ।

ਇਹ ਵੀ ਪੜ੍ਹੋ-  ਪੰਜਾਬ 'ਚ ਵੱਡਾ ਹਾਦਸਾ, ਮਨਾਲੀ ਜਾ ਰਹੀ ਵਿਦਿਆਰਥੀਆਂ ਨਾਲ ਭਰੀ ਬੱਸ ਖੇਤਾਂ 'ਚ ਪਲਟੀ, ਮਚਿਆ ਚੀਕ-ਚਿਹਾੜਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News