ਪੰਜਾਬ ’ਚ ਮੌਸਮ ਨੂੰ ਲੈ ਕੇ ਅਲਰਟ ਜਾਰੀ, ਕਈ ਜ਼ਿਲ੍ਹਿਆਂ ’ਚ ਤੇਜ਼ ਹਨ੍ਹੇਰੀ ਤੇ ਮੀਂਹ ਦੀ ਚੇਤਾਵਨੀ
Thursday, May 14, 2026 - 05:49 PM (IST)
ਚੰਡੀਗੜ੍ਹ- ਭਾਰਤੀ ਮੌਸਮ ਵਿਭਾਗ ਵੱਲੋਂ ਪੰਜਾਬ ਲਈ ਅਗਲੇ ਪੰਜ ਦਿਨਾਂ ਦਾ ਮੌਸਮੀ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਤੋਂ 18 ਮਈ ਤੱਕ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਬਿਜਲੀ ਲਿਸ਼ਕਣ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਜਤਾਈ ਗਈ ਹੈ। ਕੁਝ ਇਲਾਕਿਆਂ ਵਿੱਚ ਹੀਟ ਵੇਵ ਨੂੰ ਲੈ ਕੇ ਵੀ ਚੇਤਾਵਨੀ ਜਾਰੀ ਕੀਤੀ ਗਈ ਹੈ।
ਇਹ ਵੀ ਪੜ੍ਹੋ-ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਗੜਗੱਜ ਨੇ ਦਿੱਤਾ ਨਵਾਂ ਬਿਆਨ
ਮੌਸਮ ਵਿਭਾਗ ਮੁਤਾਬਕ ਅੱਜ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ, ਜਦਕਿ ਕੁਝ ਥਾਵਾਂ ’ਤੇ ਮੀਂਹ ਦੀ ਸੰਭਾਵਨਾ ਵੀ ਬਣੀ ਹੋਈ ਹੈ।
ਇਹ ਵੀ ਪੜ੍ਹੋ- ਪੰਜਾਬੀਆਂ ਲਈ ਖੁਸ਼ਖਬਰੀ: ਅੱਜ ਤੋਂ ਅੰਮ੍ਰਿਤਸਰ 'ਚ ਨਵੀਂ ਅੰਮ੍ਰਿਤ ਭਾਰਤ ਐਕਸਪ੍ਰੈੱਸ ਸ਼ੁਰੂ
ਉੱਥੇ ਹੀ 15 ਮਈ ਨੂੰ ਵੀ ਕਈ ਜ਼ਿਲ੍ਹਿਆਂ ਵਿੱਚ ਮੌਸਮ ਖਰਾਬ ਰਹਿਣ ਦੇ ਆਸਾਰ ਹਨ, ਹਾਲਾਂਕਿ ਕੁਝ ਇਲਾਕਿਆਂ ਵਿੱਚ ਅਲਰਟ ਘੱਟ ਕੀਤਾ ਗਿਆ ਹੈ। 16 ਅਤੇ 17 ਮਈ ਨੂੰ ਬਠਿੰਡਾ ਅਤੇ ਮਾਨਸਾ ਜ਼ਿਲ੍ਹਿਆਂ ਵਿੱਚ ਹੀਟ ਵੇਵ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਇਸ ਤੋਂ ਬਾਅਦ 18 ਮਈ ਨੂੰ ਦੱਖਣੀ ਪੰਜਾਬ ਦੇ ਫਾਜ਼ਿਲਕਾ, ਮੁਕਤਸਰ, ਫ਼ਿਰੋਜ਼ਪੁਰ, ਫਰੀਦਕੋਟ, ਬਠਿੰਡਾ, ਮੋਗਾ ਅਤੇ ਮਾਨਸਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਗਰਮੀ ਦਾ ਪ੍ਰਭਾਵ ਵੱਧ ਸਕਦਾ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਕੋਲੋਂ 5 ਕਰੋੜ ਦਾ ਗਾਂਜਾ ਜ਼ਬਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
