ਗਰਮੀ ਤੋਂ ਮਿਲੀ ਰਾਹਤ, ਪੰਜਾਬ ਦੇ ਕਈ ਇਲਾਕਿਆਂ 'ਚ ਮੌਸਮ ਹੋਇਆ ਸੁਹਾਵਨਾ (ਤਸਵੀਰਾਂ)

04/24/2019 6:02:42 PM


ਜਲੰਧਰ (ਰਾਹੁਲ) — ਪੰਜਾਬ 'ਚ ਬੀਤੇ ਦਿਨੀਂ ਦਿਨਾਂ ਤੋਂ ਪੈ ਰਹੀ ਅਤਿ ਦੀ ਗਰਮੀ ਤੋਂ ਅੱਜ ਉਸ ਸਮੇਂ ਲੋਕਾਂ ਨੂੰ ਕੁਝ ਰਾਹਤ ਮਿਲੀ ਜਦੋਂ ਮੌਸਮ 'ਚ ਤਬਦੀਲੀ ਆਉਣ ਕਰਕੇ ਤੇਜ਼ ਹਨੇਰੀ ਚੱਲੀ।

PunjabKesari

ਤੇਜ਼ ਹਵਾਵਾਂ ਦੇ ਨਾਲ ਪੰਜਾਬ ਦੇ ਕਈ ਇਲਾਕਿਆਂ 'ਚ ਬਲੈਕ ਆਊਟ ਹੋ ਗਿਆ, ਜਿਸ ਦੇ ਕਾਰਨ ਰਾਹਗੀਰਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਇਕ ਪਾਸੇ ਜਿੱਥੇ ਤੇਜ਼ ਹਨੇਰੀ ਆਉਣ ਦੇ ਨਾਲ ਹੀ ਜਲੰਧਰ ਸਮੇਤ ਕਈ ਇਲਾਕਿਆਂ 'ਚ ਬਾਰਿਸ਼ ਵੀ ਪਈ, ਉਥੇ ਹੀ ਕਈ ਇਲਾਕਿਆਂ 'ਚ ਗੜ੍ਹੇਮਾਰੀ ਹੋਣ ਦੀਆਂ ਵੀ ਖਬਰਾਂ ਸਾਹਮਣੇ ਆਈਆਂ ਹਨ। ਦੱਸਣਯੋਗ ਹੈ ਕਿ ਬੀਤੀ ਦੇਰ ਰਾਤ ਅਤੇ ਅੱਜ ਆਈ ਤੇਜ਼ ਹਨੇਰੀ ਅਤੇ ਬਾਰਿਸ਼ ਦੇ ਬਾਵਜੂਦ ਜ਼ਿਆਦਾਤਰ ਤਾਪਮਾਨ 40.1 ਸੈਲਸੀਅਸ ਰਿਕਾਰਡ ਕੀਤਾ ਗਿਆ, ਜਦਕਿ ਘੱਟ ਤੋਂ ਘੱਟ ਤਾਪਮਾਨ 23 ਡਿਗਰੀ ਸੈਲਸੀਅਸ ਰਿਹਾ।

PunjabKesari

ਮੌਸਮ ਵਿਭਾਗ ਅਨੁਸਾਰ ਆਉਣ ਵਾਲੇ 72 ਘੰਟਿਆਂ ਤੱਕ ਆਸਮਾਨ 'ਚ ਬੱਦਲ ਛਾਏ ਰਹਿਣ ਅਤੇ 25 ਅਪ੍ਰੈਲ ਨੂੰ ਗਰਜ ਦੇ ਨਾਲ ਧੂੜ ਭਰੀ ਹਨੇਰੀ ਚੱਲਣ ਦੇ ਆਸਾਰ ਹਨ। 25 ਅਪ੍ਰੈਲ ਨੂੰ ਜ਼ਿਆਦਾਤਰ ਤਾਪਮਾਨ 1.1 ਡਿਗਰੀ ਸੈਲਸੀਅਸ ਦੀ ਗਿਰਾਵਟ ਕਾਰਨ 39 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 2 ਡਿਗਰੀ ਸੈਲਸੀਅਸ ਦੀ ਗਿਰਾਵਟ ਕਾਰਨ 21 ਡਿਗਰੀ ਸੈਲਸੀਅਸ ਤੱਕ ਪਹੁੰਚਣ ਦੇ ਆਸਾਰ ਹਨ। 28 ਤੋਂ 30 ਅਪ੍ਰੈਲ ਤੱਕ ਮੌਸਮ ਵਿਚ 2 ਤੋਂ 3 ਡਿਗਰੀ ਸੈਲਸੀਅਸ ਦੇ ਵਾਧੇ ਕਾਰਨ ਤਾਪਮਾਨ 22 ਤੋਂ 41 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।


shivani attri

Content Editor

Related News