ਮਹੀਨੇ ਦੇ ਆਖੀਰਲੇ ਦਿਨਾਂ 'ਚ ਸੀਤ ਲਹਿਰ ਦਾ ਅਲਰਟ! ਮੀਂਹ ਪੈਣ ਦੀ ਸੰਭਾਵਨਾ
Sunday, Jan 26, 2025 - 09:32 AM (IST)
ਨੈਸ਼ਨਲ ਡੈਸਕ : ਮੌਸਮ ਵਿਭਾਗ ਦੇ ਅਨੁਸਾਰ ਜਲਦੀ ਹੀ ਇੱਕ ਪੱਛਮੀ ਗੜਬੜੀ ਫਿਰ ਤੋਂ ਸਰਗਰਮ ਹੋਣ ਜਾ ਰਹੀ ਹੈ, ਜੋ 29-30 ਜਨਵਰੀ ਦੇ ਵਿਚਕਾਰ ਉੱਤਰੀ ਭਾਰਤ ਦੇ ਪਹਾੜੀ ਇਲਾਕਿਆਂ ਨੂੰ ਪ੍ਰਭਾਵਿਤ ਕਰ ਸਕਦੀ ਹੈ। ਇਸ ਕਾਰਨ ਜਨਵਰੀ ਦੇ ਆਖਰੀ ਦਿਨਾਂ ਵਿੱਚ ਦਿੱਲੀ-ਐਨਸੀਆਰ ਅਤੇ ਉੱਤਰੀ ਭਾਰਤ ਦੇ ਹੋਰ ਰਾਜਾਂ ਵਿੱਚ ਮੌਸਮ ਵਿੱਚ ਬਦਲਾਅ ਦੇਖਣ ਨੂੰ ਮਿਲੇਗਾ ਅਤੇ ਠੰਡ ਦੀ ਵਾਪਸੀ ਹੋ ਸਕਦੀ ਹੈ। ਠੰਡ ਦਾ ਇਹ ਦੌਰ ਫਰਵਰੀ ਮਹੀਨੇ ਦੇ ਪਹਿਲੇ ਹਫ਼ਤੇ ਤੱਕ ਜਾਰੀ ਰਹਿ ਸਕਦਾ ਹੈ। ਮੌਸਮ ਵਿਭਾਗ ਦੇ ਤਾਜ਼ਾ ਅਪਡੇਟ ਅਨੁਸਾਰ ਉੱਤਰ-ਪੂਰਬੀ ਅਸਾਮ ਉੱਤੇ ਹੇਠਲੇ ਪੱਧਰ 'ਤੇ ਇੱਕ ਚੱਕਰਵਾਤੀ ਸਰਕੂਲੇਸ਼ਨ ਸਰਗਰਮ ਹੈ।
ਇਹ ਵੀ ਪੜ੍ਹੋ - ਕਿਸਾਨ ਵਲੋਂ ਅੱਜ ਕੱਢਿਆ ਜਾਵੇਗਾ ਟਰੈਕਟਰ ਮਾਰਚ, ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ
ਪੱਛਮੀ ਗੜਬੜੀ ਦਾ ਅਸਰ ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ 'ਤੇ ਪਵੇਗਾ। ਇਸ ਦੇ ਪ੍ਰਭਾਵ ਕਾਰਨ ਚੰਡੀਗੜ੍ਹ, ਪੰਜਾਬ, ਹਰਿਆਣਾ ਅਤੇ ਪੱਛਮੀ ਉੱਤਰ ਪ੍ਰਦੇਸ਼ ਵਿੱਚ ਮੌਸਮ ਵਿੱਚ ਬਦਲਾਅ ਆ ਸਕਦਾ ਹੈ। ਇਸ ਵੇਲੇ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ।
ਜੰਮੂ-ਕਸ਼ਮੀਰ ਅਤੇ ਲੱਦਾਖ ਵਿੱਚ ਤਾਪਮਾਨ ਜ਼ੀਰੋ ਤੋਂ ਹੇਠਾਂ
ਜੰਮੂ-ਕਸ਼ਮੀਰ ਅਤੇ ਲੱਦਾਖ ਦੇ ਕੁਝ ਇਲਾਕਿਆਂ ਵਿੱਚ ਘੱਟੋ-ਘੱਟ ਤਾਪਮਾਨ ਜ਼ੀਰੋ ਡਿਗਰੀ ਤੋਂ ਹੇਠਾਂ ਆ ਗਿਆ ਹੈ। ਜਦੋਂ ਕਿ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਘੱਟੋ-ਘੱਟ ਤਾਪਮਾਨ ਇੱਕ ਤੋਂ ਪੰਜ ਡਿਗਰੀ ਦੇ ਵਿਚਕਾਰ ਦਰਜ ਕੀਤਾ ਗਿਆ ਹੈ। ਉੱਤਰ-ਪੱਛਮੀ ਭਾਰਤ ਦੇ ਕਈ ਮੈਦਾਨੀ ਇਲਾਕਿਆਂ ਵਿੱਚ ਇਹ ਤਾਪਮਾਨ ਪੰਜ ਤੋਂ 10 ਡਿਗਰੀ ਸੈਲਸੀਅਸ ਤੱਕ ਜਾ ਸਕਦਾ ਹੈ।
ਇਹ ਵੀ ਪੜ੍ਹੋ - 2025 ਦੇ ਨਵੇਂ ਟ੍ਰੈਫਿਕ ਨਿਯਮ : ਹੈਲਮੇਟ ਪਾਉਣ 'ਤੇ ਵੀ ਲੱਗੇਗਾ ਜੁਰਮਾਨਾ, ਜਾਣੋ ਵਜ੍ਹਾ
ਹਿਮਾਚਲ ਅਤੇ ਪੰਜਾਬ ਵਿੱਚ ਠੰਡ ਦੀ ਸੰਭਾਵਨਾ
ਪੱਛਮੀ ਹਿਮਾਲਿਆ ਅਤੇ ਸ਼ਿਵਾਲਿਕ ਰੇਂਜ ਵਿੱਚ ਭਾਰੀ ਬਰਫ਼ਬਾਰੀ ਹੋ ਸਕਦੀ ਹੈ, ਜਿਸ ਕਾਰਨ ਹਿਮਾਚਲ ਅਤੇ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਸੀਤ ਲਹਿਰ ਦਾ ਪ੍ਰਭਾਵ ਦੇਖਿਆ ਜਾ ਸਕਦਾ ਹੈ। ਹਿਮਾਚਲ ਦੇ ਕੁਝ ਇਲਾਕਿਆਂ ਵਿੱਚ ਅਜੇ ਵੀ ਸੀਤ ਲਹਿਰ ਜਾਰੀ ਹੈ।
ਅਗਲੇ 24 ਘੰਟਿਆਂ 'ਚ ਡਿੱਗੇਗਾ ਪਾਰਾ
ਉੱਤਰ-ਪੱਛਮੀ ਭਾਰਤ ਵਿੱਚ ਅਗਲੇ 24 ਘੰਟਿਆਂ ਦੌਰਾਨ ਘੱਟੋ-ਘੱਟ ਤਾਪਮਾਨ ਦੋ ਡਿਗਰੀ ਸੈਲਸੀਅਸ ਤੱਕ ਡਿੱਗ ਸਕਦਾ ਹੈ। ਇਸੇ ਤਰ੍ਹਾਂ ਅਗਲੇ ਤਿੰਨ ਦਿਨਾਂ ਦੌਰਾਨ ਮੱਧ ਭਾਰਤ ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਦੋ ਤੋਂ ਤਿੰਨ ਡਿਗਰੀ ਸੈਲਸੀਅਸ ਦੀ ਗਿਰਾਵਟ ਆ ਸਕਦੀ ਹੈ। ਪੂਰਬੀ ਭਾਰਤ ਵਿੱਚ ਵੀ ਅਗਲੇ 24 ਘੰਟਿਆਂ ਦੌਰਾਨ ਘੱਟੋ-ਘੱਟ ਤਾਪਮਾਨ ਵਿੱਚ ਦੋ ਤੋਂ ਤਿੰਨ ਡਿਗਰੀ ਸੈਲਸੀਅਸ ਦੀ ਗਿਰਾਵਟ ਆਉਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ - ਹਾਏ ਓ ਰੱਬਾ! ਜਾਇਦਾਦ ਖ਼ਾਤਰ ਹੈਵਾਨ ਬਣੀ ਭਰਜਾਈ, ਸਕੇ ਦਿਓਰ ਨੂੰ ਖੰਭੇ ਨਾਲ ਬੰਨ੍ਹ ਜਿਊਂਦਾ ਸਾੜਿਆ
ਪੈ ਸਕਦੀ ਸੰਘਣੀ ਧੁੰਦ
ਮੌਸਮ ਵਿਭਾਗ ਦੇ ਅਨੁਸਾਰ ਪੂਰਬੀ ਉੱਤਰ ਪ੍ਰਦੇਸ਼, ਉਪ-ਹਿਮਾਲੀਅਨ ਪੱਛਮੀ ਬੰਗਾਲ, ਸਿੱਕਮ ਅਤੇ ਬਿਹਾਰ ਵਿੱਚ 26 ਜਨਵਰੀ ਤੱਕ ਰਾਤ ਤੋਂ ਸਵੇਰ ਤੱਕ ਸੰਘਣੀ ਧੁੰਦ ਪੈ ਸਕਦੀ ਹੈ। 27 ਜਨਵਰੀ ਤੱਕ ਓਡੀਸ਼ਾ, ਅਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ ਸੰਘਣੀ ਧੁੰਦ ਰਹੇਗੀ। ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਵਿੱਚ ਅੰਤਰ ਦੇਖਿਆ ਜਾ ਰਿਹਾ ਹੈ। ਕੇਰਲ ਦੇ ਕੰਨੂਰ ਹਵਾਈ ਅੱਡੇ 'ਤੇ ਵੱਧ ਤੋਂ ਵੱਧ ਤਾਪਮਾਨ 36.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜਦੋਂ ਕਿ ਅੰਮ੍ਰਿਤਸਰ ਵਰਗੇ ਮੈਦਾਨੀ ਇਲਾਕਿਆਂ ਵਿੱਚ ਘੱਟੋ-ਘੱਟ ਤਾਪਮਾਨ 5.2 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ।
ਇਹ ਵੀ ਪੜ੍ਹੋ - 26 ਜਨਵਰੀ ਨੂੰ ਬੰਦ ਰਹਿਣਗੀਆਂ ਇਹ ਸੜਕਾਂ, ਬਾਹਰ ਜਾਣ ਤੋਂ ਪਹਿਲਾਂ ਚੈੱਕ ਕਰੋ ਟ੍ਰੈਫਿਕ ਐਡਵਾਈਜ਼ਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8