ਪੰਜਾਬ 'ਚ ਮੁੜ ਖ਼ਰਾਬ ਹੋਵੇਗਾ ਮੌਸਮ, ਵਧੇਗੀ ਠੰਡ, ਤੂਫ਼ਾਨ ਤੇ ਭਾਰੀ ਮੀਂਹ ਦਾ Alert ਜਾਰੀ
Wednesday, Feb 26, 2025 - 07:24 PM (IST)

ਜਲੰਧਰ- ਪੰਜਾਬ ਵਿਚ ਇਕ ਵਾਰ ਫਿਰ ਮੌਸਮ ਕਰਵਟ ਲਵੇਗਾ, ਜਿਸ ਕਾਰਨ ਫਿਰ ਤੋਂ ਠੰਡ ਵਧ ਸਕਦੀ ਹੈ। ਪੰਜਾਬ ਅਤੇ ਚੰਡੀਗੜ੍ਹ ਵਿਚ ਅੱਜ ਤੋਂ ਮੌਸਮ ਬਦਲੇਗਾ। ਕੁਝ ਥਾਵਾਂ ‘ਤੇ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਤੇਜ਼ ਹਵਾਵਾਂ ਵੀ ਚੱਲਣਗੀਆਂ। ਇਸ ਸਬੰਧੀ ਯੈਲੋ ਅਲਰਟ ਵੀ ਮੌਸਮ ਵਿਭਾਗ ਨੇ ਜਾਰੀ ਕੀਤਾ ਹੈ ਅਤੇ ਨਾਲ ਹੀ 27-28 ਫਰਵਰੀ ਨੂੰ ਕੁਝ ਥਾਵਾਂ ‘ਤੇ ਗੜ੍ਹੇਮਾਰੀ ਹੋ ਸਕਦੀ ਹੈ।
ਇਸ ਦੇ ਨਾਲ ਹੀ ਆਉਣ ਵਾਲੇ ਦਿਨਾਂ ਵਿਚ ਵੀ ਮੌਸਮ ਖ਼ਰਾਬ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ। ਕੱਲ੍ਹ ਅਤੇ ਪਰਸੋਂ ਜਿੱਥੇ ਤੇਜ਼ ਹਨੇਰੀ-ਤੂਫ਼ਾਨ ਦੇ ਨਾਲ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ, ਉੱਥੇ ਹੀ ਸੂਬੇ ਦੀਆਂ ਕਈ ਥਾਵਾਂ 'ਤੇ ਗੜੇਮਾਰੀ ਵੀ ਹੋ ਸਕਦੀ ਹੈ। ਮੌਸਮ ਦਾ ਇਹ ਮਿਜਾਜ਼ 1 ਮਾਰਚ ਤਕ ਜਾਰੀ ਰਹਿਣ ਦੀ ਸੰਭਾਵਨਾ ਹੈ। ਮੌਸਮ 'ਚ ਬਦਲਾਅ ਦਾ ਕਾਰਨ ਪੱਛਮੀ ਡਿਸਟਰਬੈਂਸ ਹੈ। ਪਿਛਲੇ 24 ਘੰਟਿਆਂ ਵਿਚ ਔਸਤ ਤਾਪਮਾਨ ਵਿਚ 2.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਦੌਰਾਨ ਮੋਹਾਲੀ ਅਤੇ ਪਟਿਆਲਾ ਵਿਚ ਔਸਤ ਅਧਿਕਤਮ ਤਾਪਮਾਨ ਸੂਬੇ ਵਿਚ ਸਭ ਤੋਂ ਵੱਧ 26.2 ਡਿਗਰੀ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ : Punjab: 'ਜਾਗੋ' 'ਚ ਗੋਲ਼ੀ ਲੱਗਣ ਨਾਲ ਹੋਈ ਮਹਿਲਾ ਸਰਪੰਚ ਦੇ ਪਤੀ ਦੀ ਮੌਤ ਦੇ ਮਾਮਲੇ 'ਚ ਨਵਾਂ ਮੋੜ
ਮੌਸਮ ਦੀ ਤਾਜ਼ਾ ਜਾਣਕਾਰੀ ਮੁਤਾਬਕ ਪੰਜਾਬ ਦੇ 23 ਜ਼ਿਲ੍ਹਿਆਂ ਵਿਚ ਮੀਂਹ ਪੈ ਸਕਦਾ ਹੈ ਅਤੇ ਗਰਜ ਤੇ ਬਿਜਲੀ ਚਮਕਣ ਦੀ ਸੰਭਾਵਨਾ ਹੈ। 27 ਫ਼ਰਵਰੀ ਨੂੰ ਵੀ ਸੂਬੇ ਭਰ ਵਿਚ ਬਾਰਿਸ਼ ਦੀ ਸੰਭਾਵਨਾ ਹੈ। ਇਸ ਦਿਨ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਲਈ ਹੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦਿਨ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਅੰਮ੍ਰਿਤਸਰ, ਰੂਪਨਗਰ, ਐੱਸ.ਏ.ਐੱਸ. ਨਗਰ, ਤਰਨ ਤਾਰਨ, ਮੋਗਾ, ਫਿਰੋਜ਼ਪੁਰ, ਮੋਗਾ, ਬਰਨਾਲਾ, ਸੰਗਰੂਰ, ਮਾਨਸਾ, ਬਠਿੰਡਾ, ਮੁਕਤਸਰ ਅਤੇ ਫਾਜ਼ਿਲਕਾ ਵਿਚ ਗੜੇਮਾਰੀ ਦੀ ਵੀ ਸੰਭਾਵਨਾ ਜਤਾਈ ਗਈ ਹੈ। 28 ਫ਼ਰਵਰੀ ਨੂੰ ਵੀ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਤੇ ਐੱਸ.ਏ.ਐੱਸ. ਨਗਰ ਵਿਚ ਗੜੇਮਾਰੀ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਪਠਾਨਕੋਟ, ਹੁਸ਼ਿਆਰਪੁਰ, ਅੰਮ੍ਰਿਤਸਰ, ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਫ਼ਤਹਿਗੜ੍ਹ ਸਾਹਿਬ, ਪਟਿਆਲਾ ਤੇ ਐੱਸ.ਏ.ਐੱਸ. ਨਗਰ ਵਿਚ ਹਨੇਰੀ-ਤੂਫ਼ਾਨ ਦੇ ਨਾਲ ਬਾਰਿਸ਼ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਪੁਲਸ ਮੁਲਾਜ਼ਮ ਦਾ ਸ਼ਰਮਨਾਕ ਕਾਰਾ, ਨਸ਼ੇ 'ਚ ਟੱਲੀ ASI ਨੇ ਨੌਜਵਾਨਾਂ ’ਤੇ ਚੜ੍ਹਾ 'ਤੀ ਗੱਡੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e