ਇਕ ਵਾਰ ਫਿਰ ਮੌਸਮ ’ਚ ਬਦਲਾਅ, 1 ਅਤੇ 2 ਨੂੰ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ

02/28/2024 2:30:51 PM

ਚੰਡੀਗੜ੍ਹ (ਪਾਲ) : ਸ਼ਹਿਰ ’ਚ ਇਕ ਵਾਰ ਫਿਰ ਠੰਡ ਵੱਧ ਗਈ ਹੈ। ਕੁੱਝ ਦਿਨਾਂ ਤੋਂ ਤਾਪਮਾਨ ’ਚ ਲਗਾਤਾਰ ਵਾਧਾ ਹੋ ਰਿਹਾ ਸੀ ਪਰ ਐਤਵਾਰ ਰਾਤ ਤੋਂ ਇਕ ਵਾਰ ਫਿਰ ਤੋਂ ਤਾਪਮਾਨ ’ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਦੇ ਡਾਇਰੈਕਟਰ ਏ. ਕੇ. ਸਿੰਘ ਅਨੁਸਾਰ 2 ਦਿਨ ਹੋਰ ਤਾਪਮਾਨ ਇਸੇ ਤਰ੍ਹਾਂ ਰਹੇਗਾ। 1 ਅਤੇ 2 ਮਾਰਚ ਨੂੰ ਸ਼ਹਿਰ ’ਚ ਮੀਂਹ ਅਤੇ ਗਰਜ ਹੋਣ ਦੀ ਸੰਭਾਵਨਾ ਹੈ। ਇਹ ਪੱਛਮੀ ਗੜਬੜੀ ਦਾ ਪ੍ਰਭਾਵ ਹੈ, ਜਿਸ ਕਾਰਨ ਮੀਂਹ ਪਵੇਗਾ।

ਇਸ ਤੋਂ ਇਲਾਵਾ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲਣਗੀਆਂ। 3 ਮਾਰਚ ਤੋਂ ਮੌਸਮ ਸਾਫ਼ ਹੋ ਜਾਵੇਗਾ। ਤਾਪਮਾਨ ਦੀ ਗੱਲ ਕਰੀਏ ਤਾਂ ਤਾਪਮਾਨ ਆਮ ਵਾਂਗ ਰਹੇਗਾ। ਇਸ ਸਮੇਂ ਪੂਰਬੀ ਹਵਾਵਾਂ ਚੱਲ ਰਹੀਆਂ ਹਨ। ਪਹਾੜਾਂ ’ਚ ਬਰਫ਼ਬਾਰੀ ਤੋਂ ਬਾਅਦ ਚੱਲ ਰਹੀਆਂ ਹਵਾਵਾਂ ਕਾਰਨ ਠੰਡ ਮਹਿਸੂਸ ਕੀਤੀ ਜਾ ਰਹੀ ਹੈ। ਮੰਗਲਵਾਰ ਨੂੰ ਵੱਧ ਤੋਂ ਵੱਧ ਤਾਪਮਾਨ 21.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 3 ਡਿਗਰੀ ਘੱਟ ਹੈ। ਘੱਟੋ-ਘੱਟ ਤਾਪਮਾਨ 12.9 ਡਿਗਰੀ ਸੈਲਸੀਅਸ ਰਿਹਾ, ਜੋ ਆਮ ਨਾਲੋਂ ਇਕ ਡਿਗਰੀ ਵੱਧ ਸੀ।
ਇਹ ਰਹੇਗਾ ਤਾਪਮਾਨ
ਬੁੱਧਵਾਰ ਨੂੰ ਆਸਮਾਨ ਸਾਫ਼ ਰਹੇਗਾ। ਵੱਧ ਤੋਂ ਵੱਧ ਤਾਪਮਾਨ 25 ਜਦਕਿ ਘੱਟੋ ਘੱਟ ਤਾਪਮਾਨ 11 ਡਿਗਰੀ ਹੋ ਸਕਦਾ ਹੈ।
ਵੀਰਵਾਰ ਨੂੰ ਬੱਦਲ ਛਾਏ ਰਹਿਣਗੇ। ਵੱਧ ਤੋਂ ਵੱਧ ਤਾਪਮਾਨ 26 ਜਦਕਿ ਘੱਟੋ ਘੱਟ ਤਾਪਮਾਨ 11 ਡਿਗਰੀ ਹੋ ਸਕਦਾ ਹੈ।
ਸ਼ੁੱਕਰਵਾਰ ਨੂੰ ਗਰਜ ਨਾਲ ਮੀਂਹ ਪੈ ਸਕਦਾ ਹੈ। ਵੱਧ ਤੋਂ ਵੱਧ ਤਾਪਮਾਨ 24 ਜਦਕਿ ਘੱਟ ਤੋਂ ਘੱਟ ਤਾਪਮਾਨ 13 ਡਿਗਰੀ ਹੋ ਸਕਦਾ ਹੈ।


Babita

Content Editor

Related News