ਪੰਜਾਬ ''ਚ ਪੈ ਰਹੇ ਮੀਂਹ ਨੇ ਠਾਰੇ ਲੋਕ, ਹੋਰ ਜ਼ੋਰ ਫੜੇਗੀ ਠੰਡ, ਜਾਣੋ ਮੌਸਮ ਵਿਭਾਗ ਦੀ ਤਾਜ਼ਾ ਅਪਡੇਟ
Friday, Dec 27, 2024 - 06:59 PM (IST)

ਜਲੰਧਰ (ਵੈੱਬ ਡੈਸਕ)- ਪੰਜਾਬ ਵਿਚ ਮੌਸਮ ਨੇ ਮਿਜਾਜ਼ ਬਦਲ ਲਿਆ ਹੈ। ਮੌਸਮ ਦੇ ਮਿਜਾਜ਼ ਬਦਲਣ ਮਗਰੋਂ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਸਵੇਰ ਤੋਂ ਪੈ ਰਿਹਾ ਹੈ। ਪੈ ਰਹੇ ਮੀਂਹ ਨੇ ਲੋਕ ਠਾਰ ਦਿੱਤੇ ਹਨ। ਮੀਂਹ ਦੇ ਨਾਲ-ਨਾਲ ਹੁਣ ਪੰਜਾਬ ਵਿਚ ਕੜਾਕੇ ਦੀ ਠੰਡ ਵੀ ਆਪਣਾ ਜ਼ੋਰ ਵਿਖਾਏਗੀ। ਪੰਜਾਬ 'ਚ ਅੱਜ ਸਵੇਰ ਤੋਂ ਹੀ ਸੀਤ ਲਹਿਰ ਦੇ ਨਾਲ ਬੂੰਦਾਬਾਂਦੀ ਸ਼ੁਰੂ ਹੋ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ 11 ਕਤਲ ਕਰਨ ਵਾਲੇ ਸੀਰੀਅਲ ਕਿਲਰ ਬਾਰੇ ਵੱਡੇ ਖ਼ੁਲਾਸੇ, ਹੁਸ਼ਿਆਰਪੁਰ ਨਾਲ ਵੀ ਜੁੜੇ ਤਾਰ
ਮੌਸਮ ਵਿਭਾਗ ਨੇ ਵੱਡੀ ਚਿਤਾਵਨੀ ਜਾਰੀ ਕਰਦਿਆਂ 27 ਦਸੰਬਰ ਮਤਲਬ ਕਿ ਅੱਜ ਲਈ ਸੂਬੇ ਦੇ 21 ਜ਼ਿਲ੍ਹਿਆਂ 'ਚ ਹਨ੍ਹੇਰੀ, ਬਿਜਲੀ ਚਮਕਣ ਅਤੇ ਤੂਫ਼ਾਨ ਨਾਲ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਹੈ, ਜਦੋਂ ਕਿ 28 ਦਸੰਬਰ ਨੂੰ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਸਬੰਧੀ ਦੱਸਿਆ ਗਿਆ ਹੈ। ਇਸ ਦੌਰਾਨ ਕਈ ਥਾਵਾਂ 'ਤੇ ਗੜ੍ਹੇ ਪੈਣ ਦੀ ਵੀ ਸੰਭਾਵਨਾ ਹੈ।
21 ਜ਼ਿਲ੍ਹਿਆਂ 'ਚ ਯੈਲੋ ਅਲਰਟ
ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਸੰਗਰੂਰ, ਫ਼ਤਹਿਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮਾਲੇਰਕੋਟਲਾ 'ਚ ਅੱਜ ਮੀਂਹ, ਹਨ੍ਹੇਰੀ ਅਤੇ ਗੜ੍ਹੇ ਪੈਣ ਦੀ ਸੰਭਾਵਨਾ ਹੈ। ਇਸ ਨੂੰ ਲੈ ਕੇ ਸੂਬੇ 'ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਦੇ ਮਾਹਰਾਂ ਮੁਤਾਬਕ 27 ਦਸੰਬਰ ਤੋਂ ਲੈ ਕੇ 2 ਜਨਵਰੀ ਤੱਕ ਸੂਬੇ ਦੇ ਜ਼ਿਆਦਾਤਰ ਇਲਾਕਿਆਂ 'ਚ ਹਲਕੇ ਤੋਂ ਮੱਧਮ ਮੀਂਹ ਪੈ ਸਕਦਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਲਗਾਤਾਰ ਦੋ ਛੁੱਟੀਆਂ, ਬੰਦ ਰਹਿਣਗੇ ਸਕੂਲ, ਕਾਲਜ ਤੇ ਦਫ਼ਤਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e