ਪੰਜਾਬ ''ਚ ਬਦਲਿਆ ਮੌਸਮ ਦਾ ਮਿਜਾਜ਼, ਚੱਲੀਆਂ ਤੇਜ਼ ਹਵਾਵਾਂ, ਮੀਂਹ ਨੇ ਦਿਵਾਈ ਅੱਤ ਦੀ ਗਰਮੀ ਤੋਂ ਰਾਹਤ
Wednesday, Jun 19, 2024 - 06:52 PM (IST)
ਜਲੰਧਰ (ਵੈੱਬ ਡੈਸਕ)- ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿਚ ਗਰਮੀ ਦਾ ਕਹਿਰ ਜਾਰੀ ਹੈ। ਕਈ ਸੂਬਿਆਂ ‘ਚ ਵਧਦੇ ਤਾਪਮਾਨ ਕਾਰਨ ਲੋਕ ਬੇਹੱਦ ਪ੍ਰੇਸ਼ਾਨ ਹਨ। ਇਸ ਦੌਰਾਨ ਅੱਜ ਪੰਜਾਬ ਵਿਚ ਮੌਸਮ ਨੇ ਆਪਣਾ ਮਿਜਾਜ਼ ਬਦਲ ਲਿਆ ਹੈ। ਪੰਜਾਬ ਵਿਚ ਕਈ ਇਲਾਕਿਆਂ ਵਿਚ ਮੀਂਹ ਪੈਣਾ ਸ਼ੁਰੂ ਹੋ ਗਿਆ ਹੈ। ਅਜਨਾਲਾ, ਅੰਮ੍ਰਿਤਸਰ ਅਤੇ ਲੁਧਿਆਣਾ ਵਿਚ ਮੀਂਹ ਪੈਣਾ ਸ਼ੁਰੂ ਹੋ ਗਿਆ, ਜਿਸ ਤੋਂ ਬਾਅਦ ਇਲਾਕਾ ਨਿਵਾਸੀਆਂ ਗਰਮੀ ਤੋਂ ਥੋੜ੍ਹੀ ਰਾਹਤ ਮਿਲੀ ਹੈ। ਉਥੇ ਹੀ ਮੀਂਹ ਦੇ ਨਾਲ ਠੰਡੀਆਂ ਤੇਜ਼ ਹਵਾਵਾਂ ਵੀ ਚੱਲਣੀਆਂ ਸ਼ੁਰੂ ਹੋ ਗਈਆਂ ਹਨ। ਜਲੰਧਰ ਵਿਚ ਵੀ ਮੌਸਮ ਨੇ ਮਿਜਾਜ਼ ਬਦਲ ਲਿਆ ਹੈ।
ਜ਼ਿਕਰਯੋਗ ਹੈ ਕਿ ਭਾਰਤ 'ਚ 1 ਜੂਨ ਤੋਂ ਮਾਨਸੂਨ ਦੀ ਮਿਆਦ ਸ਼ੁਰੂ ਹੋਣ ਤੋਂ ਬਾਅਦ ਹੁਣ ਤੱਕ 20 ਫ਼ੀਸਦੀ ਘੱਟ ਮੀਂਹ ਪਿਆ। ਭਾਰਤੀ ਮੌਸਮ ਵਿਭਾਗ (IMD) ਨੇ ਇਹ ਜਾਣਕਾਰੀ ਦਿੱਤੀ। ਮੌਸਮ ਵਿਭਾਗ ਨੇ ਕਿਹਾ ਕਿ ਅਗਲੇ ਤਿੰਨ ਤੋਂ ਚਾਰ ਦਿਨਾਂ 'ਚ ਮਹਾਰਾਸ਼ਟਰ, ਛੱਤੀਸਗੜ੍ਹ, ਓਡੀਸ਼ਾ, ਆਂਧਰਾ ਪ੍ਰਦੇਸ਼ ਦੇ ਤੱਟਵਰਤੀ ਖੇਤਰਾਂ, ਬੰਗਾਲ ਦੀ ਉੱਤਰ-ਪੱਛਮੀ ਬੰਗਾਲ ਦੀ ਖਾੜੀ, ਬਿਹਾਰ ਅਤੇ ਝਾਰਖੰਡ ਦੇ ਕੁਝ ਹਿੱਸਿਆਂ 'ਚ ਮਾਨਸੂਨ ਦੇ ਆਉਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਕਿਹਾ ਕਿ ਭਾਰਤ 'ਚ 1 ਤੋਂ 18 ਜੂਨ ਦਰਮਿਆਨ 64.5 ਮਿਲੀਮੀਟਰ ਮੀਂਹ ਪਿਆ, ਜੋ ਲੰਬੀ ਮਿਆਦ ਦੀ 80.6 ਮਿਲੀਮੀਟਰ ਦੇ ਔਸਤ (ਐਲ.ਪੀ. ਏ) ਤੋਂ 20 ਫ਼ੀਸਦੀ ਘੱਟ ਹੈ।
ਇਹ ਵੀ ਪੜ੍ਹੋ- ਜਲੰਧਰ ਵੈਸਟ ਹਲਕੇ ਦੀ ਜ਼ਿਮਨੀ ਚੋਣ ਲਈ ਕਾਂਗਰਸ ਅੱਜ ਕਰ ਸਕਦੀ ਹੈ ਉਮੀਦਵਾਰ ਦਾ ਐਲਾਨ
ਓਰੇਂਜ ਤੇ ਯੈਲੋ ਅਲਰਟ ਦਰਮਿਆਨ ਮੌਸਮ ਵਿਭਾਗ ਵੱਲੋਂ ਮੀਂਹ ਦੀ ਕੀਤੀ ਗਈ ਸੀ ਭਵਿੱਖਬਾਣੀ
ਪਿਛਲੇ ਕਈ ਦਿਨਾਂ ਤੋਂ ਪੈ ਰਹੀ ਕਹਿਰ ਦੀ ਗਰਮੀ ਜਿੱਥੇ ਲੋਕਾਂ ਲਈ ਪ੍ਰੇਸ਼ਾਨੀ ਦਾ ਸਬੱਬ ਬਣ ਰਹੀ ਹੈ, ਉੱਥੇ ਹੀ ਸੂਰਜ ਛਿਪਣ ਤੋਂ ਬਾਅਦ ਗਰਮੀ ’ਚ ਹਾਲ-ਬੇਹਾਲ ਹੋ ਜਾਂਦਾ ਹੈ। ਦੁਪਹਿਰ ਸਮੇਂ ਘਰਾਂ ਤੋਂ ਬਾਹਰ ਜਾਣ ਵਾਲੇ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਾਣਕਾਰੀ ਮੁਤਾਬਕ ਮੰਗਲਵਾਰ ਦੁਪਹਿਰ ਨੂੰ ਵੱਧ ਤੋਂ ਵੱਧ ਤਾਪਮਾਨ 42.2 ਡਿਗਰੀ ਦਰਜ ਕੀਤਾ ਗਿਆ, ਜਿਸ ਕਾਰਨ ਦਿੱਕਤਾਂ ਆਈਆਂ।
ਦੁਪਹਿਰ ਵੇਲੇ ਸਥਿਤੀ ਅਜਿਹੀ ਸੀ ਕਿ ਰਸਤੇ ’ਚ ਲਾਈਟਾਂ ਜਾਂ ਗੇਟਾਂ ’ਤੇ ਰੁਕ ਕੇ ਲੋਕ ਛਾਂ ਦੀ ਭਾਲ ਕਰਦੇ ਵੇਖੇ ਗਏ। ਗਰਮੀ ਹਰ ਕਿਸੇ ਲਈ ਮੁਸ਼ਕਿਲਾਂ ਪੈਦਾ ਕਰ ਰਹੀ ਹੈ। ਦਿਨ ਦੇ ਨਾਲ-ਨਾਲ ਰਾਤ ਨੂੰ ਵੀ ਆਰਾਮ ਨਹੀਂ ਹੁੰਦਾ ਪਰ ਇਸ ਸਭ ਵਿਚਕਾਰ ਮੌਸਮ ’ਚ ਬਦਲਾਅ ਦੇ ਸੰਕੇਤ ਮਿਲ ਰਹੇ ਸਨ। ਮੌਸਮ ਮਾਹਿਰਾਂ ਅਨੁਸਾਰ ਬੱਦਲ ਬਣਨ ਦੀ ਸੰਭਾਵਨਾ ਜਤਾਈ ਗਈ ਸੀ, ਜਿਸ ਨਾਲ ਤੇਜ਼ ਧੁੱਪ ਤੋਂ ਬਾਅਦ ਬਦਲੇ ਮੌਸਮ ਤੋਂ ਬਾਅਦ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਇਸ ਦੇ ਨਾਲ ਹੀ ਤਾਪਮਾਨ ’ਚ ਗਿਰਾਵਟ ਆਵੇਗੀ, ਜਿਸ ਨਾਲ ਭਿਆਨਕ ਗਰਮੀ ਤੋਂ ਰਾਹਤ ਮਿਲੇਗੀ। ਮੌਸਮ ਵਿਗਿਆਨੀਆਂ ਨੇ ਮੀਂਹ ਦੀ ਭਵਿੱਖਬਾਣੀ ਕੀਤੀ ਸੀ। ਨਮੀ ਘੱਟ ਹੋਣ ਕਾਰਨ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਪਰ ਬੱਦਲਾਂ ਦੇ ਬਣਨ ਨਾਲ ਸੂਰਜ ਦੀਆਂ ਤੇਜ਼ ਕਿਰਨਾਂ ਤੋਂ ਰਾਹਤ ਮਿਲੀ, ਜਿਸ ਨਾਲ ਇਸ ਕਹਿਰ ਦੀ ਗਰਮੀ ’ਚ ਲੋਕਾਂ ਨੂੰ ਕਾਫ਼ੀ ਰਾਹਤ ਮਿਲੀ ਹੈ।
ਇਹ ਵੀ ਪੜ੍ਹੋ- ਸੁਖਵਿੰਦਰਪਾਲ ਸਿੰਘ ਗਰਚਾ ਨੇ ਸ਼੍ਰੋਮਣੀ ਅਕਾਲੀ ਦਲ ਤੋਂ ਦਿੱਤਾ ਅਸਤੀਫ਼ਾ, ਭਾਜਪਾ 'ਚ ਸ਼ਾਮਲ ਹੋਣ ਦੀਆਂ ਚਰਚਾਵਾਂ
ਉੱਥੇ ਹੀ ਅੱਜ ਵੱਧ ਤੋਂ ਵੱਧ ਤਾਪਮਾਨ ’ਚ 1.1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ, ਜਦਕਿ ਘੱਟੋ-ਘੱਟ ਤਾਪਮਾਨ 28.4 ਡਿਗਰੀ ਦਰਜ ਕੀਤਾ ਗਿਆ। ਪੰਜਾਬ ’ਚ 19 ਜੂਨ ਨੂੰ ਓਰੇਂਜ ਅਲਰਟ ਹੋਵੇਗਾ, ਜਦਕਿ 20 ਜੂਨ ਨੂੰ 'ਯੈਲੋ ਅਲਰਟ' ਐਲਾਨਿਆ ਗਿਆ ਹੈ। ਆਉਣ ਵਾਲੇ ਕੁਝ ਦਿਨ ਗਰਮੀ ਤੋਂ ਰਾਹਤ ਦੇਣ ਵਾਲੇ ਸਾਬਤ ਹੋਣਗੇ। ਮੌਸਮ ਵਿਭਾਗ ਵੱਲੋਂ ਇਕ ਹਫ਼ਤੇ ਦੇ ਜਾਰੀ ਅੰਕੜਿਆਂ ਅਨੁਸਾਰ ਅਗਲੇ 1-2 ਦਿਨਾਂ ’ਚ ਤਾਪਮਾਨ 40 ਡਿਗਰੀ ਤੋਂ ਹੇਠਾਂ ਆ ਜਾਵੇਗਾ।
ਇਹ ਵੀ ਪੜ੍ਹੋ- ਗਰਮੀ ਤੋਂ ਜਲਦ ਮਿਲੇਗੀ ਰਾਹਤ, ਓਰੇਂਜ ਤੇ ਯੈਲੋ ਅਲਰਟ ਦਰਮਿਆਨ ਮੌਸਮ ਵਿਭਾਗ ਵੱਲੋਂ ਮੀਂਹ ਦੀ ਭਵਿੱਖਬਾਣੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।