ਪੰਜਾਬ ''ਚ ਬਦਲਿਆ ਮੌਸਮ ਦਾ ਮਿਜਾਜ਼, ਤੇਜ਼ ਬਾਰਿਸ਼ ਨਾਲ ਹੋ ਰਹੀ ਗੜੇਮਾਰੀ, ਜਾਣੋ ਅਗਲੇ ਦਿਨਾਂ ਦਾ ਹਾਲ
Thursday, Feb 20, 2025 - 04:36 PM (IST)

ਜਲੰਧਰ (ਵੈੱਬ ਡੈਸਕ)- ਪੰਜਾਬ ਵਿਚ ਅੱਜ ਮੌਸਮ ਦਾ ਮਿਜਾਜ਼ ਪੂਰੀ ਤਰ੍ਹਾਂ ਬਦਲ ਗਿਆ ਹੈ। ਸਵੇਰ ਤੋਂ ਪੰਜਾਬ ਵਿਚ ਕਈ ਥਾਵਾਂ 'ਤੇ ਹਲਕੀ ਅਤੇ ਤੇਜ਼ ਬਾਰਿਸ਼ ਹੋ ਰਹੀ ਹੈ। ਪਿਛਲੇ ਦੋ ਤਿੰਨ ਦਿਨ ਤੋਂ ਪੈ ਰਹੀ ਗਰਮੀ ਤੇ ਤੇਜ਼ ਧੁੱਪ ਸਰਦੀਆਂ ਦਾ ਮੌਸਮ ਲਗਭਗ ਖ਼ਤਮ ਮੰਨਿਆ ਜਾ ਰਿਹਾ ਸੀ ਪਰ ਕੱਲ੍ਹ ਤੋਂ ਮੌਸਮ ਨੇ ਇਕ ਵਾਰ ਫ਼ਿਰ ਕਰਵਟ ਲੈਣੀ ਸ਼ੁਰੂ ਕਰ ਦਿੱਤੀ। ਜਲੰਧਰ ਵਿਚ ਜਿੱਥੇ ਭਾਰੀ ਬਾਰਿਸ਼ ਹੋ ਰਹੀ ਹੈ, ਉਥੇ ਹੀ ਗੜੇਮਾਰੀ ਵੀ ਹੋਈ। ਠੰਡੀਆਂ ਹਵਾਵਾਂ ਕਾਰਨ ਫਿਰ ਤੋਂ ਠੰਡ ਦਾ ਅਹਿਸਾਸ ਹੋ ਰਿਹਾ ਹੈ।
ਅੱਜ ਤੜਕਸਾਰ ਤੋਂ ਹੀ ਹੋ ਰਹੀ ਬਰਸਾਤ ਕਾਰਨ ਲੋਕ ਇਕ ਵਾਰ ਫ਼ਿਰ ਤੋਂ ਗਰਮ ਕੱਪੜੇ ਪਾਉਣ ਨੂੰ ਮਜਬੂਰ ਹੋ ਗਏ ਹਨ। ਇਸ ਬਾਰਿਸ਼ ਕਾਰਨ ਇਕ ਵਾਰ ਫਿਰ ਠੰਡ ਜ਼ੋਰ ਫੜੇਗੀ ਅਤੇ ਸਵੇਰ ਤੇ ਸ਼ਾਮ ਵੇਲੇ ਲੋਕਾਂ ਨੂੰ ਫਿਰ ਤੋਂ ਠੰਡਕ ਦਾ ਸਾਹਮਣਾ ਕਰਨਾ ਪਵੇਗਾ। ਮੌਸਮ ਵਿਭਾਗ ਮੁਤਾਬਕ ਅਗਲੇ 24 ਘੰਟਿਆਂ ਵਿਚ ਘੱਟੋ-ਘੱਟ ਤਾਪਮਾਨ ਵਿਚ 2 ਤੋਂ 3 ਡਿਗਰੀ ਦਾ ਵਾਧਾ ਹੋਵੇਗਾ ਤੇ ਫ਼ਿਰ ਇਸ ਵਿਚ 2 ਤੋਂ 3 ਡਿਗਰੀ ਦੀ ਹੀ ਗਿਰਾਵਟ ਵੀ ਆਵੇਗੀ।
ਇਸੇ ਤਰ੍ਹਾਂ ਵੱਧ ਤੋਂ ਵੱਧ ਤਾਪਮਾਨ ਵਿਚ ਪਹਿਲਾਂ 2 ਤੋਂ 3 ਡਿਗਰੀ ਤਕ ਗਿਰਾਵਟ ਦਰਜ ਕੀਤੀ ਜਾਵੇਗੀ ਤੇ 24 ਘੰਟਿਆਂ ਬਾਅਦ ਇਹ 2 ਤੋਂ 4 ਡਿਗਰੀ ਤਕ ਵੱਧ ਸਕਦਾ ਹੈ। ਅੱਜ ਸੂਬੇ ਦੇ ਕਈ ਜ਼ਿਲ੍ਹਿਆਂ ਵਿਚ ਬਾਰਿਸ਼ ਦੇ ਨਾਲ-ਨਾਲ ਹਨੇਰੀ ਤੂਫ਼ਾਨ ਅਤੇ ਬਿਜਲੀ ਗਰਜਨ ਦੀ ਭਵਿੱਖਬਾਣੀ ਕੀਤੀ ਗਈ ਹੈ। ਇਨ੍ਹਾਂ ਸੂਬਿਆਂ ਲਈ ਅੱਜ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲ 'ਚ ਰੂਹ ਕੰਬਾਊ ਘਟਨਾ, ਜਨਰੇਟਰ 'ਚ ਵਾਲ ਫਸਣ ਕਾਰਨ ਔਰਤ ਦੀ ਦਰਦਨਾਕ ਮੌਤ
ਇਹ ਵੀ ਪੜ੍ਹੋ : ਪੰਜਾਬ 'ਚ ਚਲਦੇ ਕਬੱਡੀ ਟੂਰਨਾਮੈਂਟ ਦੌਰਾਨ ਵੱਡੀ ਘਟਨਾ, ਚੱਲੇ ਤੇਜ਼ਧਾਰ ਹਥਿਆਰ, ਲਾਹ 'ਤੀ ਪੱਗ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e