ਪੰਜਾਬ ''ਚ ਬਦਲਿਆ ਮੌਸਮ! ਕਈ ਇਲਾਕਿਆਂ ''ਚ ਪਿਆ ਮੀਂਹ ਤੇ ਕਈਆਂ ''ਚ ਪਏ ਗੜ੍ਹੇ

Wednesday, Oct 07, 2026 - 02:46 PM (IST)

ਪੰਜਾਬ ''ਚ ਬਦਲਿਆ ਮੌਸਮ! ਕਈ ਇਲਾਕਿਆਂ ''ਚ ਪਿਆ ਮੀਂਹ ਤੇ ਕਈਆਂ ''ਚ ਪਏ ਗੜ੍ਹੇ

ਹੁਸ਼ਿਆਰਪੁਰ/ਟਾਂਡਾ (ਪਰਮਜੀਤ ਮੋਮੀ)- ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਅੱਜ ਮੌਸਮ ਨੇ ਇਕ ਵਾਰ ਫਿਰ ਕਰਵਟ ਲੈ ਲਈ ਹੈ। ਬੁੱਧਵਾਰ ਸਵੇਰੇ ਪਠਾਨਕੋਟ 'ਚ ਭਾਰੀ ਮੀਂਹ ਪਿਆ। ਮੌਸਮ ਵਿਭਾਗ ਵੱਲੋਂ ਪਹਿਲਾਂ ਤੋਂ ਹੀ ਦਿੱਤੀ ਗਈ ਸੂਚਨਾ ਅਨੁਸਾਰ ਅੱਜ ਪੰਜਾਬ ਦੇ ਹੋਰਨਾ ਇਲਾਕਿਆਂ ਵਾਂਗ ਟਾਂਡਾ ਦਸੂਹਾ ਇਲਾਕੇ 'ਚ ਭਾਰੀ ਮੀਂਹ, ਹਨ੍ਹੇਰੀ-ਝੱਖੜ ਦੇ ਨਾਲ-ਨਾਲ ਕਿਤੇ-ਕਿਤੇ ਗੜ੍ਹੇਮਾਰੀ ਵੀ ਹੋਈ।

ਇਹ ਵੀ ਪੜ੍ਹੋ: CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ

PunjabKesari

ਦਸੂਹਾ ਇਲਾਕੇ ਦੇ ਕਈ ਪਿੰਡਾਂ 'ਚ ਗੜ੍ਹੇਮਾਰੀ ਅਤੇ ਭਾਰੀ ਬਾਰਿਸ਼ ਹੋਣ ਦੀਆਂ ਵੀ ਖ਼ਬਰਾਂ ਹਨ, ਜਿਸ ਦੌਰਾਨ ਮੌਜੂਦਾ ਸਮੇਂ 'ਚ ਝੋਨੇ ਦੀ ਫ਼ਸਲ ਦਾ ਸੀਜ਼ਨ ਹੋਣ ਕਾਰਨ ਕਿਸਾਨਾਂ ਲਈ ਵੱਡੀ ਮੁਸ਼ਕਿਲ ਖੜ੍ਹੀ ਹੋ ਰਹੀ ਹੈ। ਉਥੇ ਹੀ ਸੜਕਾਂ ਦੇ ਉੱਪਰ ਕਈ ਦਰੱਖ਼ਤ ਵੀ ਟੁੱਟ ਕੇ ਆਣ ਡਿੱਗੇ, ਜਿਸ ਕਾਰਨ ਟਾਂਡਾ-ਹੁਸ਼ਿਆਰਪੁਰ ਸੜਕ ਅਤੇ ਟਾਂਡਾ ਸ਼੍ਰੀ ਹਰਗੋਬਿੰਦਪੁਰ ਟਰੈਫਿਕ ਵਿੱਚ ਕੁਝ ਸਮੇਂ ਲਈ ਵਿਘਨ ਪਿਆ। ਸਵੇਰ ਸਮੇਂ ਮੌਸਮ ਖ਼ਰਾਬ ਹੁੰਦਿਆਂ ਹੀ ਮੌਜੂਦਾ ਝੋਨੇ ਦੇ ਸੀਜਨ ਦੌਰਾਨ ਮੰਡੀ 'ਚ ਫ਼ਸਲ ਲੈ ਕੇ ਪਹੁੰਚੇ ਕਿਸਾਨ ਆੜਤੀ ਅਤੇ ਲੇਬਰ ਝੋਨੇ ਦੀ ਫ਼ਸਣ ਨੂੰ ਬਚਾਉਣ ਲਈ ਜੱਜੋ-ਜ਼ਹਿਦ ਕਰਦੇ ਵੇਖੇ ਗਏ। 

ਇਥੇ ਇਹ ਵੀ ਜ਼ਿਕਰਯੋਗ ਹੈ ਕਿ ਅਕਤੂਬਰ ਮਹੀਨੇ ਦੀ ਸ਼ੁਰੂ ਹੋ ਸ਼ੁਰੂਆਤ ਹੋਣ ਦੇ ਬਾਵਜੂਦ ਵੀ ਅਜੇ ਤੱਕ ਗਰਮੀ ਦੇ ਮੌਸਮ ਵਿੱਚ ਕੋਈ ਖ਼ਾਸ ਬਦਲਾਵ ਨਹੀਂ ਹੋਇਆ ਹੈ। ਉਧਰ ਦੂਸਰੇ ਪਾਸੇ ਖੇਤੀਬਾੜੀ ਮਾਹਿਰਾਂ ਦਾ ਕਹਿਣਾ ਹੈ ਕਿ ਬੇਸ਼ੱਕ ਗਰਮੀ ਕਾਰਨ ਬਾਰਿਸ਼ ਦੀ ਲੋੜ ਹੈ ਪਰ ਮੌਜੂਦਾ ਸਮੇਂ 'ਚ ਹੋਈ ਬਾਰਿਸ਼ ਝੋਨੇ ਦੀ ਫ਼ਸਲ ਦਾ ਨੁਕਸਾਨ ਕਰ ਸਕਦੀ ਹੈ।

PunjabKesari

ਇਹ ਵੀ ਪੜ੍ਹੋ: ਅੰਮ੍ਰਿਤਸਰ 'ਚ BSF ਦੀ ਵੱਡੀ ਕਾਰਵਾਈ! ਕਰੋੜਾਂ ਦੀ ਹੈਰੋਇਨ, ਅਫ਼ੀਮ ਕੀਤੀ ਬਰਾਮਦ, ਡਰੋਨ ਵੀ ਮਿਲਿਆ

ਉਥੇ ਹੀ ਇਸ ਤੋਂ ਇਲਾਵਾ ਪੰਜਾਬ ਦੇ ਹੋਰ ਕਈ ਇਲਾਕਿਆਂ 'ਚ ਵੀ ਬੱਦਲ ਛਾਏ ਰਹੇ ਅਤੇ ਮੀਂਹ ਪੈਣ ਦੀ ਸਥਿਤੀ ਬਣੀ ਹੋਈ ਹੈ। ਮੌਸਮ ਵਿਭਾਗ ਵੱਲੋਂ ਅੱਜ ਪੰਜਾਬ ਦੇ ਕਈ ਹਿੱਸਿਆਂ 'ਚ ਮੀਂਹ, ਗਰਜ-ਚਮਕ ਅਤੇ ਤੇਜ਼ ਹਵਾਵਾਂ ਦੀ ਸੰਭਾਵਨਾ ਜਤਾਈ ਗਈ ਹੈ। ਇਸ ਦੌਰਾਨ ਲੋਕਾਂ ਨੂੰ ਮੌਸਮ ਦੇ ਬਦਲਦੇ ਹਾਲਾਤ ਨੂੰ ਲੈ ਕੇ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ।

PunjabKesari

ਇਹ ਵੀ ਪੜ੍ਹੋ: ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ ਹੋਵੇਗਾ...

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News