ਪੰਜਾਬ ''ਚ ਬਦਲਿਆ ਮੌਸਮ, ਛਾਈ ਕਾਲੀ ਘਟਾ, ਜਲੰਧਰ, ਹੁਸ਼ਿਆਰਪੁਰ ਸਣੇ ਕਈ ਥਾਵਾਂ ''ਤੇ ਬਾਰਿਸ਼
Monday, Jul 21, 2025 - 02:22 PM (IST)

ਜਲੰਧਰ/ਟਾਂਡਾ ਉੜਮੁੜ (ਪਰਮਜੀਤ ਮੋਮੀ)- ਪੰਜਾਬ ਵਿਚ ਮੌਸਮ ਦਾ ਮਿਜਾਜ਼ ਬਦਲ ਗਿਆ ਹੈ। ਹੁਸ਼ਿਆਰਪੁਰ, ਜਲੰਧਰ, ਪਠਾਨਕੋਟ, ਅੰਮ੍ਰਿਤਸਰ ਸਮੇਤ ਕਈ ਇਲਾਕਿਆਂ ਵਿਚ ਪਈ ਬਾਰਿਸ਼ ਨੇ ਗਰਮੀ ਤੋਂ ਥੋੜ੍ਹੀ ਰਾਹਤ ਦਿਵਾਈ ਹੈ। ਅੱਜ ਦੁਪਹਿਰ ਸਮੇਂ ਸ਼ੁਰੂ ਹੋਈ ਬਾਰਿਸ਼ ਨੇ ਜਿੱਥੇ ਮੌਸਮ ਨੂੰ ਸੁਹਾਵਣਾ ਕੀਤਾ ਹੈ, ਉਥੇ ਹੀ ਪਿਛਲੇ ਦਿਨਾਂ ਤੋਂ ਪੈ ਰਹੀ ਹੁੰਮਸ ਅਤੇ ਤਪਸ਼ ਭਰੀ ਗਰਮੀ ਤੋਂ ਲੋਕਾਂ ਨੂੰ ਰਾਹਤ ਮਿਲੀ ਹੈ। ਕਾਲੀ ਘਟਾ ਛਾਉਣ ਦੇ ਨਾਲ-ਨਾਲ ਹਨ੍ਹੇਰੀ-ਝੱਖੜ ਤੇ ਤੂਫ਼ਾਨ ਵੀ ਆ ਰਿਹਾ ਹੈ।
ਇਹ ਵੀ ਪੜ੍ਹੋ: UP ਦੇ ਗੈਂਗਸਟਰ ਨੇ ਜਲੰਧਰ 'ਚ ਲੁੱਟੇ 25 ਲੱਖ ਰੁਪਏ ਦੇ ਗਹਿਣੇ, ਹੋਏ ਵੱਡੇ ਖ਼ੁਲਾਸੇ
ਜ਼ਿਕਰਯੋਗ ਹੈ ਕਿ ਟਾਂਡਾ ਇਲਾਕੇ ਵਿੱਚ ਅੱਜ ਸਾਉਣ ਮਹੀਨੇ ਦੀ ਪਹਿਲੀ ਬਾਰਿਸ਼ ਹੋਈ, ਜਿਸ ਦੌਰਾਨ ਕਿਸਾਨਾਂ ਅਤੇ ਲੋਕਾਂ ਦੇ ਚਿਹਰੇ ਖਿੜ ਗਏ ਹਨ। ਬਾਰਿਸ਼ ਕਾਰਨ ਜਿੱਥੇ ਅਤਿ ਦੀ ਗਰਮੀ ਤੋਂ ਰਾਹਤ ਮਿਲੀ ਹੈ, ਉਥੇ ਹੀ ਬਿਜਲੀ ਵਿਭਾਗ ਨੂੰ ਵੀ ਰਾਹਤ ਮਿਲੀ ਹੈ ਕਿਉਂਕਿ ਲਗਾਤਾਰ ਗਰਮੀ ਵਧਣ ਕਾਰਨ ਬਿਜਲੀ ਦੀ ਮੰਗ ਵਿੱਚ ਵੀ ਭਾਰੀ ਵਾਧਾ ਹੋ ਰਿਹਾ ਸੀ ਅਤੇ ਬਿਜਲੀ ਵਿਭਾਗ ਵੱਲੋਂ ਬੜੀ ਮੁਸ਼ਕਿਲ ਨਾਲ ਬਿਜਲੀ ਦੀ ਪੂਰਤੀ ਕੀਤੀ ਜਾ ਰਹੀ ਸੀ ਕਿਉਂਕਿ ਪੈਡੀ ਝੋਨੇ ਦਾ ਸੀਜ਼ਨ ਹੋਣ ਕਾਰਨ ਵਿਭਾਗ ਵੱਲੋਂ ਕਿਸਾਨਾਂ ਨੂੰ ਵੀ ਨਿਰਵਿਗਨ ਤਰੀਕੇ ਨਾਲ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ ਤਾਂ ਜੋ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਪਾਲਣ ਵਿੱਚ ਕਿਸੇ ਵੀ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।
ਇਹ ਵੀ ਪੜ੍ਹੋ: ਜਲੰਧਰ 'ਚ ਵੱਡਾ ਹਾਦਸਾ! ਸਕੂਲ ਬੱਸ ਦੇ ਹੇਠਾਂ ਆਈ ਮਾਸੂਮ, ਤੜਫ਼-ਤੜਫ਼ ਕੇ ਨਿਕਲੀ ਜਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e