ਪੰਜਾਬ 'ਚ ਬਦਲਿਆ ਮੌਸਮ ਦਾ ਮਿਜਾਜ਼, ਪੈਣ ਲੱਗਾ ਮੀਂਹ
Monday, Apr 21, 2025 - 06:46 PM (IST)

ਜਲੰਧਰ (ਵੈੱਬ ਡੈਸਕ)- ਪੰਜਾਬ ਵਿਚ ਇਕ ਵਾਰ ਫਿਰ ਤੋਂ ਮੌਸਮ ਦਾ ਮਿਜਾਜ਼ ਬਦਲ ਗਿਆ ਹੈ। ਮੌਸਮ ਦਾ ਮਿਜਾਜ਼ ਬਦਲਣ ਕਾਰਨ ਪੰਜਾਬ ਦੇ ਕੁਝ ਹਿੱਸਿਆਂ ਵਿਚ ਬਾਰਿਸ਼ ਪੈਣੀ ਸ਼ੁਰੂ ਹੋ ਗਈ ਹੈ। ਜਲੰਧਰ ਸਮੇਤ ਕਈ ਜ਼ਿਲ੍ਹਿਆਂ ਵਿਚ ਬਾਰਿਸ਼ ਹੋਈ ਅਤੇ ਤੇਜ਼ ਹਵਾਵਾਂ ਵੀ ਚੱਲ ਰਹੀਆਂ ਹਨ। ਇਥੇ ਦੱਸ ਦੇਈਏ ਕਿ ਪਿਛਲੇ ਕੁਝ ਦਿਨਾਂ ਤੋਂ ਮੀਂਹ, ਹਨ੍ਹੇਰੀ ਤੇ ਗੜੇਮਾਰੀ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੋਈ ਸੀ। ਇਹ ਸਭ ਪੱਛਮੀ ਪ੍ਰਭਾਅ ਦਾ ਅਸਰ ਸੀ ਪਰ ਹੁਣ ਇਸ ਦਾ ਅਸਰ ਹੌਲ਼ੀ-ਹੌਲ਼ੀ ਖ਼ਤਮ ਹੋ ਰਿਹਾ ਹੈ ਅਤੇ ਪੰਜਾਬ ਵਿਚ ਇਕ ਵਾਰ ਫ਼ਿਰ ਗਰਮੀ ਵੀ ਵੱਧਣ ਲੱਗ ਪਈ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਇਨ੍ਹਾਂ ਲੋਕਾਂ ਲਈ ਵਧ ਸਕਦੈ ਖ਼ਤਰਾ! ਤੁਹਾਡੇ ਜ਼ਰੂਰੀ ਦਸਤਾਵੇਜ਼ਾਂ ਨਾਲ ਹੋ ਸਕਦੀ ਹੈ ਗਲਤ ਵਰਤੋਂ
ਪਿਛਲੇ 24 ਘੰਟਿਆਂ ਵਿਚ ਤਾਪਮਾਨ ਵਿਚ 0.6 ਡਿਗਰੀ ਵਾਧਾ ਹੋਇਆ ਹੈ। ਇਸ ਵੇਲੇ ਸੂਬੇ ਦਾ ਤਾਪਮਾਨ ਆਮ ਨਾਲੋਂ 2.3 ਡਿਗਰੀ ਵੱਧ ਹੈ। ਫਰੀਦਕੋਟ ਵਿਚ ਤਾਪਮਾਨ 42.7 ਡਿਗਰੀ ਤਕ ਪਹੁੰਚ ਗਿਆ ਹੈ, ਜੋ ਸੂਬੇ ਵਿਚੋਂ ਸਭ ਤੋਂ ਵੱਧ ਹੈ। ਇਸੇ ਤਰ੍ਹਾਂ ਘੱਟੋ-ਘੱਟ ਤਾਪਮਾਨ ਵਿਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ ਤੇ ਸਾਰੇ ਜ਼ਿਲ੍ਹਿਆਂ ਵਿਚ ਹੀ ਇਹ 20 ਡਿਗਰੀ ਤੋਂ ਉੱਪਰ ਜਾ ਚੁੱਕਿਆ ਹੈ।
ਇਹ ਵੀ ਪੜ੍ਹੋ: Punjab: ਬਾਬਾ ਬਾਲਕ ਨਾਥ ਤੋਂ ਵਾਪਸ ਆ ਰਹੇ ਸਕੇ ਭਰਾਵਾਂ ਨਾਲ ਵੱਡਾ ਹਾਦਸਾ, ਇਕ ਦੀ ਦਰਦਨਾਕ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e