ਪੰਜਾਬ ''ਚ ਅੱਜ ਤੋਂ ਬਦਲਿਆ ਮੌਸਮ ਦਾ ਮਿਜਾਜ਼, ਆਉਣ ਵਾਲੇ ਦਿਨਾਂ ਦੀ ਜਾਣੋ ਤਾਜ਼ਾ ਅਪਡੇਟ
Sunday, Mar 29, 2026 - 11:25 AM (IST)
ਜਲੰਧਰ- ਪੰਜਾਬ ਦਾ ਮੌਸਮ ਇਕ ਵਾਰ ਫ਼ਿਰ ਤੋਂ ਕਰਵਟ ਲੈਣ ਜਾ ਰਿਹਾ ਹੈ। ਆਉਣ ਵਾਲੇ ਕੁਝ ਦਿਨ ਸੂਬੇ ਦੇ ਜ਼ਿਆਦਾਤਰ ਇਲਾਕਿਆਂ ਵਿਚ ਬਾਰਿਸ਼ ਦਾ ਅਸਰ ਵੇਖਣ ਨੂੰ ਮਿਲੇਗਾ। ਇਸ ਦੇ ਨਾਲ ਹੀ ਕਈ ਜ਼ਿਲ੍ਹਿਆਂ ਵਿਚ ਹਨੇਰੀ-ਤੂਫ਼ਾਨ ਦਾ ਅਲਰਟ ਵੀ ਜਾਰੀ ਕੀਤਾ ਗਿਆ ਹੈ। ਇਸ ਨਾਲ ਸੂਬੇ ਦੇ ਤਾਪਮਾਨ ਵਿਚ ਵੀ ਗਿਰਾਵਟ ਆਵੇਗੀ ਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ। ਮੌਸਮ ਵਿਭਾਗ ਵੱਲੋਂ ਪੰਜਾਬ ਲਈ 29 ਮਾਰਚ ਤੋਂ 1 ਅਪ੍ਰੈਲ 2026 ਤੱਕ ਜ਼ਿਲ੍ਹਾ-ਵਾਰ ਮੌਸਮ ਚੇਤਾਵਨੀ ਜਾਰੀ ਕੀਤੀ ਗਈ ਹੈ। ਇਸ ਚੇਤਾਵਨੀ ਮੁਤਾਬਕ ਅਗਲੇ ਤਿੰਨ ਦਿਨਾਂ ਦੌਰਾਨ ਸੂਬੇ ਦੇ ਵੱਖ-ਵੱਖ ਇਲਾਕਿਆਂ ਵਿੱਚ ਬਿਜਲੀ, ਤੂਫਾਨ ਨਾਲ ਮੀਂਹ ਸੰਭਾਵਨਾ ਹੈ, ਜਦਕਿ ਹਵਾਵਾਂ ਦੀ ਰਫ਼ਤਾਰ 40 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਤੱਕ ਰਹਿ ਸਕਦੀ ਹੈ।
ਇਹ ਵੀ ਪੜ੍ਹੋ- ਬਾਡੀ ਬਿਲਡਰ ਘੁੰਮਣ ਦੇ ਮੌਤ ਮਾਮਲੇ 'ਚ ਸਰਕਾਰ ਵੱਲੋਂ ਨਵੀਂ ਕਮੇਟੀ ਦਾ ਗਠਨ, 15 ਦਿਨਾਂ 'ਚ ਰਿਪੋਰਟ ਸੌਂਪਣ ਦੇ ਹੁਕਮ
29 ਅਤੇ 30 ਮਾਰਚ ਨੂੰ ਮੌਸਮ ਹੋਰ ਪ੍ਰਭਾਵਿਤ ਰਹਿ ਸਕਦਾ ਹੈ ਅਤੇ ਕਈ ਜ਼ਿਲ੍ਹਿਆਂ ਵਿੱਚ ਓਰੇਂਜ ਚੇਤਾਵਨੀ ਜਾਰੀ ਕੀਤੀ ਗਈ ਹੈ, ਜਿਸਦਾ ਮਤਲਬ ਹੈ ਕਿ ਲੋਕਾਂ ਨੂੰ ਸਾਵਧਾਨ ਰਹਿਣ ਦੀ ਲੋੜ ਹੈ। 31 ਮਾਰਚ ਅਤੇ 1 ਅਪ੍ਰੈਲ ਲਈ ਮੌਸਮ ਵਿਭਾਗ ਨੇ ਕੋਈ ਖਾਸ ਚੇਤਾਵਨੀ ਨਹੀਂ ਦਿੱਤੀ ਅਤੇ ਸੂਬੇ ਭਰ ਵਿੱਚ ਹਾਲਾਤ ਆਮ ਰਹਿਣ ਦੀ ਉਮੀਦ ਹੈ।
ਇਹ ਵੀ ਪੜ੍ਹੋ- ਪੰਜਾਬ: Lockdown ਦੀਆਂ ਖਬਰਾਂ ਵਿਚਾਲੇ ਮਚੀ ਹਾਹਾਕਾਰ; ਪੰਪਾਂ ’ਤੇ ਲੱਗੀਆਂ ਕਤਾਰਾਂ, 3800 ਰੁਪਏ ਤੱਕ ਪੁੱਜਾ ਸਿਲੰਡਰ
ਮੌਸਮ ਵਿਭਾਗ ਨੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਮੌਸਮ ਦੇ ਬਦਲਦੇ ਰੁਝਾਨ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਰੂਰੀ ਸਾਵਧਾਨੀਆਂ ਵਰਤੀਆਂ ਜਾਣ। ਖਾਸ ਕਰਕੇ ਖੇਤਾਂ ਵਿੱਚ ਖੜ੍ਹੀ ਫਸਲ ਦੀ ਸੰਭਾਲ ਕਰਨ ਅਤੇ ਤੇਜ਼ ਹਵਾਵਾਂ ਜਾਂ ਬਿਜਲੀ ਕੜਕਣ ਸਮੇਂ ਖੁੱਲ੍ਹੇ ਇਲਾਕਿਆਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਕਈ ਪੈਟਰੋਲ ਪੰਪ ਹੋਣ ਲੱਗੇ ਡਰਾਈ, ਪੰਪਾਂ 'ਤੇ ਲੱਗੀਆਂ ਲੰਬੀਆਂ ਕਤਾਰਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
