ਪੰਜਾਬ 'ਚ  15 ਅਪ੍ਰੈਲ ਤੋਂ ਬਾਅਦ ਬਦਲ ਸਕਦੈ ਮੌਸਮ ਦਾ ਮਿਜਾਜ਼, ਵਿਭਾਗ ਨੇ ਦਿੱਤੀ ਅਹਿਮ ਜਾਣਕਾਰੀ

Friday, Apr 10, 2026 - 11:07 AM (IST)

ਪੰਜਾਬ 'ਚ  15 ਅਪ੍ਰੈਲ ਤੋਂ ਬਾਅਦ ਬਦਲ ਸਕਦੈ ਮੌਸਮ ਦਾ ਮਿਜਾਜ਼, ਵਿਭਾਗ ਨੇ ਦਿੱਤੀ ਅਹਿਮ ਜਾਣਕਾਰੀ

ਜਲੰਧਰ- ਪੰਜਾਬ 'ਚ ਪਿਛਲੇ ਕੁਝ ਦਿਨਾਂ ਤੋਂ ਗੜੇਮਾਰੀ ਤੇ ਬਾਰਿਸ਼ ਤੋਂ ਬਾਅਦ ਮੌਸਮ ਨੇ ਫਿਰ ਤੋਂ ਕਰਵਟ ਲੈ ਲਈ ਹੈ। ਦੱਸ ਦੇਈਏ ਮੌਸਮ ਦਾ ਮਿਜਾਜ਼ ਫਿਰ ਤੋਂ ਬਦਲ ਗਿਆ ਹੈ ਅਤੇ ਹੁਣ ਗਰਮੀ ਦਸਤਕ ਦੇਣ ਵਾਲੀ ਹੈ। ਬੀਤੇ ਕੁਝ ਦਿਨਾਂ ਤੋਂ ਬਾਰਿਸ਼ ਨੇ ਜਿਥੇ ਫਸਲਾਂ ਦਾ ਭਾਰੀ ਨੁਕਸਾਨ ਕੀਤਾ ਉੱਥੇ ਹੀ ਹੁਣ ਕਿਸਾਨਾਂ ਨੂੰ ਧੁੱਪ ਨਿਕਲਣ ਤੋਂ ਬਾਅਦ ਥੋੜੀ ਰਾਹਤ ਮਹਿਸੂਸ ਹੋਈ ਹੈ। ਫਿਲਹਾਲ ਸਵੇਰੇ ਤੇ ਸ਼ਾਮ ਨੂੰ ਅਜੇ ਵੀ ਥੋੜੀ ਬਹੁਤ ਠੰਡ ਮਹਿਸੂਸ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਫੜੇ ਗਏ 2 ਅੱਤਵਾਦੀ, ਕਰਨਾ ਸੀ ਵੱਡਾ ਧਮਾਕਾ

ਭਾਰਤੀ  ਮੌਸਮ ਵਿਭਾਗ ਨੇ ਅੱਜ ਤੋਂ 15 ਤਾਰੀਖ਼ ਤੱਕ ਮੌਸਮ ਲਈ ਚਿਤਾਵਨੀ ਨਹੀਂ ਦਿੱਤੀ ਹੈ। ਵਿਭਾਗ ਮੁਤਾਬਕ ਹੁਣ ਕੋਈ ਬਾਰਿਸ਼ ਅਤੇ ਠੰਡ ਦਾ ਅਲਰਟ ਨਹੀਂ ਕੀਤਾ ਗਿਆ। ਇਸ ਦੌਰਾਨ ਧੁੱਪ ਨਿਕਲਣ ਨਾਲ  ਹੌਲੀ-ਹੌਲੀ ਤਾਪਮਾਨ 'ਚ ਵਾਧਾ ਹੋਵੇਗਾ ਅਤੇ ਗਰਮੀ ਦਸਤਕ ਦੇਵੇਗੀ। ਜਦੋਂ ਕਿ ਵੱਧ ਤੋਂ ਵੱਧ ਤਾਪਮਾਨ ਕੱਲ੍ਹ ਦੇ ਮੁਕਾਬਲੇ ਲਗਭਗ 2.8 ਡਿਗਰੀ ਸੈਲਸੀਅਸ ਵਧਿਆ ਹੈ, ਪਰ ਇਹ ਆਮ ਨਾਲੋਂ 4.8 ਡਿਗਰੀ ਘੱਟ ਹੈ।

ਇਹ ਵੀ ਪੜ੍ਹੋ-  ਲਾਲਜੀਤ ਭੁੱਲਰ ਦੀਆਂ ਵਧੀਆਂ ਮੁਸ਼ਕਲਾਂ, ਇਕ ਹੋਰ ਧਾਰਾ ਕੀਤੀ ਗਈ ਦਰਜ

15 ਅਪ੍ਰੈਲ ਤੋਂ ਬਾਅਦ ਪੱਛਮੀ ਗੜਬੜੀ ਹੋਵੇਗੀ ਸਰਗਰਮ

ਇਸ ਦੌਰਾਨ ਮੌਸਮ ਮਾਹਿਰਾਂ ਦੇ ਅਨੁਸਾਰ ਜੰਮੂ ਅਤੇ ਕਸ਼ਮੀਰ ਖੇਤਰ ਵਿੱਚ ਇਸ ਸਮੇਂ ਇੱਕ ਪੱਛਮੀ ਗੜਬੜੀ ਸਰਗਰਮ ਹੈ, ਜਿਸ ਕਾਰਨ ਪਹਾੜੀ ਖੇਤਰਾਂ ਵਿੱਚ ਹਲਕੀ ਬਾਰਿਸ਼ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ। ਇਸ ਦੌਰਾਨ 15 ਅਪ੍ਰੈਲ ਤੋਂ ਬਾਅਦ ਇੱਕ ਨਵੀਂ ਪੱਛਮੀ ਗੜਬੜੀ ਪੱਛਮੀ ਹਿਮਾਲਿਆਈ ਖੇਤਰਾਂ ਨੂੰ ਪ੍ਰਭਾਵਿਤ ਕਰ ਸਕਦੀ ਹੈ, ਜਿਸ ਨਾਲ ਮੌਸਮ ਵਿੱਚ ਇੱਕ ਹੋਰ ਤਬਦੀਲੀ ਆ ਸਕਦੀ ਹੈ ਅਤੇ ਇਸ ਦਾ ਸਿੱਧਾ ਅਸਰ ਪੰਜਾਬ 'ਚ  ਹੋਵੇਗਾ ਅਤੇ ਫਿਰ ਤੋਂ ਠੰਡ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹਲਕੀ ਬਾਰਿਸ਼ ਵੀ ਹੋ ਸਕਦੀ ਹੈ।

ਇਹ ਵੀ ਪੜ੍ਹੋ- DM ਰੰਧਾਵਾ ਦੇ ਪਰਿਵਾਰ ਨੇ ਚੁੱਕਿਆ ਵੱਡਾ ਮੁੱਦਾ, ਕੀਤੀ ਇਹ ਮੰਗ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News