ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ, ਪਵੇਗਾ ਮੀਂਹ, ਹੋਰ ਵਧੇਗੀ ਠੰਡ
Thursday, Jan 16, 2020 - 06:45 PM (IST)
ਲੁਧਿਆਣਾ (ਨਰਿੰਦਰ ਮਹਿੰਦਰੂ) : ਅਕਸਰ ਇਹ ਕਿਹਾ ਜਾਂਦਾ ਹੈ ਕਿ ਲੋਹੜੀ ਤੋਂ ਬਾਅਦ ਮੌਸਮ ਖੁੱਲ੍ਹ ਜਾਂਦਾ ਹੈ ਅਤੇ ਠੰਡ ਵੀ ਘਟਦੀ ਹੈ ਪਰ ਇਸ ਵਾਰ ਲੋਹੜੀ ਬੀਤ ਜਾਣ ਤੋਂ ਬਾਅਦ ਵੀ ਮੌਸਮ 'ਚ ਕੋਈ ਖ਼ਾਸ ਤਬਦੀਲੀ ਵੇਖਣ ਨੂੰ ਨਹੀਂ ਮਿਲ ਰਹੀ ਠੰਡ ਲਗਾਤਾਰ ਵਧਦੀ ਜਾ ਰਹੀ ਹੈ। ਸੀਤ ਲਹਿਰ ਕਾਰਨ ਲੋਕ ਘਰਾਂ 'ਚ ਡੱਕੇ ਰਹਿਣ ਲਈ ਮਜਬੂਰ ਹਨ। ਮੌਸਮ ਵਿਭਾਗ ਦੀ ਭਵਿੱਖਬਾਣੀ ਹੈ ਕਿ ਆਉਂਦੇ 48 ਘੰਟਿਆਂ ਵਿਚ ਪੰਜਾਬ ਦੇ ਕਈ ਹਿੱਸਿਆਂ 'ਚ ਹਲਕੀ ਬਾਰਿਸ਼ ਹੋਵੇਗੀ ਅਤੇ ਬੱਦਲਵਾਈ ਵਾਲਾ ਮੌਸਮ ਰਹੇਗਾ। ਜਿਸ ਨਾਲ ਠੰਡ 'ਚ ਇਜ਼ਾਫਾ ਹੋਣਾ ਲਾਜ਼ਮੀ ਹੈ।
ਇਸ ਸੰਬੰਧੀ ਗੱਲਬਾਤ ਕਰਦਿਆਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਮੌਸਮ ਵਿਭਾਗ ਦੀ ਮੁਖੀ ਡਾ. ਪ੍ਰਭਜੋਤ ਕੌਰ ਨੇ ਦੱਸਿਆ ਕਿ ਆਉਂਦੇ ਦਿਨਾਂ 'ਚ ਪੰਜਾਬ ਦੇ ਕਈ ਹਿੱਸਿਆਂ 'ਚ ਮੀਂਹ ਪਵੇਗਾ। ਉਨ੍ਹਾਂ ਕਿਹਾ ਕਿ ਅਗਲੇ 48 ਘੰਟਿਆਂ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋ ਇਲਾਵਾ ਬੱਦਲਵਾਈ ਰਹੇਗੀ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ 'ਚ ਸੂਬੇ ਦੇ ਲੋਕਾਂ ਨੂੰ ਫਿਲਹਾਲ ਠੰਡ ਤੋਂ ਰਾਹਤ ਮਿਲਣ ਦੀ ਉਮੀਦ ਨਹੀਂ ਹੈ।