ਗਰਮੀ ਨਾਲ ਹਾਲੋ-ਬੇਹਾਲ ਹੋਏ ਪੰਜਾਬ ਵਾਸੀਆਂ ਨੂੰ ਮਿਲੇਗੀ ਰਾਹਤ, ਮੌਸਮ ਵਿਭਾਗ ਨੇ ਸੁਣਾਈ ਚੰਗੀ ਖਬਰ

Wednesday, May 27, 2020 - 06:31 PM (IST)

ਗਰਮੀ ਨਾਲ ਹਾਲੋ-ਬੇਹਾਲ ਹੋਏ ਪੰਜਾਬ ਵਾਸੀਆਂ ਨੂੰ ਮਿਲੇਗੀ ਰਾਹਤ, ਮੌਸਮ ਵਿਭਾਗ ਨੇ ਸੁਣਾਈ ਚੰਗੀ ਖਬਰ

ਲੁਧਿਆਣਾ (ਨਰਿੰਦਰ ਮਹਿੰਦਰੂ) : ਪੰਜਾਬ ਵਿਚ ਲਗਾਤਾਰ ਗਰਮੀ ਦਾ ਕਹਿਰ ਵੱਧਦਾ ਜਾ ਰਿਹਾ ਹੈ। ਬੀਤੇ ਚਾਰ ਦਿਨਾਂ ਤੋਂ ਸੂਬੇ ਵਿਚ ਮੌਸਮ ਵਿਭਾਗ ਵੱਲੋਂ ਰੈੱਡ ਅਲਰਟ ਵੀ ਜਾਰੀ ਕੀਤਾ ਗਿਆ ਸੀ ਪਰ ਹੁਣ ਮੌਸਮ ਵਿਭਾਗ ਨੇ ਕਿਹਾ ਹੈ ਕਿ ਆਉਂਦੇ ਦਿਨਾਂ 'ਚ ਲੋਕਾਂ ਨੂੰ ਗਰਮੀ ਤੋਂ ਕੁੱਝ ਨਿਜ਼ਾਤ ਮਿਲੇਗੀ ਕਿਉਂਕਿ ਇਕ ਵੈਸਟਰਨ ਡਿਸਟਰਬੈਂਸ ਬਣ ਰਹੀ ਹੈ, ਜੋ ਪੰਜਾਬ ਵਿਚ ਇਕ ਦੋ ਦਿਨ 'ਚ ਸਰਗਰਮ ਹੋ ਜਾਵੇਗੀ ਅਤੇ ਪਾਰੇ ਵਿਚ ਕੁਝ ਗਿਰਾਵਟ ਦਰਜ ਹੋਵੇਗੀ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਮੌਸਮ ਵਿਭਾਗ ਨੇ ਇਹ ਵੀ ਕਿਹਾ ਹੈ ਕਿ ਇਸ ਸਾਲ ਮਾਨਸੂਨ ਸਮੇਂ ਸਿਰ ਆਉਂਦਾ ਵਿਖਾਈ ਦੇ ਰਿਹਾ ਹੈ। 

ਇਹ ਵੀ ਪੜ੍ਹੋ : ਹੈਰਾਨ ਕਰ ਦੇਵੇਗਾ ਠੱਗੀ ਦਾ ਇਹ ਨਵਾਂ ਤਰੀਕਾ, ਚਲਾਨ ਕੱਟਣ ਦੇ ਆ ਰਹੇ ਮੈਸੇਜ  

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਮੌਸਮ ਵਿਭਾਗ ਦੀ ਮੁਖੀ ਡਾਕਟਰ ਪ੍ਰਭਜੋਤ ਕੌਰ ਨੇ ਕਿਹਾ ਹੈ ਕਿ ਇਕ ਫੈਸਟ ਡਿਸਟੈਂਸ ਪੰਜਾਬ ਵੱਲ ਵੱਧ ਰਹੀ ਹੈ ਜੋ ਲੋਕਾਂ ਨੂੰ ਗਰਮੀ ਤੋਂ ਕੁਝ ਨਿਜ਼ਾਤ ਜ਼ਰੂਰ ਦਿਵਾਏਗੀ ਹਾਲਾਂਕਿ ਉਨ੍ਹਾਂ ਕਿਹਾ ਕਿ ਮਈ ਮਹੀਨੇ ਵਿਚ ਪਾਰਾ ਇਸ ਤੋਂ ਵੀ ਵੱਧ ਹੁੰਦਾ ਹੈ ਪਰ ਬੀਤੇ ਦਿਨੀਂ ਮੌਸਮ ਕੁਝ ਠੰਢਾ ਰਹਿਣ ਕਰਕੇ ਹੁਣ ਲੋਕਾਂ ਨੂੰ ਥੋੜ੍ਹੀ ਗਰਮੀ ਜ਼ਿਆਦਾ ਮਹਿਸੂਸ ਹੋ ਰਹੀ ਹੈ, ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ ਜਿਹੜੀਆਂ ਗਰਮ ਹਵਾਵਾਂ ਚੱਲ ਰਹੀਆਂ ਹਨ, ਉਹ ਮਾਨਸੂਨ ਨੂੰ ਸਮੇਂ ਸਿਰ ਪੰਜਾਬ ਵੱਲ ਦਸਤਕ ਦੇਣ 'ਚ ਵੀ ਕੁਝ ਮਦਦ ਜ਼ਰੂਰ ਕਰ ਰਹੀਆਂ ਹਨ।

ਇਹ ਵੀ ਪੜ੍ਹੋ : ਲੂ ਦਾ ਕਹਿਰ ਜਾਨ ਲੈਣ 'ਤੇ ਆਇਆ, ਮੌਸਮ ਵਿਭਾਗ ਨੇ ਚਿਤਾਵਨੀ ਦੇ ਨਾਲ ਜਾਰੀ ਕੀਤੀ ਵਿਸ਼ੇਸ਼ ਹਿਦਾਇਤ 


author

Gurminder Singh

Content Editor

Related News