ਪੰਜਾਬ ''ਚ ਭਾਰੀ ਮੀਂਹ ਤੇ ਗੜ੍ਹੇਮਾਰੀ ਵਿਚਾਲੇ ਮੌਸਮ ਵਿਭਾਗ ਦਾ ਆਇਆ Alert, ਜਾਰੀ ਕੀਤੀ ਗਈ ਚਿਤਾਵਨੀ

Thursday, Feb 01, 2024 - 05:06 PM (IST)

ਚੰਡੀਗੜ੍ਹ : ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਅੱਜ ਸਵੇਰ ਤੋਂ ਹੀ ਭਾਰੀ ਮੀਂਹ ਦੇ ਨਾਲ ਗੜ੍ਹੇਮਾਰੀ ਹੋਈ, ਜਿਸ ਨੇ ਠੰਡ ਵਧਾ ਦਿੱਤੀ ਅਤੇ 1-2 ਦਿਨ ਧੁੱਪ ਦਾ ਨਿੱਘ ਮਾਨਣ ਮਗਰੋਂ ਅੱਜ ਫਿਰ ਪੰਜਾਬ ਵਾਸੀਆਂ ਨੂੰ ਮੌਸਮ ਨੇ ਕਾਂਬਾ ਛੇੜ ਦਿੱਤਾ ਹੈ। ਇਸ ਦੇ ਮੱਦੇਨਜ਼ਰ ਮੌਸਮ ਵਿਭਾਗ ਵਲੋਂ ਆਉਣ ਵਾਲੇ 24 ਘੰਟਿਆਂ ਦੌਰਾਨ ਸੰਘਣੀ ਧੁੰਦ ਦੀ ਚਿਤਾਵਨੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਭਲਕੇ ਵੀ ਕਈ ਥਾਵਾਂ 'ਤੇ ਬਿਜਲੀ ਗਰਜਣ ਦੇ ਨਾਲ ਹਲਕੀ ਬਾਰਸ਼ ਪੈਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਸ਼ਰਮਨਾਕ ਘਟਨਾ : ਪਿੰਡ ਦੇ ਹੀ ਮੁੰਡਿਆਂ ਨੇ ਅੱਲ੍ਹੜ ਕੁੜੀ ਦੀ ਲੁੱਟੀ ਇੱਜ਼ਤ, ਮਗਰੋਂ ਘਰ ਨੇੜੇ ਸੁੱਟਿਆ

ਮੌਸਮ ਵਿਭਾਗ ਵੱਲੋਂ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਮਲੇਰਕੋਟਲਾ ਵਿਚ ਮੀਂਹ ਦਾ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਬਾਕੀ ਸਾਰੇ ਜ਼ਿਲ੍ਹਿਆਂ 'ਚ ਯੈਲੋ ਅਲਰਟ ਰਹੇਗਾ। ਇਸ ਤੋਂ ਬਾਅਦ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ। ਮੌਸਮ ਮਾਹਿਰਾਂ ਦਾ ਕਹਿਣਾ ਹੈ ਕਿ ਪਿਛਲੇ 2 ਮਹੀਨਿਆਂ ਤੋਂ ਮੌਸਮ ਖ਼ੁਸ਼ਕ ਚੱਲ ਰਿਹਾ ਸੀ ਅਤੇ ਫ਼ਸਲਾਂ ਨੂੰ ਮੀਂਹ ਦੀ ਬੜੀ ਲੋੜ ਸੀ।

ਇਹ ਵੀ ਪੜ੍ਹੋ : ਪੰਜਾਬ 'ਚ ਗੈਰ-ਕਾਨੂੰਨੀ ਟ੍ਰੈਵਲ ਏਜੰਟਾਂ 'ਤੇ CM ਮਾਨ ਸਖ਼ਤ, ਬੋਲੇ-ਪ੍ਰਾਪਰਟੀਆਂ ਅਟੈਚ ਕਰਾਂਗੇ (ਵੀਡੀਓ)

ਇਸ ਲਈ ਇਹ ਮੀਂਹ ਫ਼ਸਲਾਂ ਲਈ ਕਾਫ਼ੀ ਲਾਹੇਵੰਦ ਸਾਬਿਤ ਹੋਵੇਗਾ। ਦੱਸਣਯੋਗ ਹੈ ਕਿ ਅੱਜ ਸਵੇਰ ਤੋਂ ਹੀ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਹਨ੍ਹੇਰ ਪੈ ਗਿਆ ਅਤੇ ਭਾਰੀ ਮੀਂਹ ਦੇ ਨਾਲ ਗੜ੍ਹੇਮਾਰੀ ਹੋਈ, ਜਿਸ ਨੇ ਲੋਕਾਂ ਨੂੰ ਕਾਂਬਾ ਛੇੜ ਦਿੱਤਾ। ਇਸ ਕਾਰਨ ਆਮ ਜਨ-ਜੀਵਨ ਪ੍ਰਭਾਵਿਤ ਹੋ ਗਿਆ ਅਤੇ ਘਰੋਂ ਬਾਹਰ ਗਏ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਵੀ ਕਰਨਾ ਪਿਆ। ਅਜੇ ਵੀ ਕਈ ਇਲਾਕਿਆਂ 'ਚ ਮੀਂਹ ਪੈ ਰਿਹਾ ਹੈ ਅਤੇ ਬੱਦਲ ਛਾਏ ਹੋਏ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 


 


Babita

Content Editor

Related News