ਪੰਜਾਬ ਦੇ ਇਨ੍ਹਾਂ ਜ਼ਿਲਿਆਂ ''ਚ ਅਗਲੇ ਕੁਝ ਘੰਟਿਆਂ ਦਰਮਿਆਨ ਭਾਰੀ ਬਾਰਿਸ਼ ਦੀ ਚਿਤਾਵਨੀ
Friday, Aug 16, 2019 - 06:49 PM (IST)

ਚੰਡੀਗੜ੍ਹ : ਮੌਸਮ ਵਿਭਾਗ ਨੇ ਪੰਜਾਬ 'ਚ ਭਾਰੀ ਬਾਰਿਸ਼ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਮੁਤਾਬਕ ਅਗਲੇ 48 ਦੌਰਾਨ ਪੰਜਾਬ ਦੇ ਕਈ ਹਿੱਸਿਆਂ 'ਚ ਭਾਰੀ ਬਾਰਿਸ਼ ਪੈਣ ਦੀ ਸੰਭਾਵਨਾ ਹੈ। ਵਿਭਾਗ ਵਲੋਂ ਜਾਰੀ ਕੀਤੇ ਅਲਰਟ ਮੁਤਾਬਕ 48 ਤੋਂ 72 ਘੰਟਿਆਂ 'ਚ ਜ਼ਿਲਾ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਨਵਾਂ ਸ਼ਹਿਰ, ਤਰਨਤਾਰਨ, ਲੁਧਿਆਣਾ, ਪਟਿਆਲਾ, ਸੰਗਰੂਰ, ਮਾਨਸਾ, ਬਠਿੰਡਾ, ਮੋਗਾ, ਬਰਨਾਲਾ ਅਤੇ ਨਾਲ ਲੱਗਦੇ ਇਲਾਕਿਆਂ ਵਿਚ ਭਾਰੀ ਮੀਂਹ ਪੈ ਸਕਦਾ ਹੈ।
ਦੂਜੇ ਪਾਸੇ ਸੂਬੇ 'ਚ ਪਿਛਲੇ ਕੁਝ ਦਿਨਾਂ ਤੋਂ ਵੱਖ-ਵੱਖ ਥਾਂਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਰਹੀ ਹੈ।
ਉਧਰ ਮੌਸਮ ਵਿਭਾਗ ਦੀ ਮੁਖੀ ਡਾ. ਪ੍ਰਭਜੋਤ ਕੌਰ ਮੁਤਾਬਕ ਇਹ ਮੀਂਹ ਜਿੱਥੇ ਝੋਨੇ ਦੀ ਫਸਲ ਲਈ ਲਾਹੇਵੰਦ ਹੈ, ਉਥੇ ਹੀ ਸਬਜ਼ੀਆਂ 'ਚ ਇਹ ਹਾਨੀਕਾਰਕ ਸਾਬਤ ਹੋ ਸਕਦਾ ਹੈ। ਜ਼ਿਆਦਾ ਪਾਣੀ ਖੜ੍ਹਾ ਹੋਣ ਕਾਰਨ ਸਬਜ਼ੀਆਂ ਨੂੰ ਨੁਕਸਾਨ ਪਹੁੰਚ ਸਕਦਾ ਹੈ, ਲਿਹਾਜ਼ਾ ਕਿਸਾਨਾਂ ਨੂੰ ਇਸ ਵੱਲ ਖਾਸ ਧਿਆਨ ਦੇਣਾ ਹੋਵੇਗਾ।