ਪੰਜਾਬ ਦੇ ਮੌਸਮ ਨੂੰ ਲੈ ਕੇ ਵਿਭਾਗ ਨੇ ਜਾਰੀ ਕੀਤੀ ਨਵੀਂ ਅਪਡੇਟ, ਅਗਲੇ 4-5 ਦਿਨਾਂ ਤੱਕ...
Thursday, Oct 23, 2025 - 07:17 PM (IST)
ਜਲੰਧਰ (ਵੈੱਬ ਡੈਸਕ)-ਪੰਜਾਬ ਦੇ ਮੌਸਮ ਵਿਚ ਤਬਦੀਲੀ ਆਉਣੀ ਸ਼ੁਰੂ ਹੋ ਗਈ ਹੈ। ਸਰਦੀਆਂ ਨੇ ਹੌਲੀ-ਹੌਲੀ ਆਪਣੀ ਦਸਤਕ ਦੇਣੀ ਸ਼ੁਰੂ ਕਰ ਦਿੱਤੀ ਹੈ। ਉਥੇ ਹੀ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਦੀ ਜਾਣਕਾਰੀ ਅਨੁਸਾਰ ਆਉਣ ਵਾਲੇ 5 ਦਿਨਾਂ ਤੱਕ ਪੰਜਾਬ ਵਿਚ ਮੌਸਮ ਪੂਰੀ ਤਰ੍ਹਾਂ ਸਾਫ਼ ਅਤੇ ਖ਼ੁਸ਼ਕ ਰਹੇਗਾ। ਪੰਜਾਬ ਵਿਚ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਮੌਮਮ ਵਿਭਾਗ ਨੇ ਅੱਜ ਤੋਂ 27 ਤਾਰੀਖ਼ ਤੱਕ ਦੀ ਜਾਣਕਾਰੀ ਸਾਂਝੀ ਕੀਤੀ ਹੈ, ਜਿਸ ਵਿਚ ਪੂਰਾ ਹਫ਼ਤਾ ਮੌਸਮ ਸਾਫ਼ ਰਹਿਣ ਦੇ ਆਸਾਰ ਦੱਸੇ ਗਏ ਹਨ।
ਇਹ ਵੀ ਪੜ੍ਹੋ: ਮੁਅੱਤਲ DIG ਭੁੱਲਰ ਬਾਰੇ ਵੱਡਾ ਖ਼ੁਲਾਸਾ! ਫਸਣਗੇ ਪੰਜਾਬ ਦੇ ਕਈ ਵੱਡੇ ਅਫ਼ਸਰ, ਬੈਂਕ ਲਾਕਰ ’ਚੋਂ ਮਿਲਿਆ...

ਮੌਸਮ ਵਿਭਾਗ ਦੇ ਅਨੁਸਾਰ ਇਸ ਹਫ਼ਤੇ ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ 'ਚ ਕੋਈ ਮਹੱਤਵਪੂਰਨ ਬਦਲਾਅ ਨਹੀਂ ਹੋਵੇਗਾ। ਹਾਲਾਂਕਿ ਇਸ ਤੋਂ ਬਾਅਦ ਠੰਡ ਵਧਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਪੱਛਮੀ ਗੜਬੜੀ ਦੇ ਸਰਗਰਮ ਹੋਣ ਨਾਲ ਆਉਣ ਵਾਲੇ ਦਿਨਾਂ ਵਿੱਚ ਮੌਸਮ 'ਚ ਬਦਲਾਅ ਆ ਸਕਦਾ ਹੈ।
ਉਥੇ ਹੀ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਜਾਰੀ ਕੀਤੇ ਗਏ ਬੁਲੇਟਿਨ ਮੁਤਾਬਕ ਪੰਜਾਬ ਦੇ ਅੱਠ ਵੱਡੇ ਸ਼ਹਿਰਾਂ ਵਿੱਚੋਂ 6 ਵਿੱਚ ਸਥਿਤੀ ਗੰਭੀਰ ਬਣੀ ਹੋਈ ਹੈ। 6 ਜ਼ਿਲ੍ਹਿਆਂ ਵਿੱਚ ਪ੍ਰਦੂਸ਼ਣ ਦਾ ਪੱਧਰ 200 ਦੇ AQI ਤੋਂ ਵੱਧ ਗਿਆ ਹੈ, ਜਿਸ ਦਾ ਅਰਥ ਹੈ ਕਿ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਬਠਿੰਡਾ ਦਾ ਏਅਰ ਕੁਲਾਇਟੀ ਇੰਡਕੈਸ 167 ਤੱਕ ਪਹੁੰਚ ਗਿਆ ਅਤੇ ਰੂਪਨਗਰ ਦਾ ਏਅਰ ਕੁਆਲਿਟੀ ਇੰਡੈਕਸ ਦੇਰ ਸ਼ਾਮ 59 ਦਰਜ ਕੀਤਾ ਗਿਆ।
ਇਹ ਵੀ ਪੜ੍ਹੋ: Punjab: 'ਦੂਜਾ ਗੋਲਡੀ ਬਰਾੜ...', MD ਮਨਦੀਪ ਗੋਰਾ ਫ਼ਾਇਰਿੰਗ ਮਾਮਲੇ 'ਚ ਗੈਂਗਸਟਰ ਬਾਰੇ ਹੋਏ ਵੱਡੇ ਖ਼ੁਲਾਸੇ
ਜਾਣੋ ਵੱਡੇ ਸ਼ਹਿਰਾਂ ਵਿਚ ਕਿਹੋ ਜਿਹਾ ਰਹੇਗਾ ਮੌਸਮ
ਅੰਮ੍ਰਿਤਸਰ ਵਿਚ ਅਸਮਾਨ ਸਾਫ਼ ਅਤੇ ਧੁੱਪ ਨਿਕਲੇਗੀ। ਤਾਪਮਾਨ 16 ਤੋਂ 31 ਡਿਗਰੀ ਦੇ ਵਿਚਕਾਰ ਰਹਿਣ ਦੀ ਉਮੀਦ ਹੈ। ਉਥੇ ਹੀ ਜਲੰਧਰ ਵਿਚ ਅਸਮਾਨ ਸਾਫ਼ ਅਤੇ ਧੁੱਪ ਨਿਕਲੇਗੀ। ਇਸ ਦੇ ਨਾਲ ਹੀ ਤਾਪਮਾਨ 16 ਤੋਂ 31 ਡਿਗਰੀ ਦੇ ਵਿਚਕਾਰ ਰਹਿਣ ਦੀ ਉਮੀਦ ਹੈ। ਲੁਧਿਆਣਾ ਵਿਚ ਵੀ ਅਸਮਾਨ ਸਾਫ਼ ਅਤੇ ਧੁੱਪ ਨਿਕਲੇਗੀ। ਤਾਪਮਾਨ 19 ਤੋਂ 31 ਡਿਗਰੀ ਦੇ ਵਿਚਕਾਰ ਰਹਿਣ ਦੀ ਉਮੀਦ ਹੈ। ਉਥੇ ਹੀ ਪਟਿਆਲਾ ਵਿਚ ਅਸਮਾਨ ਸਾਫ਼ ਅਤੇ ਧੁੱਪ ਨਿਕਲੇਗੀ। ਤਾਪਮਾਨ 18 ਤੋਂ 33 ਡਿਗਰੀ ਦੇ ਵਿਚਕਾਰ ਰਹਿਣ ਦੀ ਉਮੀਦ ਹੈ। ਮੋਹਾਲੀ ਵਿਚ ਅਸਮਾਨ ਸਾਫ਼ ਰਹਿਣ ਦੇ ਨਾਲ-ਨਾਲ ਧੁੱਪ ਨਿਕਲੇਗੀ ਅਤੇ ਤਾਪਮਾਨ 19 ਤੋਂ 33 ਡਿਗਰੀ ਦੇ ਵਿਚਕਾਰ ਰਹਿਣ ਦੀ ਉਮੀਦ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ! ਡੀ. ਐੱਸ. ਪੀਜ਼ ਦੇ ਤਬਾਦਲੇ, List 'ਚ ਵੇਖੋ ਵੇਰਵੇ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
