ਬਦਲਣ ਲੱਗਾ ਪੰਜਾਬ ਦਾ ਮੌਸਮ, ਅਗਲੇ 5 ਦਿਨਾਂ ਲਈ ਵਿਭਾਗ ਨੇ ਕਰ 'ਤੀ ਵੱਡੀ ਭਵਿੱਖਬਾਣੀ

Thursday, Feb 13, 2025 - 01:30 PM (IST)

ਬਦਲਣ ਲੱਗਾ ਪੰਜਾਬ ਦਾ ਮੌਸਮ, ਅਗਲੇ 5 ਦਿਨਾਂ ਲਈ ਵਿਭਾਗ ਨੇ ਕਰ 'ਤੀ ਵੱਡੀ ਭਵਿੱਖਬਾਣੀ

ਜਲੰਧਰ- ਮੌਸਮ ਵਿਚ ਤਬਦੀਲੀ ਆਉਣ ਕਾਰਨ ਪੰਜਾਬ ਅਤੇ ਚੰਡੀਗੜ੍ਹ ਵਿੱਚ 24 ਘੰਟਿਆਂ ਵਿੱਚ ਤਾਪਮਾਨ ਡਿੱਗਿਆ ਹੈ। ਔਸਤ ਵੱਧ ਤੋਂ ਵੱਧ ਤਾਪਮਾਨ 1.8 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ ਇਹ ਆਮ ਨਾਲੋਂ 3.1 ਡਿਗਰੀ ਵੱਧ ਰਿਹਾ ਹੈ। ਇਸ ਦੇ ਨਾਲ ਹੀ ਪੱਛਮੀ ਗੜਬੜੀ ਉੱਤਰੀ ਪਾਕਿਸਤਾਨ ਅਤੇ ਇਸ ਦੇ ਆਲੇ ਦੁਆਲੇ ਦੇ ਖੇਤਰਾਂ ਵਿੱਚੋਂ ਲੰਘਣ ਤੋਂ ਬਾਅਦ, ਹੁਣ ਇਕ ਚੱਕਰਵਾਤੀ ਸਰਕੂਲੇਸ਼ਨ ਦੇ ਰੂਪ ਵਿੱਚ ਜੰਮੂ ਅਤੇ ਕਸ਼ਮੀਰ ਅਤੇ ਇਸ ਦੇ ਆਲੇ ਦੁਆਲੇ ਦੇ ਖੇਤਰਾਂ ਉੱਤੇ ਸਥਿਤ ਹੈ। ਮੌਸਮ ਵਿਭਾਗ ਅਨੁਸਾਰ ਸੂਬੇ ਵਿੱਚ ਅੱਜ ਅਤੇ ਕੱਲ੍ਹ ਮੌਸਮ ਖ਼ੁਸ਼ਕ ਰਹਿਣ ਦੀ ਉਮੀਦ ਹੈ। ਇਸ ਦੇ ਨਾਲ ਹੀ 15 ਤੋਂ 25 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਹਾਲਾਂਕਿ 18 ਤਾਰੀਖ਼ ਤੱਕ ਧੁੰਦ ਅਤੇ ਮੀਂਹ ਦੀ ਕੋਈ ਭਵਿੱਖਬਾਣੀ ਨਹੀਂ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 25.6 ਡਿਗਰੀ ਦਰਜ ਕੀਤਾ ਗਿਆ।

ਇਹ ਵੀ ਪੜ੍ਹੋ : ਪੰਜਾਬ 'ਚ ਮੋਬਾਇਲ ਕੰਪਨੀ ਦਾ ਟਾਵਰ ਲਾਉਂਦੇ ਵਾਪਰਿਆ ਵੱਡਾ ਹਾਦਸਾ, ਮੁਲਾਜ਼ਮ ਦੀ ਦਰਦਨਾਕ ਮੌਤ

ਫਰਵਰੀ ਮਹੀਨੇ ਵਿਚ 95 ਫ਼ੀਸਦੀ ਘੱਟ ਹੋਈ ਬਾਰਿਸ਼ ਰਿਕਾਰਡ 
ਫਰਵਰੀ ਮਹੀਨੇ ਵਿਚ ਆਮ ਦਿਨਾਂ ਵਿਚ 1 ਫਰਵਰੀ ਤੋਂ 12 ਫਰਵਰੀ ਤੱਕ 10.2 ਐੱਮ.ਐੱਮ. ਬਾਰਿਸ਼ ਹੁੰਦੀ ਹੈ ਪਰ ਇਸ ਵਾਰ 95 ਫ਼ੀਸਦੀ ਘੱਟ ਬਾਰਿਸ਼ ਹੋਈ ਹੈ। ਸਿਰਫ਼ 0.5 ਐੱਮ.ਐੱਮ. ਬਾਰਿਸ਼ ਦਰਜ ਕੀਤੀ ਗਈ ਹੈ। ਸੂਬੇ ਦੇ 23 ਜ਼ਿਲ੍ਹਿਆਂ ਵਿਚੋਂ 12 ਵਿਚ ਬਾਰਿਸ਼ ਬਿਲਕੁਲ ਰਿਕਾਰਡ ਨਹੀਂ ਕੀਤੀ ਗਈ ਹੈ। ਹਾਲਾਂਕਿ ਜਿਹੜੇ ਜ਼ਿਲ੍ਹਿਆਂ ਵਿਚ ਬਾਰਿਸ਼ ਰਿਕਾਰਡ ਹੋਈ ਹੈ, ਉਨ੍ਹਾਂ ਵਿਚ 0.1 ਐੱਮ.ਐੱਮ. ਤੋਂ ਲੈ ਕੇ 0.2 ਐੱਮ.ਐੱਮ. ਦੇ ਵਿਚਕਾਰ ਬਾਰਿਸ਼ ਰਹੀ ਹੈ, ਜੋਕਿ ਬਹੁਤ ਘੱਟ ਹੈ।  ਅੰਮ੍ਰਿਤਸਰ, ਤਰਨਤਾਰਨ, ਜਲੰਧਰ, ਐੱਸ. ਬੀ. ਐੱਸ. ਨਗਰ, ਫਾਜ਼ਿਲਕਾ, ਮੁਕਤਸਰ, ਫਰੀਦਕੋਟ, ਬਠਿੰਡਾ, ਬਰਨਾਲਾ, ਮਾਨਸਾ, ਫਤਿਹਗੜ੍ਹ ਸਾਹਿਬ ਅਤੇ ਮੋਹਾਲੀ ਵਿੱਚ ਜ਼ੀਰੋ ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ।

ਇਹ ਵੀ ਪੜ੍ਹੋ : ਪੰਜਾਬ 'ਚ ਇਕ ਹੋਰ ਸਰਕਾਰੀ ਛੁੱਟੀ ਦਾ ਐਲਾਨ, ਬੁੱਧਵਾਰ ਨੂੰ ਬੰਦ ਰਹਿਣਗੇ ਸਕੂਲ ਤੇ ਕਾਲਜ

ਠੰਡ ਘੱਟਣ ਦੀ ਸੰਭਾਵਨਾ 
ਇਸ ਵਾਰ ਹਵਾ ਦਾ ਪੈਟਰਨ ਸਿਸਟਮ ਅਜਿਹਾ ਬਣ ਰਿਹਾ ਹੈ ਕਿ ਇਹ ਪੱਛਮੀ ਗੜਬੜ ਦੀ ਤੀਬਰਤਾ ਦਾ ਸਮਰਥਨ ਨਹੀਂ ਕਰ ਰਿਹਾ ਹੈ। ਇਸ ਦੇ ਨਾਲ ਹੀ ਨਮੀ ਵੀ ਘੱਟ ਰਹੀ ਹੈ। ਇਸ ਦੇ ਨਾਲ ਹੀ ਪਹਾੜਾਂ 'ਤੇ ਘੱਟ ਬਰਫ਼ਬਾਰੀ ਕਾਰਨ ਵੀ ਮੌਸਮ ਵਿੱਚ ਇਹ ਬਦਲਾਅ ਵੇਖੇ ਜਾ ਰਹੇ ਹਨ। ਅਜਿਹੀ ਸਥਿਤੀ ਵਿੱਚ ਇਸ ਵਾਰ ਠੰਡ 10 ਤੋਂ 12 ਦਿਨ ਪਹਿਲਾਂ ਘੱਟ ਹੋਣ ਦੀ ਉਮੀਦ ਹੈ।
ਇਹ ਵੀ ਪੜ੍ਹੋ : 10 ਮਾਰਚ ਤੋਂ ਲੈ ਕੇ 15 ਮਾਰਚ ਤੱਕ ਪੰਜਾਬ ਦੇ ਇਹ ਰਸਤੇ ਰਹਿਣਗੇ ਬੰਦ, ਜਾਣੋ ਕੀ ਹੈ ਕਾਰਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e 


author

shivani attri

Content Editor

Related News