ਪੰਜਾਬ ਦੇ ਮੌਸਮ ਦੀ 8 ਅਕਤੂਬਰ ਤੱਕ ਨਵੀਂ ਅਪਡੇਟ ਜਾਰੀ! ਜਾਣੋ ਅਗਲੇ ਦਿਨਾਂ ਦਾ ਹਾਲ

Friday, Oct 02, 2026 - 07:40 PM (IST)

ਪੰਜਾਬ ਦੇ ਮੌਸਮ ਦੀ 8 ਅਕਤੂਬਰ ਤੱਕ ਨਵੀਂ ਅਪਡੇਟ ਜਾਰੀ! ਜਾਣੋ ਅਗਲੇ ਦਿਨਾਂ ਦਾ ਹਾਲ

ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਮੌਸਮ ਵਿਚ ਬਦਲਾਅ ਵੇਖਣ ਨੂੰ ਮਿਲ ਰਿਹਾ ਹੈ। ਦਿਨ ਦੇ ਸਮੇਂ ਤੇਜ਼ ਧੁੱਪ ਨਿਕਲਣ ਕਾਰਨ ਮੌਸਮ ਖ਼ੁਸ਼ਕ ਬਣਿਆ ਹੋਇਆ ਹੈ, ਜਿਸ ਕਰਕੇ ਦਿਨ ਵੇਲੇ ਗਰਮੀ ਮਹਿਸੂਸ ਹੋਣ ਲੱਗੀ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਨੇ ਅਗਲੇ 5 ਦਿਨਾਂ ਲਈ ਵੱਡੀ ਅਪਡੇਟ ਜਾਰੀ ਕੀਤੀ ਹੈ। 2 ਅਕਤੂਬਰ ਨੂੰ ਪੰਜਾਬ ਅਤੇ ਚੰਡੀਗੜ੍ਹ 'ਚ ਮੌਸਮ ਮੁੱਖ ਤੌਰ ‘ਤੇ ਸਾਫ਼ ਅਤੇ ਖ਼ੁਸ਼ਕ ਰਹਿਣ ਦੀ ਸੰਭਾਵਨਾ ਹੈ। ਪੰਜਾਬ ਅਤੇ ਚੰਡੀਗੜ੍ਹ ਲਈ 8 ਅਕਤੂਬਰ ਤੱਕ ਮੌਸਮ ਸਬੰਧੀ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ ਹੈ। ਪੰਜਾਬ 'ਚ ਅਗਲੇ ਹਫ਼ਤੇ ਮੀਂਹ ਪੈਣ ਦੇ ਆਸਾਰ ਨਹੀਂ ਹਨ। ਮੌਸਮ ਬਿਲਕੁਲ ਸਾਫ਼ ਰਹਿਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: 'ਮੇਰੀ ਰਾਤ ਦੀ ਡਿਊਟੀ ਲੱਗੀ ਸੀ...' ਸ਼ਰਾਬ ਦੇ ਨਸ਼ੇ 'ਚ ਟੱਲੀ ਮਿਲਿਆ ਪੰਜਾਬ ਪੁਲਸ ਦਾ ਮੁਲਾਜ਼ਮ, ਵੀਡੀਓ ਵਾਇਰਲ

ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.7 ਡਿਗਰੀ ਦਾ ਵਾਧਾ ਹੋਇਆ ਹੈ ਅਤੇ ਹੁਣ ਇਹ ਆਮ ਦੇ ਨੇੜੇ ਪਹੁੰਚ ਗਿਆ ਹੈ। ਸੂਬੇ 'ਚ ਸਭ ਤੋਂ ਵੱਧ 37 ਡਿਗਰੀ ਤਾਪਮਾਨ ਬਠਿੰਡਾ ਵਿੱਚ ਦਰਜ ਕੀਤਾ ਗਿਆ। ਪੰਜਾਬ ਵਿਚ ਮਾਨਸੂਨ ਦੀ ਵਾਪਸੀ ਦੀ ਪ੍ਰਕਿਰਿਆ ਜਾਰੀ ਹੈ। ਮੌਸਮ ਵਿਭਾਗ ਮੁਤਾਬਕ ਵਾਪਸੀ ਰੇਖਾ ਫਿਲਹਾਲ ਗੁਰਦਾਸਪੁਰ ਅਤੇ ਚੰਡੀਗੜ੍ਹ ਤੋਂ ਹੋ ਕੇ ਲੰਘ ਰਹੀ ਹੈ। ਅਗਲੇ 48 ਘੰਟਿਆਂ 'ਚ ਪੰਜਾਬ ਦੇ ਬਾਕੀ ਹਿੱਸਿਆਂ ਤੋਂ ਵੀ ਮਾਨਸੂਨ ਦੀ ਵਾਪਸੀ ਲਈ ਮੌਸਮ ਅਨੁਕੂਲ ਹੋਣ ਦੀ ਸੰਭਾਵਨਾ ਹੈ। ਉੱਤਰੀ ਹਰਿਆਣਾ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਪੱਛਮੀ ਗੜਬੜੀ ਦਾ ਅਸਰ ਵੀ ਬਣਿਆ ਹੋਇਆ ਹੈ। 

ਇਹ ਵੀ ਪੜ੍ਹੋ: LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ ਹਿਮਾਚਲ ਤੋਂ ਗ੍ਰਿਫ਼ਤਾਰ, DC ਦਫ਼ਤਰ ਨਾਲ ਜੁੜੇ ਤਾਰ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News