ਪੰਜਾਬ ''ਚ ਵੱਧ ਰਹੀ ਗਰਮੀ ਦਰਮਿਆਨ ਮੌਸਮ ਵਿਭਾਗ ਨਵੀਂ ਅਪਡੇਟ, ਕੀਤੀ ਇਹ ਵੱਡੀ ਭਵਿੱਖਬਾਣੀ

Tuesday, Sep 24, 2024 - 06:23 PM (IST)

ਪੰਜਾਬ ''ਚ ਵੱਧ ਰਹੀ ਗਰਮੀ ਦਰਮਿਆਨ ਮੌਸਮ ਵਿਭਾਗ ਨਵੀਂ ਅਪਡੇਟ, ਕੀਤੀ ਇਹ ਵੱਡੀ ਭਵਿੱਖਬਾਣੀ

ਚੰਡੀਗੜ੍ਹ : ਪੰਜਾਬ ਅਤੇ ਚੰਡੀਗੜ੍ਹ ਵਿਚ ਪਿਛਲੇ ਕੁਝ ਦਿਨਾਂ ਤੋਂ ਮੀਂਹ ਨਾ ਪੈਣ ਕਾਰਨ ਤਾਪਮਾਨ ਵਿਚ ਤੇਜ਼ੀ ਨਾਲ ਵਾਧਾ ਹੋਇਆ ਹੈ। ਆਲਮ ਇਹ ਹੈ ਕਿ ਤੇਜ਼ ਧੁੰਪ ਕਾਰਣ ਸਾਰੇ ਜ਼ਿਲ੍ਹਿਆਂ ਵਿਚ ਤਾਪਮਾਨ 34 ਡਿਗਰੀ ਪਾਰ ਕਰ ਗਿਆ ਹੈ। ਮੌਸਮ ਵਿਬਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਅੱਜ ਵੀ ਪੂਰਾ ਦਿਨ ਮੌਸਮ ਸਾਫ਼ ਰਹੇਗਾ। ਅਜਿਹੇ 'ਚ ਲੋਕਾਂ ਨੂੰ ਦਿਨ ਭਰ ਗਰਮੀ ਦਾ ਸਾਹਮਣਾ ਕਰਨਾ ਪਵੇਗਾ। ਮੌਸਮ ਵਿਭਾਗ ਮੁਤਾਬਕ ਅੱਜ ਸ਼ਾਮ ਤੋਂ ਮੌਸਮ ਬਦਲਣਾ ਸ਼ੁਰੂ ਹੋ ਜਾਵੇਗਾ। ਕੱਲ੍ਹ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿਚ ਹਲਕਾ ਮੀਂਹ ਪੈ ਸਕਦਾ ਹੈ। ਸੂਬੇ ਵਿਚ ਵੱਧ ਤੋਂ ਵੱਧ ਤਾਪਮਾਨ ਵਿਚ 1.3 ਡਿਗਰੀ ਦਾ ਵਾਧਾ ਹੋਇਆ ਹੈ। ਜਦਕਿ ਇਹ ਆਮ ਤਾਪਮਾਨ ਨਾਲੋਂ 2.4 ਡਿਗਰੀ ਵੱਧ ਹੈ। ਰੂਪਨਗਰ ਵਿਚ ਸਭ ਤੋਂ ਵੱਧ ਤਾਪਮਾਨ 38.5 ਡਿਗਰੀ ਦਰਜ ਕੀਤਾ ਗਿਆ।

ਇਹ ਵੀ ਪੜ੍ਹੋ : ਪੰਜਾਬ 'ਚ ਅਸਿਸਟੈਂਟ ਪ੍ਰੋਫੈਸਰਾਂ ਤੇ ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਹਰੀ ਝੰਡੀ

ਦੱਸਣਯੋਗ ਹੈ ਕਿ ਮੌਸਮ ਵਿਭਾਗ ਮੁਤਾਬਕ ਸਤੰਬਰ ਮਹੀਨੇ ਵਿਚ ਪੈ ਰਹੀ ਅਜਿਹੀ ਗਰਮੀ ਦਾ ਸਭ ਤੋਂ ਵੱਡਾ ਕਾਰਨ ਮੀਂਹ ਦਾ ਘੱਟ ਪੈਣਾ ਹੈ। ਦੂਜੇ ਪਾਸੇ ਚੰਡੀਗੜ੍ਹ ਵਿਚ 1 ਜੂਨ ਤੋਂ ਹੁਣ ਤੱਕ 712.2 ਮਿਲੀਮੀਟਰ ਬਾਰਿਸ਼ ਹੋਈ ਹੈ। ਜੋ ਕਿ ਆਮ ਨਾਲੋਂ 14.4 ਫੀਸਦੀ ਘੱਟ ਹੈ। ਇਸ ਤੋਂ ਇਲਾਵਾ ਪੰਜਾਬ ਵਿਚ ਪਹਿਲੀ ਸਤੰਬਰ ਤੋਂ ਹੁਣ ਤੱਕ ਮੀਂਹ ਵਿਚ 43 ਫੀਸਦੀ ਦੀ ਕਮੀ ਆਈ ਹੈ। ਇਹੋ ਕਾਰਣ ਹੈ ਕਿ ਲੋਕਾਂ ਨੂੰ ਵਧੇਰੇ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। 

ਇਹ ਵੀ ਪੜ੍ਹੋ : ਪੰਜਾਬ ਦੇ ਸਰਕਾਰੀ ਸਕੂਲ ਵਿਚੋਂ ਦਿਨ ਦਿਹਾੜੇ ਬੱਚਾ ਅਗਵਾ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Gurminder Singh

Content Editor

Related News